ਲੁਧਿਆਣਾ: ਪੰਜਾਬ 'ਚ ਆਉਣ ਵਾਲੀਆਂ ਮਾਲ ਗੱਡੀਆਂ ਬੰਦ ਹੋਣ ਕਾਰਨ ਲੁਧਿਆਣਾ ਦੇ ਵਪਾਰੀ ਕਾਫੀ ਚਿੰਤਾ 'ਚ ਦਿਖਾਈ ਦੇ ਰਹੇ ਹਨ। ਵਪਾਰੀਆਂ ਦਾ ਕਹਿਣਾ ਮਾਲ ਗੱਡੀਆਂ ਬੰਦ ਹੋਣ ਕਾਰਨ ਪੰਜਾਬ ਨੂੰ ਰੋਜ਼ਾਨਾ 15 ਹਜ਼ਾਰ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਲੁਧਿਆਣਾ ਇੰਡਸਟਰੀ 'ਚ ਵਰਤਿਆ ਜਾਣ ਵਾਲਾ ਕੱਚਾ ਮਾਲ ਅਤੇ ਸਕ੍ਰੈਪ ਨਹੀਂ ਪਹੁੰਚ ਰਿਹਾ। ਜਿਸ ਕਰਕੇ ਲੁਧਿਆਣਾ ਦੇ ਵਪਾਰੀਆਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।
ਲੁਧਿਆਣਾ ਵਪਾਰ ਮੰਡਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਲੁਧਿਆਣਾ, ਜਲੰਧਰ ਅਤੇ ਹੋਰ ਸੂਬੇ ਵਿੱਚ ਵਪਾਰੀਆਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਵਪਾਰੀਆਂ ਨੇ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਜੇਕਰ ਅਜਿਹਾ ਚੱਲਦਾ ਰਿਹਾ ਤਾਂ ਵਪਾਰੀ ਖੁਦਕੁਸ਼ੀਆਂ ਦੇ ਰਾਹ ਪੈ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਆਪਸੀ ਖਿੱਚੋਤਾਣ ਅਤੇ ਕਿਸਾਨ ਅੰਦੋਲਨ ਕਰਕੇ ਸਨਅਤਕਾਰਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਨਤਕਾਰ ਮੰਦੀ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਅਜਿਹੇ ਫ਼ੈਸਲਿਆਂ ਕਰਕੇ ਉਨ੍ਹਾਂ ਦੀ ਦੋਹਰੀ ਮਾਰ ਪੈ ਰਹੀ ਹੈ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹ ਰੇਲਵੇ ਮੰਤਰੀ ਨਾਲ ਗੱਲ ਕਰਨ ਇਹ ਮਸਲਾ ਹੱਲ ਕੀਤਾ ਜਾਵੇ। ਵਪਾਰੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਉਨਾਂ ਨੂੰ ਵਾਅਦਾ ਕੀਤਾ ਸੀ ਕਿ ਮਾਲਗੱਡੀਆਂ ਨਹੀਂ ਰੋਕਣਗੇ ਪਰ ਉਹਨਾ ਦੀ ਆਪਸ ਦੇ ਵਿੱਚ ਹੀ ਸਹਿਮਤੀ ਹੈ ਜਿਸ ਵੱਡਾ ਨੁਕਸਾਨ ਵਪਾਰੀਆਂ ਨੂੰ ਝੱਲਣਾ ਪੈ ਰਿਹਾ ਹੈ