ਲੁਧਿਆਣਾ: ਕੋਵਿਡ-19 ਦੇ ਵੱਧਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ 14 ਅਪ੍ਰੈਲ ਤੱਕ ਲੌਕਡਾਊਨ ਕਰ ਦਿੱਤਾ ਹੈ। ਲੌਕਡਾਊਨ ਦੌਰਾਨ ਗ਼ਰੀਬ ਪਰਿਵਾਰਾਂ ਤੇ ਦਿਹਾੜੀਦਾਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਤੇ ਕਈ ਸਿਆਸਤਦਾਨਾਂ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਮਾਜ ਸੇਵੀਆਂ ਵੱਲੋਂ ਵੀ ਗਰੀਬਾਂ ਨੂੰ ਖਾਣ-ਪੀਣ ਦਾ ਸਮਾਨ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਸਮਾਜ ਸੇਵੀ ਕੰਮ ਲੁਧਿਆਣਾ ਸ਼ਹਿਰ ਦੀ ਕੌਂਸਲਰ ਮਮਤਾ ਆਸ਼ੂ ਤੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਨੇ ਢੰਡਾਰੀ 'ਚ ਲੋੜਵੰਦਾਂ ਨੂੰ ਰਾਸ਼ਨ ਦੇ ਕੀਤਾ।
ਕੌਂਸਲਰ ਮਮਤਾ ਆਸ਼ੂ ਨੇ ਦੱਸਿਆ ਕਿ ਜਦੋਂ ਦੇਸ਼ 'ਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਉਦੋਂ ਤੋਂ ਹੀ ਉਨ੍ਹਾਂ ਵੱਲੋਂ ਲੋੜਵੰਦਾਂ ਨੂੰ ਖਾਣ-ਪੀਣ ਤੇ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਸੀ। ਉਨ੍ਹਾਂ ਨੇ ਦੱਸਿਆ ਕਿ ਪੂਰੇ ਲੁਧਿਆਣਾ ਦੇ ਪੱਛਮੀ ਹਿੱਸੇ 'ਚ ਲੋੜਵੰਦਾਂ ਨੂੰ ਰਾਸ਼ਨ ਦੇ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜਾ ਰਾਸ਼ਨ ਲੋਕਾਂ ਨੂੰ ਮਿਲਣਾ ਸੀ ਉਸ ਦੀ ਮੰਗਲਵਾਰ ਨੂੰ ਸਪਲਾਈ ਸ਼ੁਰੂ ਹੋ ਜਾਵੇਗੀ। ਉਸ 'ਚ 20 ਤੋਂ 25 ਦਿਨਾਂ ਦਾ ਰਾਸ਼ਨ ਹੋਵੇਗਾ।
ਇਹ ਵੀ ਪੜ੍ਹੋ:ਮਾਨਸਾ: ਨਿੱਜੀ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਇੱਕ ਮਹਿਲਾ ਦੀ ਮੌਤ
ਉਨ੍ਹਾਂ ਨੇ ਸਮਾਜ ਸੇਵੀ ਸੰਸਥਾ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾ ਨੂੰ ਬਾਕੀ ਸਮਾਜ ਸੇਵੀ ਸੰਸਥਾ ਨਾਲ ਤਾਲਮੇਲ ਬਣਾ ਕੇ ਰਾਸ਼ਨ ਵੰਡਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਕਈ ਵਾਰ ਇੱਕ ਹੀ ਥਾਂ 'ਤੇ ਹਰ ਸਮਾਜ ਸੇਵੀ ਸੰਸਥਾ ਵੱਲੋਂ ਰਾਸ਼ਨ ਦਿੱਤਾ ਜਾਂਦਾ ਜਿਸ ਨਾਲ ਬਾਕੀ ਥਾਵਾਂ 'ਤੇ ਰਾਸ਼ਨ ਨਹੀਂ ਪਹੁੰਚ ਪਾ ਰਿਹਾ ਹੈ। ਉਨ੍ਹਾਂ ਨੇ ਸਾਰੀ ਸਮਾਜ ਸੇਵੀ ਸੰਸਥਾਵਾਂ ਨੂੰ ਰਾਬਤਾ ਕਰਕੇ ਰਾਸ਼ਨ ਪਹੁੰਚਾਉਣ ਲਈ ਕਿਹਾ।