ETV Bharat / state

ਲੁਧਿਆਣਾ ਬੰਬ ਬਲਾਸਟ ਮਾਮਲਾ: ਮੁੱਖ ਮੁਲਜ਼ਮ ਦੇ ਘਰ ’ਚ ਐਨਆਈਏ ਵੱਲੋਂ ਛਾਪੇਮਾਰੀ - NIA raid the house of the main accused

ਲੁਧਿਆਣਾ ਦੇ ਕੋਰਟ ਕੰਪਲੈਕਸ ਵਿਖੇ ਹੋਏ ਬੰਬ ਬਲਾਸਟ ਮਾਮਲੇ ’ਚ ਮੁੱਖ ਮੁਲਜ਼ਮ ਗਗਨਦੀਪ ਸਿੰਘ ਦੇ ਘਰ ’ਚ ਐਨਆਈਏ ਵੱਲੋਂ ਛਾਪੇਮਾਰੀ (NIA raid the house of the main accused) ਕੀਤੀ ਜਾ ਰਹੀ ਹੈ।

ਲੁਧਿਆਣਾ ਬੰਬ ਬਲਾਸਟ ਮਾਮਲਾ
ਲੁਧਿਆਣਾ ਬੰਬ ਬਲਾਸਟ ਮਾਮਲਾ
author img

By

Published : Mar 30, 2022, 11:59 AM IST

Updated : Mar 30, 2022, 12:47 PM IST

ਖੰਨਾ: ਲੁਧਿਆਣਾ ਅਦਾਲਤ ਬੰਬ ਬਲਾਸਟ ਮਾਮਲੇ ’ਚ ਮੁੱਖ ਮੁਲਜ਼ਮ ਗਗਨਦੀਪ ਸਿੰਘ ਦੇ ਘਰ ’ਚ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਐਨਆਈਏ ਵੱਲੋਂ ਬੰਬ ਬਲਾਸਟ ਮਾਮਲੇ ’ਚ ਮੁੱਖ ਮੁਲਜ਼ਮ ਗਗਨਦੀਪ ਸਿੰਘ ਦੇ ਗੁਰੂਤੇਗ ਬਹਾਦੁਰ ਨਗਰ ਸਥਿਤ ਪੁਰਾਣੇ ਘਰ ’ਚ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਵੱਲੋਂ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਜਿਸ ਕਾਰਨ ਕਿਸੇ ਨੂੰ ਵੀ ਅੰਦਰ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਹੈ।

ਮੁੱਖ ਮੁਲਜ਼ਮ ਦੇ ਘਰ ’ਚ ਐਨਆਈਏ ਵੱਲੋਂ ਛਾਪੇਮਾਰੀ

ਮਿਲੀ ਜਾਣਕਾਰੀ ਮੁਤਾਬਿਕ ਗਗਨਦੀਪ ਪ੍ਰੋਫੈਸਰ ਕਲੋਨੀ ਵਿੱਚ ਨਵੇਂ ਮਕਾਨ ਵਿੱਚ ਸ਼ਿਫਟ ਹੋਣ ਤੋਂ ਪਹਿਲਾਂ ਪਰਿਵਾਰ ਸਮੇਤ ਇਸ ਥਾਂ ’ਤੇ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਉਦੋਂ ਤੋਂ ਇਹ ਘਰ ਕੁਝ ਸਾਲਾਂ ਤੋਂ ਬੰਦ ਸੀ। ਇਸ ਬੰਦ ਘਰ ਵਿੱਚ ਧਮਾਕੇ ਦੇ ਮਾਮਲੇ ਦੀ ਜਾਂਚ ਕਰ ਰਹੀ ਐਨਆਈਏ ਟੀਮ ਦਾ ਇਹ ਅਚਾਨਕ ਛਾਪਾ ਕਿਸੇ ਵੱਡੇ ਸੁਰਾਗ ਵੱਲ ਇਸ਼ਾਰਾ ਕਰ ਰਿਹਾ ਹੈ। ਹਾਲਾਂਕਿ ਕਿਸੇ ਨੂੰ ਵੀ ਘਰ ਦੇ ਨੇੜੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ।

ਲੁਧਿਆਣਾ ਬੰਬ ਬਲਾਸਟ ਮਾਮਲਾ
ਲੁਧਿਆਣਾ ਬੰਬ ਬਲਾਸਟ ਮਾਮਲਾ

ਕਾਬਿਲੇਗੌਰ ਹੈ ਕਿ ਕੁਝ ਸਾਲ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫੜੇ ਗਏ ਖੰਨਾ ਸਦਰ ਥਾਣੇ ਦੇ ਸਾਬਕਾ ਮੁਨਸ਼ੀ ਗਗਨਦੀਪ ਨੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੰਬ ਧਮਾਕੇ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ਵਿੱਚ ਗਗਨਦੀਪ ਦੀ ਵੀ ਮੌਤ ਹੋ ਗਈ। ਕੁਝ ਦਿਨਾਂ ਬਾਅਦ ਗਗਨਦੀਪ ਦੀ ਲਾਸ਼ ਦੀ ਸ਼ਨਾਖਤ ਹੁੰਦੇ ਹੀ ਪੰਜਾਬ ਪੁਲਸ 'ਚ ਹੜਕੰਪ ਮਚ ਗਿਆ। ਇਸ ਤੋਂ ਬਾਅਦ ਐਨਆਈਏ ਦੀ ਟੀਮ ਨੇ ਗਗਨਦੀਪ ਦੇ ਪਰਿਵਾਰ ਅਤੇ ਉਸ ਦੀ ਇਕ ਮਹਿਲਾ ਦੋਸਤ ਤੋਂ ਵੀ ਪੁੱਛਗਿੱਛ ਕੀਤੀ। ਪਰ ਇਸ ਸਾਰੀ ਜਾਂਚ ਵਿੱਚ ਕਿਤੇ ਵੀ ਇਸ ਪੁਰਾਣੇ ਘਰ ਦਾ ਜ਼ਿਕਰ ਨਹੀਂ ਆਇਆ।

ਇਹ ਵੀ ਪੜੋ: ਬਿਜਲੀ ਮੀਟਰ ਮਾਮਲਾ: ਪਹਿਲਾਂ ਪੰਜਾਬ ਦੀ ਨਾਂਹ ਹੁਣ ਕੇਂਦਰ ਦੀ ਨਾਂਹ, ਜਾਣੋ ਪੂਰਾ ਮਾਮਲਾ

Last Updated : Mar 30, 2022, 12:47 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.