ਲੁਧਿਆਣਾ: ਕਰੋਨਾ ਦੇ ਵੱਧ ਰਹੇ ਮਾਮਲੇ ਨੂੰ ਲੈਕੇ ਜ਼ਿਲਾ ਪ੍ਰਸ਼ਾਸਨ ਪੂਰੀ ਤਰਾਂ ਮੁਸ਼ਤੈਦ ਹੈ ਅਤੇ ਸਰਕਾਰੀ ਹਸਪਤਾਲਾਂ ਵਿਚ ਪ੍ਰਬੰਧਾਂ ਨੂੰ ਲੈ ਕੇ ਉੱਚ ਅਧਿਕਾਰੀਆਂ ਵੱਲੋਂ ਐਤਵਾਰ ਨੂੰ ਸਿਵਲ ਹਸਪਤਾਲ ਦੀ ਜਾਂਚ ਪੜਤਾਲ ਕੀਤੀ ਗਈ ਅਤੇ ਫੌਰੀ ਤੌਰ ’ਤੇ ਸਫਾਈ ਦੇ ਨਿਰਦੇਸ਼ ਦਿੱਤੇ ਗਏ।
ਉੱਥੇ ਹੀ ਹਸਪਤਾਲ ਵਿਚ ਦਾਖਲ ਮਰੀਜ਼ਾਂ ਦੇ ਰਿਸ਼ਤੇਦਾਰ ਮਰੀਜ਼ਾਂ ਨੂੰ ਦੇਖਣ ਲਈ ਗਏ ਕਈ ਵਾਰ ਡਿਉਟੀ ਤੇ ਤੈਨਾਤ ਪੁਲਿਸ ਮੁਲਾਜ਼ਮਾਂ ਦੇ ਨਾਲ ਬਹਿਸਬਾਜ਼ੀ ਕਰਦੇ ਹੋਏ ਵੀ ਨਜ਼ਰ ਆਏ|ਡਿਉਟੀ ਤੇ ਤੈਨਾਤ ਪੁਲੀਸ ਮੁਲਾਜ਼ਮਾਂ ਦੇ ਮੁਤਾਬਿਕ ਕਰੋਨਾ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਅੰਦਰ ਜਾਣ ਤੋਂ ਰੋਕਿਆ ਜਾਂਦਾ ਹੈ,ਕਿਉਂਕਿ ਇਹ ਭਿਆਨਕ ਸਥਿਤੀ ਵਿਚ ਬਿਮਾਰੀ ਨਾ ਫੈਲੇ ਇਸ ਲਈ ਰੋਕਿਆ ਜਾਂਦਾ ਹੈ ਪਰ ਲੋਕ ਸਮੱਸਿਆ ਨੂੰ ਸਮਝਣ ਦੀ ਥਾਂ ਉਨ੍ਹਾਂ ਦੇ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੰਦੇ ਹਨ ਜਿਸ ਨਾਲ ਉਨ੍ਹਾਂ ਲਈ ਕਾਫੀ ਮੁਸ਼ਕਲਾਂ ਖੜ੍ਹੀਆਂ ਹੋ ਜਾਂਦੀਆਂ ਹਨ|
ਉਥੇ ਹੀ ਮਰੀਜ਼ਾਂ ਦੇ ਰਿਸ਼ਤੇਦਾਰ ਨੇ ਕਿਹਾ ਕਿ ਉਹ ਮਰੀਜ਼ ਦੇ ਕੋਲ ਇਸ ਲਈ ਜਾਂਦੇ ਹਨ ਤਾਂ ਜੋ ਮਰੀਜ਼ ਦੀ ਦੇਖਭਾਲ ਚੰਗੀ ਤਰਾਂ ਕੀਤੀ ਜਾ ਸਕੇ,ਉਥੇ ਹੀ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਇਲਾਜ ਨੂੰ ਲੈ ਕੇ ਉਨ੍ਹਾਂ ਨੂੰ ਕਈ ਸ਼ਿਕਾਇਤ ਨਹੀ ਪਰ ਹਸਪਤਾਲ ’ਚ ਜਿਸ ਤਰ੍ਹਾਂ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਉਸ ਤਰ੍ਹਾ ਦੀ ਸਫ਼ਾਈ ਦੇ ਪ੍ਰਬੰਧ ਨਹੀ ਹਨ।
ਇਸ ਮੌਕੇ ਹਸਪਤਾਲ ’ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਆਏ ਐਸਡੀਐੱਮ ਬੀਐੱਸ ਡਿੱਲੋਂ ਨੇ ਕਿਹਾ ਕਰੋਨਾ ਮਰੀਜ਼ਾਂ ਦਾ ਇਲਾਜ ਵਧੀਆ ਹੋ ਰਿਹਾ ਹੈ,ਅਤੇ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ, ਪਰ ਲੋਕਾਂ ਨੇ ਸਾਫ਼ ਸਫਾਈ ਨੂੰ ਲੈਕੇ ਸ਼ਿਕਾਇਤ ਕੀਤੀ ਜਿਸ ਲਈ ਹਸਪਤਾਲ ਸਟਾਫ਼ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ |