ਲੁਧਿਆਣਾ: ਜ਼ਿਲ੍ਹੇ ਦੀ ਇੰਡਸਟਰੀ ਦਾ ਹੱਬ ਕਿਹਾ ਜਾਂਦਾ ਹੈ। ਲੁਧਿਆਣਾ ਕਾਰੋਬਾਰੀਆਂ ਨੇ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਇੱਕ ਬੈਠਕ ਦਾ ਪ੍ਰਬੰਧ ਕੀਤਾ ਹੈ ਜਿਸ ਵਿੱਚ ਲੁਧਿਆਣਾ ਦੇ ਸਨਅਤਕਾਰਾਂ, ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਸਣੇ ਵਿਧਾਇਕਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਜਿੱਥੇ ਕਾਰੋਬਾਰੀਆਂ ਨੇ ਵਿਧਾਇਕਾਂ ਨੂੰ ਧਿਆਨ ਦੇਣ ਲਈ ਆਖਿਆ। ਉਥੇ ਹੀ ਲੋਕਲ ਪ੍ਰਸ਼ਾਸਨ ਨੂੰ ਵੀ ਆਪਣੀਆਂ ਮੁਸ਼ਕਿਲਾਂ ਦੱਸੀਆਂ।
ਕਾਰੋਬਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਫੋਕਲ ਪੁਆਇੰਟ ਇਲਾਕੇ ਦੇ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਲਗਾਤਾਰ ਲੁੱਟ ਖੋਹ ਦੀਆ ਵਾਰਦਾਤਾਂ ਵਧ ਰਹੀਆਂ ਹਨ। ਇਸ ਤੋਂ ਇਲਾਵਾ ਇਲਾਕੇ ਵਿੱਚ ਗੈਰਕਨੂੰਨੀ ਕਬਜ਼ਿਆਂ ਕਰਕੇ ਵੀ ਉਨ੍ਹਾਂ ਨੂੰ ਆਵਾਜਾਈ ’ਚ ਕਾਫੀ ਮੁਸ਼ਕਲਾਂ ਆਉਂਦਿਆਂ ਹਨ। ਕਾਰੋਬਾਰੀਆਂ ਨੇ ਕਿਹਾ ਕਿ ਉਹ ਸੁਰੱਖਿਅਤ ਨਹੀਂ ਹਨ।
ਇਸਦੇ ਨਾਲ ਹੀ ਕਾਰੋਬਾਰੀਆਂ ਨੇ ਕਿਹਾ ਕਿ ਫੋਕਲ ਪੁਆਇੰਟ ’ਚ ਨਸ਼ੇ ਸ਼ਰੇਆਮ ਖੋਖਿਆਂ ’ਤੇ ਵਿਕਦੇ ਹਨ ਤੇ ਓਥੋਂ ਹੀ ਜ਼ੁਰਮ ਵਧਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ 50 ਦੇ ਕਰੀਬ ਮੁਲਾਜ਼ਮ ਫੋਕਲ ਪੁਆਇੰਟ ’ਚ ਤੈਨਾਤ ਕੀਤੇ ਜਾਣਗੇ ਕਿਉਂਕਿ ਉਨ੍ਹਾਂ ਕੋਲ ਵੀ ਵਧੇਰੇ ਫੋਰਸ ਨਹੀਂ ਹੈ। ਓਧਰ ਲੁਧਿਆਣਾ ਦੇ ਵਿਧਾਇਕ ਕਾਰੋਬਾਰੀਆਂ ’ਤੇ ਹੀ ਸਾਰੀ ਗੱਲ ਸੁੱਟਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਆਪਣੀ ਸੁਰੱਖਿਆ ਲਈ ਹਰ ਫੈਕਟਰੀ ’ਚ ਕੈਮਰੇ ਲਗਵਾਉਣ ’ਤੇ ਵੱਡੀਆਂ ਨਾਇਟ ਵੀਜ਼ਨ ਲਾਈਟਾਂ ਦਾ ਪ੍ਰਬੰਧ ਹੋਵੇ।
ਇਸ ਮੌਕੇ ’ਤੇ ਕਾਰੋਬਾਰੀਆਂ ਨੇ ਕਿਹਾ ਕਿ ਮੁਸ਼ਕਲਾਂ ਨੂੰ ਲੈ ਕੇ ਉਹੋ ਪੁਰਾਣੀਆਂ ਸਰਕਾਰਾਂ ਨਾਲ ਵੀ ਮੀਟਿੰਗਾਂ ਕਰ ਚੁੱਕੇ ਹਨ ਅਤੇ ਦਰਪੇਸ਼ ਆ ਰਹੀਆਂ ਮੁਸ਼ਕਲਾਂ ਪ੍ਰਸ਼ਾਸਨ ਅਤੇ ਮੌਜੂਦਾ ਵਿਧਾਇਕ ਸਾਹਮਣੇ ਰੱਖਣੀਆਂ ਚਾਹੁੰਦੇ ਸਨ ਜਿਸ ਕਾਰਨ ਅੱਜ ਇਕੱਠਿਆਂ ਦੀ ਮੀਟਿੰਗ ਕਰ ਸਮੱਸਿਆਵਾਂ ਨੂੰ ਦੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਕਾਰੋਬਾਰੀ ਅਵਤਾਰ ਭੋਗਲ ਨੇ ਕਿਹਾ ਕਿ ਹੁਣ ਅਗਲੀ ਬੈਠਕ ਚ ਵੇਖਾਂਗੇ ਕੇ ਉਨ੍ਹਾਂ ਦੇ ਕਿੰਨੇ ਮਸਲੇ ਹੱਲ ਹੋਏ ਜਾਂ ਨਹੀਂ।
ਉਥੇ ਹੀ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਅੱਜ ਇਕ ਚੰਗੀ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਹੈ ਅਤੇ ਆਪਣੀਆਂ ਮੁਸ਼ਕਲਾਂ ਦੱਸੀਆਂ ਹਨ ਅਤੇ ਅਸੀਂ ਇਹ ਭਰੋਸਾ ਦਿੱਤਾ ਹੈ ਕਿ ਜਲਦ ਹੀ ਇਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।
ਉਥੇ ਹੀ ਇਸ ਮੌਕੇ ’ਤੇ ਬੋਲਦੇ ਹੋਏ ਮੌਜੂਦਾ ਵਿਧਾਇਕ ਨੇ ਵੀ ਭਰੋਸਾ ਦਿੱਤਾ ਕਿ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਵੱਡੀਆਂ ਸਮੱਸਿਆਵਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀ ਲੁਧਿਆਣਾ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ਪਰ ਉਸ ਲਈ ਉਨ੍ਹਾਂ ਨੂੰ ਸਮੇਂ ਤੇ ਪ੍ਰਸ਼ਾਸਨ ਦੇ ਨਾਲ ਕਰੋਬਰੀਆਂ ਦੇ ਸਹਿਯੋਗ ਦੀ ਵੀ ਲੋੜ ਹੋਵੇਗੀ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਸੈਕਟਰ 9 ਵਿਖੇ ਸਕੂਲ ’ਚ ਡਿੱਗਿਆ ਦਰੱਖਤ, ਕਈ ਬੱਚੇ ਜ਼ਖਮੀ, 1 ਦੀ ਮੌਤ