ਲੁਧਿਆਣਾ : ਐਤਵਾਰ ਸਵੇਰੇ ਲੁਧਿਆਣਾ ਵਿਚ ਵਾਪਰੀ ਗੈਸ ਲੀਕ ਦੀ ਮੰਦਭਾਗੀ ਘਟਨਾ ਵਿਚ ਦਰਜਨਾਂ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੀ ਲੋਕ ਇਸ ਵੇਲੇ ਬੁਰੇ ਹਲਾਤਾਂ ਨਾਲ ਜੂਝਦੇ ਹੋਏ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਜਿੰਨਾ ਦਾ ਹਾਲ ਚਾਲ ਜਾਨਣ ਦੇ ਲਈ ਸਿਹਤ ਮੰਤਰੀ ਬਲਵੀਰ ਸਿੰਘ ਸਿਵਿਲ ਹਸਪਤਾਲ ਪਹੁੰਚੇ, ਜਿਥੇ ਪੀੜਤਾਂ ਦੀ ਖ਼ੈਰੀਅਤ ਜਾਣੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੀੜਤਾਂ ਦੀ ਦੁੱਖ ਦੀ ਘੜੀ ਵਿਚ ਅਸੀਂ ਨਾਲ ਹਾਂ ਪੀੜਤਾਂ ਨੂੰ ਮਾਲੀ ਮਦਦ ਦਿੱਤੀ ਗਈ ਹੈ।
ਕਿਹੜੀ ਗੈਸ ਨਾਲ ਇਹ ਹਾਦਸਾ ਹੋਇਆ: ਇਸ ਦੇ ਨਾਲ ਹੀ ਸਿਹਤ ਮੰਤਰੀ ਬਲਵੀਰ ਸਿੰਘ ਨੇ ਕਿਹਾ ਕਿ ਡਾਕਟਰ ਹੋਣ ਦੇ ਨਾਤੇ ਮੈਨੂੰ ਵੀ ਹੈਰਾਨੀ ਹੈ ਕਿ ਅਜਿਹੀ ਕਿਹੜੀ ਗੈਸ ਹੈ ਜਿਸ ਕਾਰਨ ਇੰਨਾ ਜਲਦੀ ਇਫੈਕਟ ਹੋਇਆ ਤੇ ਲੋਕਾਂ ਦੀ ਮੌਤ ਹੋਈ ਹੈ। ਗੈਸ ਵਾਲੀ ਥਾਂ ਤੋਂ ਸੈਂਪਲ ਲਿਆ ਭਰੇ ਹਨ ਤੇ ਜਲਦੀ ਰਿਪੋਰਟਾਂ ਦੇ ਆਉਣ 'ਤੇ ਪਤਾ ਲਗ ਸਕੇਗਾ ਕਿ ਅਖੀਰ ਕਿਹੜੀ ਗੈਸ ਨਾਲ ਇਹ ਹਾਦਸਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਇਹ ਗੈਸ ਰਿਸਾਵ ਕਿਥੋਂ ਹੋਇਆ ਇਸ ਦੀ ਵੀ ਜਾਂਚ ਚੱਲ ਰਹੀ ਹੈ।
ਇਹ ਵੀ ਪੜ੍ਹੋ : Sidhu Visit Badal House: ਨਵਜੋਤ ਸਿੰਘ ਸਿੱਧੂ ਪਹੁੰਚੇ ਪਿੰਡ ਬਾਦਲ, ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
50 ਹਜ਼ਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ : ਹਾਲਾਂਕਿ ਜਦੋਂ ਉਨਾਂ ਨੂੰ ਕਾਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਫ਼ਿਲਹਾਲ ਜਾਂਚ ਜਾਰੀ ਹੈ ਅਸੀਂ ਅੰਦਾਜ਼ੇ ਨਾਲ ਕੁਝ ਵੀ ਨਹੀਂ ਕਹਿ ਸਕਦੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਏਗੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਢਲੇ ਤੌਰ 'ਤੇ ਫਿਲਹਾਲ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ 2 ਲੱਖ ਰੁਪਏ ਦੀ ਮਦਦ ਅਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਲਈ 50 ਹਜ਼ਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ ,ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਹ ਘੱਟ ਹੈ ਉਨ੍ਹਾਂ ਕਿਹਾ ਕਿ ਫਿਲਹਾਲ ਇਹ ਮੁਢਲੀ ਮਦਦ ਲਈ ਦਿੱਤੇ ਗਏ ਨੇ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਇੱਕੋ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋਈ ਹੈ ਜਿਸ 'ਤੇ ਉਨ੍ਹਾਂ ਨੂੰ ਦੁੱਖ ਹੈ।
11 ਲੋਕਾਂ ਦੀ ਮੌਤ ਹੋ ਚੁੱਕੀ ਹੈ : ਸਿਹਤ ਮੰਤਰੀ ਨੇ ਕਿਹਾ ਕਿ ਜਿੰਨਾ ਨੇ ਪਰਿਵਾਰ ਦੇ ਜੀਅ ਗੁਆਏ ਹਨ ਉਹਨਾ ਨਾਲ ਉਹ ਦੁੱਖ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ ਉਹਨਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਹਰ ਕਾਰਵਾਈ ਫੌਰੀ ਤੌਰ 'ਤੇ ਕੀਤੀ ਜਾ ਰਹੀ ਹੈ, ਨਾਲ ਹੀ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਕੁੱਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਚਾਰ ਲੋਕ ਹਾਦਸੇ ਦੇ ਵਿਚ ਜ਼ਖਮੀ ਹੋਏ ਹਨ ਜਿਨ੍ਹਾਂ ਵਿਚ ਦੋ ਦਾ ਇਲਾਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ, ਜਦੋਂ ਕਿ ਦੋ ਪੀੜਤ ਅਪੋਲੋ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ। ਉਨ੍ਹਾਂ ਦਸਿਆ ਕਿ ਪੀੜਤਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਉਹ ਮਿਲਣ ਲਈ ਪਹੁੰਚੇ ਨੇ ਅਤੇ ਹਾਲ ਚਾਲ ਜਾਨਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ।