ਲੁਧਿਆਣਾ: ਲੁਧਿਆਣਾ ਪੁਲਿਸ ਨੇ ਭਗੋੜੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ (Ludhiana police arrested the fugitive accused Ajay Pandit)ਹੈ। ਵੱਡਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਉਹਨਾਂ ਨੇ ਅਜੇ ਪੰਡਿਤ ਨੂੰ ਗ੍ਰਿਫਤਾਰ ਕਰ ਲਿਆ ਹੈ। ਲੁਧਿਆਣਾ ਪੁਲਿਸ ਦੀਆਂ ਟੀਮਾਂ ਨੇ ਅਜੇ ਪੰਡਿਤ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਗ੍ਰਿਫਤਾਰ ਕੀਤਾ ਹੈ। ਉਸਦੇ ਕੋਲੋਂ 2 ਪਿਸਤੌਲ ਬਰਾਮਦ ਕੀਤੇ ਹਨ।
ਭਗੌੜੇ ਅਪਰਾਧੀ ਨੂੰ ਕੀਤਾ ਕਾਬੂ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮੰਗਲਵਾਰ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਪਿਛਲੇ ਕਾਫੀ ਸਮੇਂ ਤੋਂ ਲੁਧਿਆਣਾ ਪੁਲਿਸ ਦੀ ਗਿਰਫ ਤੋਂ ਬਾਹਰ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ 2023 ਆਉਂਦੇ ਹੀ ਅਸੀਂ ਭਗੌੜੇ ਅਪਰਾਧੀ ਨੂੰ ਕਾਬੂ ਕਰ ਲਿਆ ਹੈ।
ਕਈ ਵਾਰਦਾਤਾਂ ਵਿੱਚ ਸਾਮਲ ਅਪਰਾਧੀ: ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਕਈ ਵਾਰਦਾਤਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਅਦਾਲਤ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਉਦੋਂ ਤੋਂ ਹੀ ਲੁਧਿਆਣਾ ਪੁਲੀਸ ਇਸ ’ਤੇ ਕੰਮ ਕਰ ਰਹੀ ਸੀ ਪਰ ਆਖਰਕਾਰ ਤੁਸ਼ਾਰ ਗੁਪਤਾ ਦੀ ਅਗਵਾਈ ਵਿੱਚ ਸਾਡੀ ਪੁਲਿਸ ਟੀਮ ਨੇ ਦੇਰ ਰਾਤ ਉਸ ਨੂੰ ਕਾਬੂ ਕਰ ਲਿਆ।
ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸੀ ਅਪਰਾਧੀ : ਪੁਲਿਸ ਕਮਿਸ਼ਨਰ ਮਨਦੀਪ ਸਿੱਧੂ ਨੇ ਵੀ ਕਿਹਾ ਕਿ ਸਾਨੂੰ ਉਸ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ। ਦੋ 32 ਬੋਰ ਦੇ ਪਿਸਤੌਲ ਵੀ ਉਸ ਕੋਲੋ ਬਰਾਮਦ ਹੋਏ ਹਨ। ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਇਹ ਕਈ ਵਾਰਦਾਤਾਂ ਵਿਚ ਸ਼ਾਮਲ ਸੀ ਅਤੇ ਹੁਣ ਵੀ ਇਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ। ਕਿਸੇ ਕਤਲ ਦੀ ਸੁਪਾਰੀ ਏਸ ਨੇ ਲਈ ਸੀ ਉਨ੍ਹਾਂ ਕਿਹਾ ਕਿ ਇਸ ਦਾ ਖੁਲਾਸਾ ਨਹੀਂ ਕਰ ਸਕਦੇ ਕਿ ਇਸ ਦੇ ਕਤਲ ਬਾਰੇ ਇਸ ਵਲੋਂ ਯੋਜਨਾ ਬਣਾਈ ਜਾ ਰਹੀ ਸੀ ਪਰ ਪੁਲਿਸ ਨੇ ਉਸ ਨੂੰ ਸਮਾਂ ਰਹਿੰਦਿਆਂ ਹੀ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ:- ਸਾਫਟਵੇਅਰ ਇੰਜੀਨੀਅਰ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ...