ETV Bharat / state

4 ਕਿਰਪਾਨਾਂ ਤੇ ਤੇਜ਼ਧਾਰ ਹਥਿਆਰ ਸਣੇ 7 ਮੁਲਜ਼ਮ ਕਾਬੂ

ਬੀਤੇ ਕੁਝ ਦਿਨ ਪਹਿਲਾਂ ਦਿਨ ਦਿਹਾੜੇ ਕੀਤੀ ਗਈ ਕੁੱਟਮਾਰ ਮਾਮਲੇ ‘ਚ ਲੁਧਿਆਣਾ ਪੁਲਿਸ ਵਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਰਪਾਨਾਂ ਤੇ ਤੇਜਧਾਰ ਹਥਿਆਰ ਪੁਲਿਸ ਵਲੋਂ ਬਰਾਮਦ ਕੀਤੇ ਗਏ ਹਨ।

author img

By

Published : Mar 1, 2021, 11:02 AM IST

ਤਸਵੀਰ
ਤਸਵੀਰ

ਲੁਧਿਆਣਾ: ਬੀਤੇ ਕੁਝ ਦਿਨ ਪਹਿਲਾਂ ਦਿਨ ਦਿਹਾੜੇ ਕੀਤੀ ਗਈ ਕੁੱਟਮਾਰ ਮਾਮਲੇ ‘ਚ ਲੁਧਿਆਣਾ ਪੁਲਿਸ ਵਲੋਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਰਪਾਨਾਂ ਤੇ ਤੇਜਧਾਰ ਹਥਿਆਰ ਪੁਲਿਸ ਵਲੋਂ ਬਰਾਮਦ ਕੀਤੇ ਗਏ ਹਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਪਰੱਗਿਆ ਜੈਨ ਨੇ ਕਿਹਾ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਦਿੱਤੇ ਸ਼ਹਿਰ 'ਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਅਜਿਹਾ ਮਿਲਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੀ 8 ਫਰਵਰੀ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਗਰੁੱਪ ਦੂਸਰੇ ਗਰੁੱਪ ’ਤੇ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਕਈ ਜਖ਼ਮੀ ਵੀ ਹੋਏ। ਇਸ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਕਰਦਿਆਂ ਧਾਰਾ 307 ਦਾ ਮਾਮਲਾ ਦਰਜ ਕੀਤਾ ਗਿਆ ਸੀ।

ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤੇ 7 ਆਰੋਪੀ , 4 ਕਿਰਪਾਨਾਂ ਤੇ ਤੇਜ਼ਧਾਰ ਹਥਿਆਰ ਬਰਾਮਦ

ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਸੱਤ ਆਰੋਪੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਗੁੰਡਾਗਰਦੀ ਬਰਦਾਸ਼ਤ ਨਹੀਂ ਹੈ ਅਤੇ ਇਹਨਾਂ ਨੂੰ ਸ਼ਹਿ ਦੇਣ ਵਾਲਿਆਂ ਉਪਰ ਵੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਗੈਂਗ ਦੇ 15 ਮੈਂਬਰ ਹਨ ਜਿਨ੍ਹਾਂ ਵਿਚੋਂ 7 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਕਿ ਇਨ੍ਹਾਂ ਵਿੱਚੋਂ ਕਈ ਨੌਜਵਾਨਾਂ ’ਤੇ ਪਹਿਲਾਂ ਵੀ ਲੜਾਈ-ਝਗੜੇ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ:ਪੀਐਮ ਮੋਦੀ ਨੇ ਭਾਰਤ ਬਾਇਓਟੈਕ ਵੱਲੋ ਬਣਾਈ 'ਕੋਵੈਕਸੀਨ' ਦੀ ਪਹਿਲੀ ਖੁਰਾਕ ਦਾ ਲਗਵਾਇਆ ਟੀਕਾ

ETV Bharat Logo

Copyright © 2024 Ushodaya Enterprises Pvt. Ltd., All Rights Reserved.