ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪੁਲਿਸ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਪੈਂਦੇ ਸਪਾ ਅਤੇ ਮਸਾਜ ਸੈਂਟਰਾਂ ਲਈ ਹਦਾਇਤਾਂ (Instructions for spa and massage centers) ਜਾਰੀ ਕੀਤੀਆਂ ਹਨ। ਇਹ ਹਦਾਇਤਾਂ ਅਜਿਹੇ ਮਾਹੌਲ ਵਿਚਕਾਰ ਜਾਰੀ ਹੋਈਆਂ ਹਨ ਜਦੋਂ ਲੁਧਿਆਣਾ ਵਿੱਚ ਬੀਤੇ ਦਿਨ ਹਨੀ ਟਰੈਪ ਵਿੱਚ ਫਸਾ ਕੇ ਇੱਕ ਸ਼ਖ਼ਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਪੁਲਿਸ ਲਗਾਤਾਰ ਚੌਕਸੀ ਵਰਤ ਰਹੀ ਹੈ।
ਇਹ ਹਨ ਲਾਜ਼ਮੀ ਹਦਾਇਤਾਂ: ਜ਼ਿਲ੍ਹਾ ਪੁਲਿਸ ਦੀਆਂ ਸਪਾ ਸੈਂਟਰਾਂ ਨੂੰ ਜਾਰੀ ਹਦਾਇਤਾਂ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਇਲਾਕੇ ਵਿੱਚ ਪੈਂਦੇ ਸਪਾ ਅਤੇ ਮਸਾਜ ਸੈਂਟਰਾਂ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਸੈਂਟਰਾਂ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ ਅਤੇ 30 ਦਿਨ ਦਾ ਰਿਕਾਰਡਿੰਗ ਬੈਕਅੱਪ ਵੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੇ ਮਾਲਕ ਆਉਣ ਵਾਲੇ ਹਰ ਗ੍ਰਾਹਕ ਦੀ ਫੋਟੋ ਆਈ.ਡੀ. ਰੱਖਣਗੇ ਅਤੇ ਆਪਣੇ ਹਰ ਕਰਮਚਾਰੀ ਦੀ ਪੁਲਿਸ ਵੈਰੀਫਿਕੇਸ਼ਨ (Police Verification) ਵੀ ਕਰਵਾਉਣਗੇ।
2 ਮਹੀਨੇ ਤੱਕ ਲਾਗੂ ਰਹਿਣਗੇ ਹੁਕਮ: ਇਸ ਤੋਂ ਇਲਾਵਾ ਇਨ੍ਹਾਂ ਸੈਂਟਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਅੰਦਰ ਅਤੇ ਬਾਹਰ ਜਾਣ ਲਈ ਗੁਪਤ ਰਸਤਾ ਨਹੀਂ ਹੋਣਾ ਚਾਹੀਦਾ ਅਤੇ ਇਨ੍ਹਾਂ ਸੈਂਟਰਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸੈਂਟਰਾਂ ਵਿੱਚ ਸ਼ਰਾਬ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਾ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਦੇ ਮਾਲਕ ਆਪਣੇ ਕਰਮਚਾਰੀਆਂ ਦੀ ਸੂਚੀ ਤੁਰੰਤ ਨੇੜਲੇ ਥਾਣਿਆਂ ਵਿੱਚ ਜਮ੍ਹਾਂ ਕਰਵਾਉਣਗੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।
- AAP Government Decisions 2023: ਪੰਜਾਬ ਸਰਕਾਰ ਨੇ ਕਈ ਫੈਸਲੇ ਕੀਤੇ ਲਾਗੂ; ਕਈ ਐਲਾਨ ਪਏ ਠੰਡੇ ਬਸਤੇ 'ਚ, ਕਈਆਂ ਉੱਤੇ ਲਿਆ ਯੂ-ਟਰਨ
- ਇਸ ਰਿਪੋਰਟ 'ਚ ਦੇਖੋ ਕੇਂਦਰ ਸਰਕਾਰ ਨੇ ਪੰਜਾਬ ਨੂੰ ਕਿੰਨਾ ਅਤੇ ਕਿਉਂ ਜਾਰੀ ਨਹੀਂ ਕੀਤਾ ਫੰਡ ?
- Sukhbir Badal Apologises : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਚੋਣਾਂ ਤੋਂ ਪਹਿਲਾਂ ਖੜੇ ਕੀਤੇ ਹੱਥ ! ਵਿਰੋਧੀਆਂ ਦੇ ਨਿਸ਼ਾਨੇ 'ਤੇ ਸੁਖਬੀਰ ਬਾਦਲ ਦੀ 'ਮੁਆਫੀ'
ਉਲੰਘਣਾ ਕਰਨ ਉੱਤੇ ਸਖ਼ਤ ਕਾਰਵਾਈ: ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿੰਨੀਆਂ ਵੀ ਹਦਾਇਤਾਂ ਸਪਾ ਅਤੇ ਮਸਾਜ ਨੂੰ ਜਾਰੀ ਕੀਤੀਆਂ ਗਈਆਂ ਹਨ ਜੇਕਰ ਇਸ ਨੂੰ ਕੋਈ ਅਣਗੋਲਿਆਂ ਕਰਦਿਆਂ ਜ਼ਰੂਰੀ ਐਕਸ਼ਨ ਨਹੀਂ ਲੈਂਦਾ ਤਾਂ ਉਸ ਸੈਂਟਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ (Strict action on violators) ਜਾ ਸਕਦੀ ਹੈ। ਇਸ ਕਾਰਵਾਈ ਅਧੀਨ ਸਪਾ ਅਤੇ ਮਸਾਜ ਸੈਂਟਰ ਨੂੰ ਜ਼ੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਸੈਂਟਰਾਂ ਨੂੰ ਸੀਲ ਕਰੇ ਲਾਈਸੰਸ ਵੀ ਰੱਦ ਕੀਤਾ ਜਾ ਸਕਦਾ ਹੈ।