ETV Bharat / state

ਜਾਣੋ ਵੋਟਾਂ ਦੀ ਗਿਣਤੀ ਨੂੰ ਲੈਕੇ ਲੁਧਿਆਣਾ ’ਚ ਕਿਵੇਂ ਦੇ ਨੇ ਸੁਰੱਖਿਆ ਦੇ ਪ੍ਰਬੰਧ ? - counting of votes

ਭਲਕੇ ਪੰਜਾਬ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਵੇਗਾ। ਲੁਧਿਆਣਾ ਚ ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਨੂੰ ਲੈਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਉਸ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ ਜਿੱਥੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।

ਲੁਧਿਆਣਾ ਚ ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

author img

By

Published : Mar 9, 2022, 5:38 PM IST

ਲੁਧਿਆਣਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਨਤੀਜਿਆਂ ਨੂੰ ਲੈ ਕੇ ਹੁਣ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਸਭ ਤੋਂ ਪਹਿਲਾਂ ਰੁਝਾਨ ਈ ਟੀ ਵੀ ਭਾਰਤ ਉੱਤੇ ਵਿਖਾਏ ਜਾਣਗੇ। ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਅੰਦਰ 175 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਆਉਣ ਨੂੰ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ।

ਲੁਧਿਆਣਾ ਚ ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ
ਲੁਧਿਆਣਾ ਚ ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

14 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਦੇ ਲਈ 14 ਕਾਊਂਟਿੰਗ ਸੈਂਟਰ ਲੁਧਿਆਣਾ ਦੇ ਅੰਦਰ ਬਣਾਏ ਗਏ ਹਨ ਅਤੇ ਹਰ ਸੈਂਟਰ ਦੇ ਚ 7-7 ਟੇਬਲ ਲਗਾਏ ਜਾਣਗੇ ਜਿੱਥੇ ਵੋਟਾਂ ਦੀ ਗਿਣਤੀ ਹੋਵੇਗੀ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਸ਼ੁਰੂਆਤੀ ਰੁਝਾਨ ਵੀ ਕੁਝ ਹੀ ਦੇਰ ਬਾਅਦ ਆਉਣੇ ਸ਼ੁਰੂ ਹੋ ਜਾਣਗੇ।

ਕਿਸ ਹਲਕੇ ’ਚ ਕਿੰਨੇ ਗੇੜ ?

ਲੁਧਿਆਣਾ ਦੇ ਵਿਧਾਨ ਸਭਾ ਹਲਕਿਆਂ ਦੇ ਗੇੜਾਂ ਦੀ ਗੱਲ ਕੀਤੀ ਜਾਵੇ ਤਾਂ ਸਭ ਤੋਂ ਵੱਧ ਗਿੱਲ ਹਲਕੇ ਦੇ ਅੰਦਰ 22 ਰਾਊਂਡਾਂ ’ਚ ਵੋਟਾਂ ਦੀ ਗਿਣਤੀ ਹੋਵੇਗੀ ਜਦੋਂ ਕਿ ਦੂਜੇ ਨੰਬਰ ’ਤੇ ਸਾਹਨੇਵਾਲ ਹਲਕੇ ਦੀਆਂ 21 ਰਾਊਂਡ ਦੇ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਇਸਦੇ ਨਾਲ ਹੀ ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ ਵਿੱਚ 13 ਰਾਊਂਡ ਤਹਿਤ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ। ਦੂਜੇ ਪਾਸੇ ਖੰਨਾ ਅਤੇ ਰਾਏਕੋਟ ਲਈ 14 ਰਾਊਂਡ ਅਤੇ ਸਮਰਾਲਾ ਲਈ 16 ਰਾਊਂਡ ਦੇ ਤਹਿਤ ਵੋਟਾਂ ਦੀ ਗਿਣਤੀ ਹੋਵੇਗੀ। ਲੁਧਿਆਣਾ ਦੇ ਵਿਧਾਨ ਸਭਾ ਹਲਕਾ ਅਸ਼ਟਮੀ ਅਤੇ ਵਿਧਾਨ ਸਭਾ ਹਲਕਾ ਦੱਖਣੀ, ਪਾਇਲ ਅਤੇ ਜਗਰਾਉਂ ਅੰਦਰ 15 ਵੋਟਾਂ ਦੀ ਗਿਣਤੀ ਦੇ ਗੇੜ ਹੋਣਗੇ।

ਜੇਤੂ ਜਲੂਸਾਂ ’ਤੇ ਪਾਬੰਦੀ

ਚੋਣ ਕਮਿਸ਼ਨ ਵੱਲੋਂ ਸਖ਼ਤ ਤੌਰ ’ਤੇ ਕਾਊਂਟਿੰਗ ਸੈਂਟਰ ਦੇ ਬਾਹਰ ਕਿਸੇ ਵੀ ਢੰਗ ਨਾਲ ਜਿੱਤ ਦੇ ਜਸ਼ਨ ਜਾਂ ਫਿਰ ਜੇਤੂ ਮਾਰਚ ਕੱਢਣ ’ਤੇ ਸਖ਼ਤ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਜੇ ਕੋਈ ਜੇਤੂ ਮਾਰਚ ਕੱਢੇਗਾ ਤਾਂ ਉਸ ਦਾ ਖ਼ਰਚਾ ਵੀ ਉਮੀਦਵਾਰ ਦੇ ਖਰਚੇ ਵਿੱਚ ਜੋੜਿਆ ਜਾਵੇਗਾ ਜਿੰਨ੍ਹਾਂ ਕਾਊਂਟਿੰਗ ਸੈਂਟਰਾਂ ਵਿੱਚ ਵੋਟਾਂ ਦੀ ਗਿਣਤੀ ਹੋਣੀ ਹੈ। ਉਨ੍ਹਾਂ ਸਾਰੇ ਸਿੱਖਿਅਕ ਅਦਾਰਿਆਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

100 ਮੀਟਰ ਤੱਕ ਦੀ ਦੂਰੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਹਨ ਖੜ੍ਹੇ ਕਰਨ ਦੀ ਸਖ਼ਤ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਾਊਂਟਿੰਗ ਸੈਂਟਰ ਦੇ ਅੰਦਰ ਉਮੀਦਵਾਰ ਆਪਣੇ ਸਮਰਥਕਾਂ ਨੂੰ ਨਹੀਂ ਲਿਜਾ ਸਕੇਗਾ ਉੱਥੇ ਸਿਰਫ਼ ਉਮੀਦਵਾਰ ਜਾਂ ਫਿਰ ਉਸ ਦੀ ਥਾਂ ’ਤੇ ਪੋਲਿੰਗ ਏਜੰਟ ਨੂੰ ਜਾਣ ਦੀ ਇਜਾਜ਼ਤ ਹੋਵੇਗੀ। ਇਸਦੇ ਨਾਲ ਹੀ ਮੋਬਾਇਲ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ:ਮੁੱਖ ਚੋਣ ਅਫ਼ਸਰ

ETV Bharat Logo

Copyright © 2024 Ushodaya Enterprises Pvt. Ltd., All Rights Reserved.