ETV Bharat / state

Criminal Incidents In Ludhiana: ਲੁਧਿਆਣਾ ਪੁਲਿਸ ਨੇ 36 ਘੰਟਿਆਂ 'ਚ ਫੜ੍ਹ ਲਏ ਅਪਰਾਧੀ, ਲੁੱਟੇ ਖੋਹੇ ਮੋਬਾਇਲ ਅਤੇ ਹੋਰ ਸਮਾਨ ਵੀ ਬਰਾਮਦ

author img

By

Published : Apr 4, 2023, 6:35 PM IST

ਲੁਧਿਆਣਾ ਪੁਲਿਸ ਨੇ ਲੁੱਟਖੋਹ ਦਾ ਮਾਮਲਾ ਪੁਲਿਸ ਪ੍ਰਸ਼ਾਸਨ ਦੀ ਚੌਕਸੀ ਨਾਲ 36 ਘੰਟਿਆਂ ਵਿੱਚ ਸੁਲਝਾ ਲਿਆ ਹੈ। ਮੁਲਜ਼ਮਾਂ ਪਾਸੋ ਹਥਿਆਰ ਅਤੇ ਲੁੱਟ ਖੋਹ ਦਾ ਸਮਾਨ ਵੀ ਫੜਿਆ ਗਿਆ ਹੈ।

Ludhiana police arrested 2 persons who committed robbery
Criminal Incidents In Ludhiana : ਲੁਧਿਆਣਾ ਪੁਲਿਸ ਨੇ 36 ਘੰਟਿਆਂ 'ਚ ਫੜ੍ਹ ਲਏ ਅਪਰਾਧੀ, ਲੁੱਟੇ ਖੋਹੇ ਮੋਬਾਇਲ ਅਤੇ ਹੋਰ ਸਮਾਨ ਵੀ ਬਰਾਮਦ

ਲੁਧਿਆਣਾ: ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪੁਲਿਸ ਕਰਮਚਾਰੀਆਂ ਤੇ ਆਮ ਲੋਕਾਂ ਦੀ ਮਦਦ ਨਾਲ 36 ਘੰਟਿਆਂ ਵਿੱਚ ਪਰਦਾਫਾਸ਼ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਅਨੁਸਾਰ ਮੁਲਜ਼ਮਾਂ ਪਾਸੋਂ ਲੁੱਟੇ ਹੋਏ ਗਿਆਰਾਂ ਦੇ ਕਰੀਬ ਮੋਬਾਇਲ ਫੋਨ, ਇਕ ਲੋਹੇ ਦੀ ਦਾਤ, ਇਕ ਮੋਟਰਸਾਈਕਲ ਅਤੇ ਪੰਜ ਹਜ਼ਾਰ ਰੁਪਇਆ ਵੀ ਬਰਾਮਦ ਹੋਇਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਹਨਾਂ ਵਿਅਕਤੀਆਂ ਦੁਆਰਾ ਕੀਤੀ ਲੁੱਟ ਦੀ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਸੀ। ਇਸ ਵਿੱਚ ਇਹ ਦੋਵੇਂ ਮੁਲਜ਼ਮ ਪੀੜਤ ਨੂੰ ਦਾਤ ਨਾਲ ਜਖਮੀ ਕਰ ਕੇ ਲੁੱਟ ਰਹੇ ਸਨ। ਦੂਜੇ ਪਾਸੇ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਹੈ।

ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਹ ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ ਹੈ। ਇਸ ਵਿੱਚ ਲੁਧਿਆਣਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਹੋ ਰਹੀ ਸੀ, ਜਿਸ ਵਿਚ ਇਕ ਸਾਇਕਲ ਸਵਾਰ ਨੂੰ 2 ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰ ਦਾਤ ਨਾਲ ਜਖਮੀ ਕਰਕੇ ਲੁੱਟ ਲਿਆ। ਇਸ ਕੇਸ ਨੂੰ ਹੱਲ ਕਰਨ ਦਾ ਲੁਧਿਆਣਾ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਇਹਨਾਂ ਕੋਲੋਂ 11 ਮੋਬਾਈਲ ਫੋਨ, ਇਕ ਮੋਟਰ ਸਾਈਕਲ ਅਤੇ ਪੰਜ ਹਜ਼ਾਰ ਰੁਪਇਆ ਵੀ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ, ਇਸ ਦੌਰਾਨ ਇਕ ਲੁਟੇਰਾ ਗੰਭੀਰ ਜਖਮੀ ਹੋਇਆ ਹੈ।

ਇਹ ਵੀ ਪੜ੍ਹੋ : ASI shot dead his wife and son: ਏ.ਐਸ.ਆਈ ਨੇ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ, ਗੁਆਂਢਣ ਨੇ ਦੇਖਿਆ ਤਾਂ ਉਸ ਨੂੰ ਵੀ ਕੀਤਾ ਅਗਵਾ

ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਕ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਸਾਈਕਲ ਸਵਾਰ ਨੂੰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਲੁਧਿਆਣਾ ਪੁਲਸ ਨੂੰ ਵੱਡੀ ਸਫਲਤਾ ਹਾਸਲ ਹੋਈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਪੁਲਿਸ ਦੀ ਗ੍ਰਿਫਤ ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਦੇ ਦੌਰਾਨ ਇਹ ਜ਼ਖਮੀ ਹੋ ਗਏ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਕੇਸ ਨੂੰ ਹੱਲ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.