ETV Bharat / state

ਅੱਖਾਂ 'ਤੇ ਪੱਟੀ ਬੰਨ੍ਹ ਕੇ ਕੋਰੋਨਾ ਨਾਲ ਜੰਗ ਲੜ ਰਿਹੈ ਲੁਧਿਆਣਾ ਪ੍ਰਸ਼ਾਸਨ - ਕੋਰੋਨਾ ਨਾਲ ਜੰਗ ਲੜ ਰਿਹੈ ਲੁਧਿਆਣਾ ਪ੍ਰਸ਼ਾਸਨ

ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਠੱਲ੍ਹ ਪਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਪਰੰਤੂ ਲੁਧਿਆਣਾ ਪ੍ਰਸ਼ਾਸਨ ਕੋਰੋਨਾ ਨੂੰ ਲੈ ਕੇ ਕਿੰਨਾ ਸੰਜੀਦਾ ਹੈ ਇਸ ਬਾਰੇ ਇਸ ਗੱਲ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸ਼ਹਿਰ ਵਿੱਚ ਲੱਗ ਰਹੇ ਧਰਨਿਆਂ ਨੂੰ ਡੀਸੀ ਵੱਲੋਂ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਕੋਈ ਵੀ ਧਰਨਾ ਨਾ ਹੋਣ ਦੀ ਗੱਲ ਕੀਤੀ ਜਾ ਰਹੀ ਹੈ।

ਅੱਖਾਂ 'ਤੇ ਪੱਟੀ ਬੰਨ੍ਹ ਕੇ ਕੋਰੋਨਾ ਨਾਲ ਜੰਗ ਲੜ ਰਿਹੈ ਲੁਧਿਆਣਾ ਪ੍ਰਸ਼ਾਸਨ

author img

By

Published : Nov 21, 2020, 4:14 PM IST

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਠੱਲ੍ਹ ਪਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਪਰੰਤੂ ਪ੍ਰਸ਼ਾਸਨ ਕੋਰੋਨਾ ਨੂੰ ਲੈ ਕੇ ਕਿੰਨਾ ਸੰਜੀਦਾ ਹੈ ਇਸ ਬਾਰੇ ਇਸ ਗੱਲ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸ਼ਹਿਰ ਵਿੱਚ ਲੱਗ ਰਹੇ ਧਰਨਿਆਂ ਨੂੰ ਡੀਸੀ ਵੱਲੋਂ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਕੋਈ ਵੀ ਧਰਨਾ ਨਾ ਹੋਣ ਦੀ ਗੱਲ ਕੀਤੀ ਜਾ ਰਹੀ ਹੈ।

ਅੱਖਾਂ 'ਤੇ ਪੱਟੀ ਬੰਨ੍ਹ ਕੇ ਕੋਰੋਨਾ ਨਾਲ ਜੰਗ ਲੜ ਰਿਹੈ ਲੁਧਿਆਣਾ ਪ੍ਰਸ਼ਾਸਨ

ਸ਼ਨੀਵਾਰ ਨੂੰ ਕੋਰੋਨਾ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਲੁਧਿਆਣਾ ਦੇ ਕਾਂਗਰਸੀ ਵਿਧਾਇਕਾਂ ਸਣੇ ਸਿਵਲ ਸਰਜਨ ਲੁਧਿਆਣਾ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੀ ਪਹੁੰਚੇ। ਇਸ ਦੌਰਾਨ ਡੀਸੀ ਨੇ ਕੋਰੋਨਾ ਸਬੰਧੀ ਕਿਹਾ ਕਿ ਸ਼ਹਿਰ ਵਿੱਚ ਕੋਈ ਇਕੱਠ ਨਹੀਂ ਹੋ ਰਿਹਾ ਹੈ ਅਤੇ ਸਭ ਕੁੱਝ ਠੀਕ ਚੱਲ ਰਿਹਾ ਹੈ। ਜਦਕਿ ਦੂਜੇ ਪਾਸੇ ਲੁਧਿਆਣਾ ਵਿੱਚ ਰੋਜ਼ਾਨਾ ਪਾਰਟੀਆਂ ਦੇ ਧਰਨੇ ਲੱਗ ਰਹੇ ਹਨ ਅਤੇ ਮੰਗ ਪੱਤਰ ਦਿੱਤੇ ਜਾ ਰਹੇ ਹਨ, ਪਰੰਤੂ ਡਿਪਟੀ ਕਮਿਸ਼ਨਰ ਦੇ ਬਿਆਨ ਤੋਂ ਲੱਗ ਰਿਹਾ ਹੈ ਕਿ ਪ੍ਰਸ਼ਾਸਨ ਅੱਖਾਂ 'ਤੇ ਪੱਟੀ ਬੰਨ੍ਹ ਕੇ ਕੋਰੋਨਾ ਨਾਲ ਜੰਗ ਲੜ ਰਿਹਾ ਹੈ।

ਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਰੋਜ਼ਾਨਾ 100 ਦੇ ਕਰੀਬ ਮਰੀਜ਼ ਸਾਹਮਣੇ ਆ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਵਧ ਰਿਹਾ ਹੈ ਪਰ ਡੀਸੀ ਵਰਿੰਦਰ ਸ਼ਰਮਾ ਇਨ੍ਹਾਂ ਸਾਰੀਆਂ ਗੱਲਾਂ ਤੋਂ ਬੇਖ਼ਬਰ ਜਾਪਦੇ ਹਨ। ਐਤਵਾਰ ਮੀਟਿੰਗ ਦੌਰਾਨ ਸਮਾਜਿਕ ਦੂਰੀ ਬਾਰੇ ਕਿਹਾ ਕਿ ਕਿਸੇ ਤਰ੍ਹਾਂ ਦਾ ਕੋਈ ਇਕੱਠ ਨਹੀਂ ਹੋ ਰਿਹਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਇਕੱਠ ਹੋਣੇ ਸੁਭਾਵਿਕ ਗੱਲਾਂ ਹਨ।

ਉਨ੍ਹਾਂ ਪੱਤਰਕਾਰ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਤੁਹਾਡੇ ਸਵਾਲ ਸਹੀ ਨਹੀਂ ਹੈ ਕਿਉਂਕਿ ਲੁਧਿਆਣਾ ਵਿੱਚ ਕੋਈ ਧਰਨਾ ਨਹੀਂ ਹੈ। ਜਦਕਿ ਦੂਜੇ ਪਾਸੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਕੋਰੋਨਾ ਨੂੰ ਲੈ ਕੇ ਸੰਜੀਦਗੀ ਵਰਤੀ ਜਾਵੇ ਅਤੇ ਵੱਧ ਤੋਂ ਵੱਧ ਮਾਸਕ ਦੀ ਜ਼ਰੂਰਤ ਕੀਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.