ETV Bharat / state

ਲੁਧਿਆਣਾ ਪੁਲਿਸ ਨੇ ਨਕਲੀ ਪੁਲਿਸ ਮੁਲਾਜ਼ਮ ਬਣ ਸ਼ਰਾਬ ਨੂੰ ਪ੍ਰਮੋਟ ਕਰ ਰਹੇ ਸ਼ਖਸ ਨੂੰ ਕੀਤਾ ਗ੍ਰਿਫ਼ਤਾਰ - ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਲੁਧਿਆਣਾ ਪੁਲਿਸ ਵੱਲੋਂ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਸ਼ਰਾਬ ਨੂੰ ਪ੍ਰਮੋਟ ਕਰ ਰਹੇ ਸ਼ਖਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਫ਼ੋਟੋ
ਫ਼ੋਟੋ
author img

By

Published : Sep 6, 2020, 12:40 PM IST

ਲੁਧਿਆਣਾ: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਦੀ ਵਰਦੀ ਪਾ ਕੇ ਇਕ ਸਖਸ਼ ਸ਼ਰਾਬ ਨੂੰ ਪ੍ਰਮੋਟ ਕਰ ਰਿਹਾ ਹੈ। ਲੁਧਿਆਣਾ ਦੀ ਡਵੀਜ਼ਨ ਨੰ. 7 ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮ ਵੱਲੋਂ ਪੁਲਿਸ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮ ਦੀ ਸ਼ਨਾਖਤ ਕੁਲਵੰਤ ਸਿੰਘ ਵਜੋਂ ਹੋਈ ਹੈ ਤੇ ਸੰਜੇ ਗਾਂਧੀ ਕਲੋਨੀ ਨੇੜਿਓਂ ਬਣੀ ਪਾਣੀ ਤੇ ਟੈਂਕੀ 'ਚ ਇਹ ਹਰਕਤ ਕਰਦਾ ਵਿਖਾਈ ਦਿੱਤਾ।

ਵੀਡੀਓ
ਥਾਣਾ ਡਵੀਜ਼ਨ ਨੰਬਰ 7 ਦੇ ਐੱਸਐੱਚਓ ਸਤਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇਸ ਵੀਡੀਓ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਮੁਲਜ਼ਮ ਦੀ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਗ੍ਰਿਫ਼ਤਾਰੀ ਤੋਂ ਬੱਚਦਾ ਫਿਰ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਉਹ ਐਕਟਿੰਗ ਦਾ ਸ਼ੌਕੀਨ ਹੈ ਤੇ 1,2 ਫ਼ਿਲਮਾਂ 'ਚ ਕੰਮ ਵੀ ਕਰ ਚੁੱਕਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਉਸ ਕੋਲੋਂ ਵਰਦੀ ਕਿੱਥੋਂ ਤੇ ਕਿਵੇਂ ਆਈ ਹੈ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਮੁਲਜ਼ਮ ਖ਼ਿਲਾਫ ਵਰਦੀ ਦਾ ਅਪਮਾਨ ਕਰਨ ਦੀ ਧਾਰਾ ਵੀ ਲਾਈ ਗਈ ਹੈ। ਉਧਰ ਦੂਜੇ ਪਾਸੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਹਿੱਤ ਮਾਮਲਾ ਆਇਆ ਸੀ, ਜਿਸ ਤੋਂ ਤੁਰੰਤ ਬਾਅਦ ਕਾਰਵਾਈ ਲਈ ਕਿਹਾ ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਉਧਰ ਦੂਜੇ ਪਾਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੇ ਲੋਕਾਂ ਤੋਂ ਮੁਆਫ਼ੀ ਮੰਗੀ ਹੈ ਤੇ ਕਿਹਾ ਕਿ ਉਸ ਨੇ ਇਕ ਹਾਸੇ ਲਈ ਇਹ ਵੀਡੀਓ ਬਣਾਈ ਸੀ। ਉਨ੍ਹਾਂ ਕਿਹਾ ਕਿ ਉਸ ਨੂੰ ਸੋਸ਼ਲ ਮੀਡੀਆ 'ਤੇ ਅਜਿਹੀ ਵੀਡੀਓ ਪਾਉਣ ਦਾ ਅਫ਼ਸੋਸ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.