ਲੁਧਿਆਣਾ: ਅੱਜ ਦਾ ਦਿਨ ਧਰਨਿਆਂ ਦੇ ਨਾਂਅ ਰਿਹਾ ਜਿਥੇ ਇੱਕ ਪਾਸੇ ਲੋਕ ਇਨਸਾਫ਼ ਪਾਰਟੀ (LIP) ਵੱਲੋਂ ਜਗਰਾਉਂ ਤੋਂ ਲੈ ਕੇ ਘੰਟਾ ਘਰ ਤੱਕ ਇੱਕ ਰੋਸ ਮਾਰਚ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕੱਢਿਆ ਗਿਆ ਉਥੇ ਹੀ ਆਮ ਆਦਮੀ ਪਾਰਟੀ ਨੇ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਲੁਧਿਆਣਾ ਲੀਡਰਸ਼ਿਪ ਮੌਜੂਦ ਰਹੀ ਤੇ ਡਿਪਟੀ ਕਮਿਸ਼ਨਰ ਦੇ ਨਾਂਅ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਉਥੇ ਹੀ ਲੋਕ ਇਨਸਾਫ਼ ਪਾਰਟੀ ਗੱਡੇ 'ਤੇ ਸਿਲੰਡਰ ਰੱਖ ਕੇ ਰੋਸ ਮਾਰਚ ਕੱਢਣ ਲਈ ਆਈ।
LIP ਆਗੂ ਸੰਨੀ ਕੈਂਥ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੇ ਨਾਲ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ 'ਚ ਲਗਾਤਾਰ ਇਜ਼ਾਫ਼ਾ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਅੱਜ ਲੋਕ ਇਨਸਾਫ ਪਾਰਟੀ ਵੱਲੋਂ ਰੋਸ ਮਾਰਚ ਕੱਢਿਆ ਗਿਆ ਤਾਂ ਜੋ ਸਰਕਾਰ ਨੂੰ ਇਹ ਅਹਿਸਾਸ ਕਰਾਇਆ ਜਾ ਸਕੇ ਕਿ ਇਨ੍ਹਾਂ ਕੀਮਤਾਂ ਨੂੰ ਵਾਪਿਸ ਲਿਆ ਜਾਵੇ।
ਉੱਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਵੀ ਪੈਟਰੋਲ ਡੀਜ਼ਲ ਅਤੇ ਐੱਲਪੀਜੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਲੁਧਿਆਣਾ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਵੱਡੀ ਤਾਦਾਦ ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।