ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਸਿਮਕਜੀਤ ਸਿੰਘ ਬੈਂਸ ਦੇ ਖਿਲਾਫ ਗ੍ਰਿਫਤਾਰੀ ਦਾ ਵਾਰੰਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਜ਼ਿਲ੍ਹਾ ਅਦਾਲਤ ਦੇ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇਰ ਆਦੇਸ਼ ਜਾਰੀ ਕੀਤੇ ਹਨ।
ਇਹ ਸੀ ਮਾਮਲਾ
ਅਗਸਤ 2020 ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਧਰਨੇ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਾ ਤਾਂ ਮਾਸਕ ਪਾਏ ਹੋਏ ਅਤੇ ਨਾਂ ਹੀ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਗਿਆ ਸੀ, ਅਜਿਹਾ ਕਰਨਾ ਜਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਉਲੰਘਣਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਜਿਸ ’ਤੇ ਜ਼ਿਲ੍ਹਾ ਅਦਾਲਤ ਵੱਲੋਂ ਸਿਮਕਜੀਤ ਸਿੰਘ ਬੈਂਸ ਦੇ ਖਿਲਾਫ ਗ੍ਰਿਫਤਾਰੀ ਦਾ ਵਾਰੰਟ ਜਾਰੀ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ 7 ਸਤੰਬਰ ਨੂੰ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਸੀ ਪਰ ਮੁਲਜ਼ਮ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਪਰ ਮੁਲਜ਼ਮ ਹਾਜ਼ਿਰ ਨਹੀਂ ਹੋਏ। ਹਣ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ 5 ਅਕਤੂਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਲੁਧਿਆਣਾ ਦੇ ਆਤਮਾ ਨਗਰ ਦੇ ਵਿਧਾਇਕ ਦੇ ਖਿਲਾਫ ਬਲਾਤਕਾਰ ਦੇ ਇਲਜ਼ਾਮਾਂ ਨੂੰ ਲੈ ਕੇ ਵੀ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ।
ਇਹ ਵੀ ਪੜੋ: ਪੰਜਾਬ ਪੁਲਿਸ ਨੂੰ ਕਾਮਯਾਬੀ, ਤਰਨ ਤਾਰਨ ਵਿੱਚ ਹਥਿਆਰ ਅਤੇ ਵਿਸਫੋਟਕ ਪਦਾਰਥ ਸਣੇ 3 ਕਾਬੂ