ਲੁਧਿਆਣਾ: ਸਿਵਲ ਹਸਪਤਾਲ ਵਿੱਚ ਵੀਰਵਾਰ ਨੂੰ ਉਸ ਵੇਲ੍ਹੇ ਜੰਮ ਕੇ ਹੰਗਾਮਾ ਹੋਇਆ, ਜਦੋਂ ਇਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਉੱਤੇ ਉਨ੍ਹਾਂ ਦੇ ਬੇਟੇ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਜੰਮ ਕੇ (Dead Body missing from mortuary) ਭੰਨਤੋੜ ਕੀਤੀ ਗਈ। ਮ੍ਰਿਤਕ ਪਰਿਵਾਰ ਲੁਧਿਆਣਾ ਦੇ ਹੀ ਪੀਰੁ ਬੰਦਾ ਦਾ ਨਿਵਾਸੀ ਹੈ। ਇਥੋਂ ਤੱਕ ਕਿ ਕਈ ਡਾਕਟਰ (ludhiana dead body exchange) ਨਾਲ ਵੀ ਬਦਸਲੂਕੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਡਾਕਟਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਹਲਾਤ 'ਤੇ ਕਾਬੂ ਪਾਇਆ ਅਤੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ।
ਡਾਕਟਰਾਂ ਵੱਲੋਂ ਕੀਤੀ ਗਈ ਸੀ ਹੜਤਾਲ: ਲਾਸ਼ ਨੂੰ ਮੋਰਚਰੀ 'ਚੋਂ ਲਿਜਾਣ ਸਮੇਂ ਪੁਲਿਸ ਮੁਲਾਜ਼ਮਾਂ ਦੇ ਰਿਸ਼ਤੇਦਾਰਾਂ ਨੇ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਕਿ ਉਹ ਆਪਣੇ ਪੁੱਤਰ ਮਨੀਸ਼ ਸ਼ਰਮਾ ਦੀ ਥਾਂ ਕਿਸੇ ਹੋਰ ਨੌਜਵਾਨ ਦੀ ਲਾਸ਼ ਲੈ ਕੇ ਜਾ ਰਹੇ ਹਨ। ਹੰਗਾਮੇ ਅਤੇ ਹਸਪਤਾਲ ਵਿੱਚ ਭੰਨਤੋੜ ਤੋਂ ਬਾਅਦ ਸਿਵਲ ਹਸਪਤਾਲ (Aayush was given the last rites of God of Honor) ਦੇ ਡਾਕਟਰਾਂ ਨੇ ਹੜਤਾਲ ਕਰ ਦਿੱਤੀ ਸੀ। ਸ਼ਾਮ ਤੱਕ ਹੜਤਾਲ ਖ਼ਤਮ ਕਰਵਾ ਦਿੱਤੀ ਗਈ।
ਪਰਿਵਾਰ ਦਾ ਇਲਜ਼ਾਮ: ਮ੍ਰਿਤਕ ਆਯੁਸ਼ ਸੂਦ ਦੇ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਸਿਵਲ ਹਸਪਤਾਲ ਦੇ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੇ ਬੇਟੇ ਦੀ ਲਾਸ਼ ਵੇਚ ਦਿੱਤੀ ਗਈ ਹੈ, ਕਿਉਂਕਿ ਉਹ ਜਵਾਨ ਸੀ ਅਤੇ ਬਿਮਾਰੀ ਕਰਕੇ ਉਸ ਦੀ ਮੌਤ ਹੋਈ ਸੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਬੇਟੇ ਦਾ ਅੰਤਮ (ludhiana dead body missing news) ਸੰਸਕਾਰ ਕਰਨਾ ਸੀ, ਪਰ ਉਸ ਤੋਂ ਪਹਿਲਾਂ ਹੀ ਲਾਸ਼ ਗਾਇਬ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਅਤੇ ਉਸ ਦਾ ਭਰਾ ਵਿਦੇਸ਼ ਤੋਂ ਆਏ ਹਨ (Ludhiana Dead Body Missing case Update ) ਅਤੇ ਇਸੇ ਕਰਕੇ ਉਨ੍ਹਾਂ ਨੇ ਅੱਜ ਸਸਕਾਰ ਕਰਨਾ ਸੀ, ਜਦਕਿ ਮੌਤ 1 ਤਰੀਕ ਨੂੰ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਇਸ ਵਿੱਚ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਨਹੀਂ, ਸਗੋਂ ਅਣਗਹਿਲੀ ਹੈ। ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮ੍ਰਿਤਕ ਦੇ ਭਰਾ ਅਮਨ ਸੂਦ ਨੇ ਦੱਸਿਆ ਕਿ ਆਯੁਸ਼ ਦੀ ਮੌਤ 1 ਜਨਵਰੀ ਦੀ ਰਾਤ ਨੂੰ ਹੋਈ ਸੀ ਅਤੇ ਤੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਸੁਰੱਖਿਅਤ ਰੱਖਿਆ ਗਿਆ ਸੀ, ਤਾਂ ਜੋ ਅਸੀਂ ਵਿਦੇਸ਼ ਤੋਂ ਆ ਕੇ ਆਖਰੀ ਵਾਰ ਉਸ ਦਾ ਮੂੰਹ ਵੇਖ ਲਈਏ।
ਇਹ ਵੀ ਪੜ੍ਹੋ: ਲੁਧਿਆਣਾ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ ! ਮੋਰਚਰੀ ਚੋਂ ਲਾਸ਼ ਗਾਇਬ, ਪਰਿਵਾਰ ਨੇ ਕੀਤੀ ਹਸਪਤਾਲ 'ਚ ਭੰਨਤੋੜ