ਲੁਧਿਆਣਾ: ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਲਈ ਸਕੂਲਾਂ , ਕਾਲਜਾਂ ਵਿੱਚ ਵੀ ਕੈਂਪ ਲਗਾਏ (Camps will be organized in colleges) ਜਾਣਗੇ । ਜਿਸ ਵਿਚ ਲੁਧਿਆਣਾ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਸਹਿਯੋਗ ਦੇਣ।
ਇਸ ਮੌਕੇ ਉੱਤੇ ਬੋਲਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ (Commissioner of Police Ludhiana) ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਨੇੜੇ ਸੀ ਲੋਕਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਜਾਗਰੂਕ ਕਰਨ ਲਈ ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ਆਏ ਦਿਨ ਉਪਰਾਲੇ ਕੀਤੇ ਜਾਂਦੇ ਹਨ । ਇਸ ਲੜੀ ਵਿੱਚ ਪੰਜਾਬ ਸਰਕਾਰ ਤਹਿਤ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਮਹੀਨਾ ਮਨਾਇਆ ਜਾ ਰਿਹਾ ਹੈ ।
ਜਿਸ ਵਿੱਚੋਂ ਲੁਧਿਆਣਾ ਵਾਸੀ ਵੱਡੀ ਗਿਣਤੀ ਵਿੱਚ ਸਹਿਯੋਗ ਦੇ ਰਹੇ ਹਨ ਅਤੇ ਉਹਨਾਂ ਦੀ ਮਦਦ ਦੇ ਨਾਲ ਲੁਧਿਆਣਾ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਜਾਗਰੂਕ ਕੈਂਪ ਲਗਾਏ ਜਾਣਗੇ। ਉਹਨਾਂ ਨੇ ਕਿਹਾ ਕਿ ਜੋ ਲੋਕ ਨਸ਼ਿਆਂ ਦੀ ਬਿਮਾਰੀ ਨੂੰ ਛੱਡਣਾ ਚਾਹੁੰਦੇ ਹਨ ਉਹਨਾਂ ਦੀ ਫ੍ਰੀ ਕੌਂਸਲਿੰਗ ਕੀਤੀ ਜਾਵੇਗੀ ਅਤੇ ਬਣਦੀ ਮੱਦਦ ਦੇ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾਵੇਗਾ। ਇਸ ਮੁਹਿੰਮ ਵਿਚ ਉਨ੍ਹਾਂ ਵੱਲੋਂ ਹਰ ਲੁਧਿਆਣਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ।
ਇਸ ਮੌਕੇ ਉੱਤੇ ਬੋਲਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਅਫਸਰ ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ਜਾਗਰੂਕਤਾ ਕੈਂਪ (Ludhiana administration organized awareness camps) ਲਗਾਏ ਜਾਂਦੇ ਹਨ ।
ਇਹ ਵੀ ਪੜ੍ਹੋ: NIA ਵੱਲੋਂ ਵਕੀਲ ਦੇ ਘਰ ਛਾਪੇਮਾਰੀ ਦੇ ਵਿਰੋਧ 'ਚ ਵਕੀਲ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ
ਪਰ ਇਸ ਵਾਰ ਖਾਸ ਤੌਰ ਉੱਤੇ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਮਹੀਨਾਂ ਮਨਾਇਆ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਲਈ ਸ੍ਰੀ ਕੌਂਸਲਿੰਗ ਅਤੇ ਦਵਾਈਆਂ ਮੁਹਈਆ ਕਰਵਾਈ ਜਾਵੇਗੀ ।