ETV Bharat / state

ਲੁਧਿਆਣਾ: ਫੈਕਟਰੀ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ, ਰਾਹਤ ਕਾਰਜ ਜਾਰੀ - 3 killed as factory lantern falls

ਲੁਧਿਆਣਾ ਦੇ ਡਾਬਾ ਇਲਾਕੇ ਦੇ ਵਿੱਚ ਸੋਮਵਾਰ ਟਰੈਕਟਰ ਪਾਰਟਸ ਬਣਾਉਣ ਵਾਲੀ ਫੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਰਕੇ ਵਾਪਰੇ ਹਾਦਸੇ ਵਿੱਚ 4 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਹਾਦਸੇ ਵਿੱਚ 34 ਲੋਕਾਂ ਨੂੰ ਸਰੱਖਿਅਤ ਬਾਹਰ ਕੱਢ ਲਿਆ ਗਿਆ। ਮਲਬੇ ਹੇਠ ਹੋਰ ਵੀ ਵਰਕਰਾਂ ਨੂੰ ਬਾਹਰ ਕੱਢਣ ਲਈ ਕੋਸ਼ਿਸ਼ ਤਹਿਤ ਰਾਹਤ ਕਾਰਜ ਜਾਰੀ ਹਨ।

ਲੁਧਿਆਣਾ: ਫੈਕਟਰੀ ਦਾ ਲੈਂਟਰ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਰਾਹਤ ਕਾਰਜ ਜਾਰੀ

author img

By

Published : Apr 5, 2021, 4:03 PM IST

Updated : Apr 5, 2021, 7:53 PM IST

ਲੁਧਿਆਣਾ: ਸ਼ਹਿਰ ਡਾਬਾ ਇਲਾਕੇ ਦੇ ਵਿੱਚ ਸੋਮਵਾਰ ਟਰੈਕਟਰ ਪਾਰਟਸ ਬਣਾਉਣ ਵਾਲੀ ਫੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਰਕੇ ਵਾਪਰੇ ਹਾਦਸੇ ਵਿੱਚ 4 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਹਾਦਸੇ ਵਿੱਚ 34 ਲੋਕਾਂ ਨੂੰ ਸਰੱਖਿਅਤ ਬਾਹਰ ਕੱਢ ਲਿਆ ਗਿਆ। ਮਲਬੇ ਹੇਠ ਹੋਰ ਵੀ ਵਰਕਰਾਂ ਨੂੰ ਬਾਹਰ ਕੱਢਣ ਲਈ ਕੋਸ਼ਿਸ਼ ਤਹਿਤ ਰਾਹਤ ਕਾਰਜ ਜਾਰੀ ਹਨ।

ਹਾਦਸੇ 'ਚ ਮਰਨ ਵਾਲਿਆਂ ਦੀ ਡੀਸੀ ਵਰਿੰਦਰ ਸ਼ਰਮਾ ਨੇ ਪੁਸ਼ਟੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿ ਹੁਣ ਤੱਕ 34 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਜਿਨ੍ਹਾਂ ਵਿਚੋਂ ਕਈਆਂ ਦੇ ਸੱਟਾਂ ਵੀ ਵੱਜੀਆਂ ਹਨ।

ਉਧਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਹਾਦਸੇ 'ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹਾਲਾਂਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਪੁਲਿਸ ਕਰ ਰਹੀ ਹੈ।

ਲੁਧਿਆਣਾ: ਫੈਕਟਰੀ ਦਾ ਲੈਂਟਰ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਰਾਹਤ ਕਾਰਜ ਜਾਰੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹਾਦਸੇ ਸਵੇਰ ਸਮੇਂ ਵਾਪਰਿਆ, ਜਿਸ ਤੋਂ ਬਾਅਦ ਤੁਰੰਤ ਐਨਡੀਆਰਐਫ ਤੇ ਹੋਰ ਰਾਹਤ ਕਾਰਜ ਟੀਮਾਂ ਨੂੰ ਤੁਰੰਤ ਭੇਜਿਆ ਗਿਆ। ਟੀਮ ਨੇ ਰਾਹਤ ਕਾਰਜਾਂ ਤਹਿਤ ਹੁਣ ਤੱਕ 37 ਲੋਕਾਂ ਨੂੰ ਕੱਢਿਆ ਜਾ ਚੁੱਕਾ ਹੈ, ਜਿਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਹਾਲੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ, ਜਿਨ੍ਹਾਂ ਦੀ ਗਿਣਤੀ 3 ਜਾਂ ਇਸ ਤੋਂ ਜ਼ਿਆਦਾ ਵੀ ਹੋ ਸਕਦੀ ਹੈ ਅਤੇ ਪੁਲਿਸ ਵੱਲੋਂ ਫੈਕਟਰੀ ਦੇ ਮਾਲਕ ਜਸਵਿੰਦਰ ਸਿੰਘ ਅਤੇ ਠੇਕੇਦਾਰ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਦੋਵੇਂ ਮੌਕੇ ਤੋਂ ਫ਼ਰਾਰ ਹੈ। ਪਰੰਤੂ ਪੁਲਿਸ ਛੇਤੀ ਹੀ ਮੁਲਜ਼ਮਾਂ ਨੂੰ ਫੜ ਲਵੇਗੀ।

Last Updated : Apr 5, 2021, 7:53 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.