ਲੁਧਿਆਣਾ: ਸ਼ਹਿਰ ਦੀ ਕੇਂਦਰੀ ਜੇਲ੍ਹ 'ਚ ਹੋਈ ਖ਼ੂਨੀ ਝੜਪ 'ਚ ਕੈਦੀ ਦੀ ਮੌਤ ਤੋਂ ਬਾਅਦ ਉਸ ਦਾ ਹਾਲੇ ਤੱਕ ਸਸਕਾਰ ਨਹੀਂ ਕੀਤਾ ਗਿਆ ਜਿਸ ਕਰਕੇ ਵੱਡੀ ਤਦਾਦ ਵਿੱਚ ਸਿਵਲ ਹਸਪਤਾਲ ਦੇ ਬਾਹਰ ਪੁਲਿਸ ਤਾਇਨਾਤ ਹੈ। ਇਸ ਦੇ ਚੱਲਦਿਆਂ ਹਸਪਤਾਲ ਵਿੱਚ ਇਲਾਜ ਕਰਵਾਉਣ ਵਾਲੇ ਆਉਣ ਵਾਲੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਬਾਰੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਦੇ ਬਾਹਰ ਵਾਲੇ ਗੇਟ 'ਤੇ ਹੀ ਰੋਕ ਲਿਆ ਜਾਂਦਾ ਹੈ, ਤੇ ਵਹੀਕਲ ਬਾਹਰ ਖੜ੍ਹਾ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲ ਦੇ ਬਾਹਰ ਕੋਈ ਸੁਰੱਖਿਆ ਦਾ ਪ੍ਰਬੰਧ ਨਹੀਂ ਹੈ ਤੇ ਪੁਲਿਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਝੜਪ ਹੋ ਗਈ ਸੀ ਜਿਸ ਦੌਰਾਨ ਕੈਦੀਆਂ ਦੀ ਮੌਤ ਤੇ ਜ਼ਖ਼ਮੀ ਹੋ ਗਏ ਸਨ।