ਲੁਧਿਆਣਾ: ਪੁਲਿਸ ਨੇ ਮਹਿਲਾ ਤਸਕਰ ਨੂੰ ਭਾਮੀਆਂ ਕਲਾਂ ਤਾਜਪੁਰ ਰੋਡ ਲੁਧਿਆਣਾ ਤੋਂ ਖ਼ਾਸ ਨਾਕੇਬੰਦੀ ਦੌਰਾਨ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮਹਿਲਾ ਤੇ ਉਸ ਦੇ ਪਤਨੀ ਨੇ ਮਿਲ ਕੇ ਹੈਰੋਇਨ ਸਪਲਾਈ ਕਰਦੇ ਹਨ।
ਜਾਂਚ ਅਧਿਕਾਰੀ ਰਾਮ ਪਾਲ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ 'ਤੇ ਉਨ੍ਹਾਂ ਟੀਮ ਨੇ ਨਾਕੇਬੰਦੀ ਦੌਰਾਨ ਉਕਤ ਮੁਲਜ਼ਮਾਂ ਨੂੰ ਕਾਬੂ ਕਰਨ ਕੀਤਾ। ਇਸ ਦੌਰਾਨ ਮਹਿਲਾ ਦਾ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਜਾਰੀ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਹ ਗ੍ਰਿਫ਼ਤਾਰੀ ਕੀਤੀ ਹੈ।
ਇਹ ਵੀ ਪੜ੍ਹੋ: ਮੁੰਬਈ: ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, 14 ਮੌਤਾਂ ਦੀ ਪੁਸ਼ਟੀ
ਅਧਿਕਾਰੀ ਨੇ ਦੱਸਿਆ ਕਿ ਦੋਵੇਂ ਟੈਂਪੂ ਟ੍ਰੈਵਲ ਵਿੱਚ ਬੈਠ ਕੇ ਗ੍ਰਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਔਰਤ ਤੋਂ ਹੋਰ ਵੀ ਖੁਲਾਸੇ ਹੋ ਸਕਦੇ ਹਨ। ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਰਾਸ਼ਟਰਪਤੀ ਨੂੰ ਚਿੱਠੀ ਲਿਖ 15 ਸਾਲਾ ਬੱਚੇ ਨੇ ਮੰਗੀ ਇੱਛਾ ਮੌਤ