ETV Bharat / state

ਲੁਧਿਆਣਾ ਦੇ ਵਿਧਾਇਕ ਵੈਦ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ-ਪੱਥਰ - ਨੀਂਹ-ਪੱਥਰ

ਲੁਧਿਆਣਾ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ ਗਿਆ। ਨਾਲ ਹੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਨੂੰ ਇੱਕ-ਇੱਕ ਕਰੌੜ ਰੁਪਏ ਦੀ ਗ੍ਰਾਂਟ ਦੇਣ ਦੀ ਸਕੀਮ ਤਹਿਤ ਪਿੰਡ ਨੂੰ ਇੱਕ ਕਰੋੜ ਰੁਪਏ ਭੇਂਟ ਕੀਤੇ ਗਏ।

ਲੁਧਿਆਣਾ ਦੇ ਵਿਧਾਇਕ ਵੈਦ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ-ਪੱਥਰ

author img

By

Published : Nov 30, 2020, 1:58 PM IST

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਨੇ ਪਿੰਡਾਂ ਨੂੰ ਇੱਕ ਖਾਸ ਤੋਹਫਾ ਦਿੱਤਾ ਹੈ ਜਿਸ ਵਿੱਚ ਪਿੰਡਾਂ ਦੇ ਕਲੱਸਟਰ ਬਣਾ ਕੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਲੜੀ ਤਹਿਤ ਧਾਂਦਰਾ ਇਲਾਕੇ 'ਚ ਪੈਂਦੇ ਪਿੰਡਾਂ ਦੇ ਕਲੱਸਟਰ ਨੂੰ 100 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ ਜਿਸ ਦੇ ਵਿੱਚ 30 ਕਰੋੜ ਦੇ ਵਿਕਾਸ ਕਾਰਜ ਫਰਵਰੀ ਵਿੱਚ ਮੁਕੰਮਲ ਹੋ ਜਾਣਗੇ।

ਲੁਧਿਆਣਾ ਦੇ ਵਿਧਾਇਕ ਵੈਦ ਨੇ ਰੱਖਿਆ ਵਿਕਾਸ ਕਾਰਜਾਂ ਦਾ ਨੀਂਹ-ਪੱਥਰ

ਸੋਮਵਾਰ ਨੂੰ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਉਸਾਰੇ ਗਏ ਸਟੇਡੀਅਮ, ਬਸ ਸਟੈਂਡ ਅਤੇ ਕਈ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਜਨਤਾਂ ਦੇ ਹਵਾਲੇ ਕੀਤਾ। ਪਿੰਡ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੋਕੇ 'ਤੇ ਖਾਸ ਤੌਰ 'ਤੇ ਸਰਕਾਰ ਨੇ ਇੱਕ ਕਰੋੜ ਰੁਪਏ ਦੀ ਗ੍ਰਾਂਟ ਦਿੱਤੀ। ਉਥੇ ਹੀ ਪਿੰਡ ਦੇ ਸਾਬਕਾ ਸਰਪੰਚ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਿੰਡ ਵਿੱਚ ਬਣ ਰਹੀ ਲੇਕ ਨਾਲ ਪਿੰਡ ਦੀ ਨੁਹਾਰ ਬਦਲੇਗੀ।

ਕੁਲਦੀਪ ਵੈਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਸਥਾਨਾਂ ਨੂੰ ਇੱਕ-ਇੱਕ ਕਰੌੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਥਾਵਾਂ ਦੇ ਸੁੰਦਰੀਕਰਨ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਲਗਾਤਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਲਗਾਇਆਂ ਜਾ ਰਿਹਾ।

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਭਰਾ ਜਦ ਦਿੱਲੀ ਜਾ ਕੇ ਆਪਣਾ ਹੱਕ ਮੰਗ ਰਹੇ ਹਨ ਤਾਂ ਉਨ੍ਹਾਂ ਦੇ ਭਲੇ ਲਈ ਅਤੇ ਉਨ੍ਹਾਂ ਦੀਆਂ ਮੰਗਾ ਪੂਰੀਆਂ ਕਰਨ ਲਈ ਵੀ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਅਰਜੋਈ ਕਰਦੇ ਹਨ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਦੀ ਲੜਾਈ ਲੜਨ ਦਾ ਬਲ ਬਖ਼ਸ਼ਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਨੇ ਜੋ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.