ਲੁਧਿਆਣਾ: ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਝੜਪ ਤੋਂ ਬਾਅਦ ਅਜੀਤ ਸਿੰਘ ਨਾਂਅ ਦੇ ਇੱਕ ਕੈਦੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਕਤਲ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਉਨ੍ਹਾਂ ਨੂੰ ਲਾਸ਼ ਦਿੱਤੀ ਜਾ ਰਹੀ ਹੈ।
ਮ੍ਰਿਤਕ ਅਜੀਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਜੀਤ ਸਿੰਘ ਦਾ ਕਤਲ ਸਿਆਸੀ ਰੰਜਿਸ਼ ਕਰਕੇ ਕੀਤਾ ਹੈ। ਪਰਿਵਾਰ ਵਾਲਿਆਂ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਲੁਧਿਆਣਾ ਜੇਲ੍ਹ ਮਾਮਲਾ: ਡੀਸੀ ਨੇ ਦੱਸਿਆ ਸਾਰਾ ਮਾਮਲਾ
ਉੱਥੇ ਹੀ ਵਿਧਾਇਕ ਸਿਮਰਜੀਤ ਬੈਂਸ ਨੇ ਜੇਲ੍ਹ ਮੰਤਰੀ ਤੇ ਕੈਪਟਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਲ੍ਹ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਗ੍ਰਹਿ ਵਿਭਾਗ ਲੈ ਕੇ ਕਿਸੇ ਸੂਝਵਾਨ ਮੰਤਰੀ ਨੂੰ ਦੇਣਾ ਚਾਹੀਦਾ ਹੈ।