ਲੁਧਿਆਣਾ: ਮੈਡੀਕਲ ਨਸ਼ੇ ਦੀ ਤਸਕਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਲੁਧਿਆਣਾ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਚੋਂ ਪੁਲਿਸ ਨੂੰ ਵੀਹ ਹਜ਼ਾਰ ਨਸ਼ੀਲੀ ਗੋਲੀਆਂ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ।
ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖ਼ਤ ਅਨਿਲ ਕੁਮਾਰ ਤੇ ਕੁਲਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਮੈਡੀਕਲ ਨਸ਼ੇ ਦੀ ਵਡੀ ਖੇਪ ਬਰਾਮਦ ਹੋਈ ਹੈ। ਪੁਲਿਸ ਇਸ ਨੂੰ ਵੱਡੀ ਕਾਮਯਾਬੀ ਦੇ ਰੂਪ 'ਚ ਵੇਖ ਰਹੀ ਹੈ।
ਪੁਲਿਸ ਅਨੁਸਾਰ ਮੁਲਜ਼ਮ ਇਲਾਕੇ 'ਚ ਕਾਫੀ ਸਮੇਂ ਤੋਂ ਨਸ਼ੀਲੀਆਂ ਗੋਲੀਆਂ ਦੀ ਸਮਗਲਿੰਗ ਕਰ ਰਹੇ ਸਨ। ਪੁਲਿਸ ਵਲੋਂ ਹੁਣ ਇਨ੍ਹਾਂ ਦੇ ਲਿੰਕ ਲੱਭੇ ਜਾ ਰਹੇ ਹਨ ਤਾਂ ਜੋ ਪਤਾ ਲੱਗ ਸਕੇ ਕਿ ਇਹ ਕਿੱਥੋਂ ਨਸ਼ਾ ਲਿਆ ਕੇ ਅੱਗੇ ਕਿੱਥੇ ਵੇਚਦੇ ਸਨ।
ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਪੁਲਿਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਘਬਰਾ ਗਏ ਅਤੇ ਪਿੱਛੇ ਵੱਲ ਮੁੜਨ ਲੱਗੇ ਪਰ ਮੋਟਰਸਾਈਕਲ ਬੰਦ ਹੋ ਗਿਆ। ਇਸ ਦੌਰਾਨ ਜਦੋਂ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਗਿਆ ਤਾਂ ਉਨ੍ਹਾਂ ਦੇ ਕਬਜ਼ੇ ਚੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਲੁਧਿਆਣਾ ਨਿਵਾਸੀ ਅਨਿਲ ਕੁਮਾਰ ਅਤੇ ਕੁਲਦੀਪ ਸਿੰਘ ਦੇ ਰੂਪ ਵਿਚ ਹੋਈ ਹੈ ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਕਿ ਉਕਤ ਦੋਵੇਂ ਖੁਦ ਨਸ਼ਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਰਿਮਾਂਡ 'ਤੇ ਲੈਕੇ ਹੋਰ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮੇਘਾਲਿਆ ਦੇ ਗਵਰਨਰ ਸੱਤਪਾਲ ਮਲਿਕ ਦਾ ਸਨਮਾਨ, ਪੰਜਾਬੀਆਂ ਲਈ ਕਹਿ ਦਿੱਤੀਆਂ ਵੱਡੀਆਂ ਗੱਲਾਂ