ਲੁਧਿਆਣਾ : ਜ਼ਿਲ੍ਹ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਲੁਧਿਆਣਾ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 6 ਪਿਸਤੌਲ 32 ਬੋਰ ਅਤੇ 12 ਕਾਰਤੂਸ ਬਰਾਮਦ ਹੋਏ ਹਨ। ਇਹ ਹਥਿਆਰ ਨਾਭਾ ਜੇਲ੍ਹ ਵਿੱਚ ਬੰਦ ਗੈਂਗਸਟਰ ਵਲੋਂ ਆਧੁਨਿਕ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਸੋਸ਼ਲ ਮੀਡੀਆ ਰਾਹੀਂ ਆਨਲਾਈਨ ਆਰਡਰ ਕਰ ਕੇ ਇੰਦੌਰ ਤੋਂ ਮੰਗਵਾਏ ਗਏ ਸੀ, ਜਿਸ ਨੂੰ ਲੈ ਕੇ ਲੁਧਿਆਣਾ ਪੁਲਿਸ ਨੂੰ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਖੁਲਾਸਾ ਅੱਜ ਲੁਧਿਆਣਾ ਪੁਲਿਸ ਵੱਲੋਂ ਇੱਕ ਪ੍ਰੈਸ ਕਾਨਫੈਂਸ ਰਾਹੀਂ ਕੀਤਾ ਗਿਆ ਹੈ।
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਸੀਂ ਲਗਾਤਾਰ ਗੈਂਗਸਟਰਾਂ ਦਾ ਨੈਟਵਰਕ ਖਤਮ ਕਰਨ ਲਈ ਯਤਨ ਕਰ ਰਹੇ ਹਾਂ ਅਤੇ ਇਸੇ ਦੇ ਆਧਾਰ ਉਤੇ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੇਲ੍ਹ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਇੰਦੌਰ ਤੋਂ ਸੋਸ਼ਲ ਮੀਡੀਆ ਰਾਹੀਂ ਹਥਿਆਰ ਮੰਗਵਾਏ ਗਏ ਹਨ। ਇਹ ਹਥਿਆਰ ਉਸ ਦੇ ਗੁਰਗਿਆਂ ਵੱਲੋਂ ਹਾਸਲ ਕੀਤੇ ਗਏ ਸਨ ਅਤੇ ਲਗਾਤਾਰ ਪੁਲਿਸ ਇਸ ਕੇਸ ਉਤੇ ਕੰਮ ਕਰ ਰਹੀ ਸੀ। ਉਨ੍ਹਾਂ ਦੋਵਾਂ ਗੁਰਗਿਆਂ ਨੂੰ ਹਥਿਆਰਾਂ ਸਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਸਟਰ ਨੂੰ ਨਾਭਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਜਾਵੇਗਾ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਹਥਿਆਰ ਕਿਸ ਵਾਰਦਾਤ ਲਈ ਵਰਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Charanjit Singh Channi: ਚਰਨਜੀਤ ਸਿੰਘ ਚੰਨੀ ਨੇ ਦਸਤਾਰ 'ਤੇ ਰੱਖੀ ਟੋਪੀ, ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਵਿਰੋਧ
ਲੁਧਿਆਣਾ ਤੋਂ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੀ ਸ਼ਨਾਖਤ ਮਨੀਸ਼ ਤੇ ਅਨਿਕੇਤ ਵਜੋਂ ਹੋਈ ਹੈ। ਮਨੀਸ਼ ਕੋਲੋਂ ਪੁਲਿਸ ਨੂੰ 3 ਪਿਸਤੌਲ ਅਤੇ ਚਾਰ ਮੈਗਜ਼ੀਨ 6 ਕਾਰਤੂਸ ਬਰਾਮਦ ਹੋਏ, ਜਦਕਿ ਅਨਿਕੇਤ ਕੋਲੋਂ 3 ਪਿਸਤੌਲ 4 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਮੁਲਜ਼ਮ ਮਨੀਸ਼ ਉਤੇ ਪਹਿਲਾਂ ਵੀ ਡਵੀਜ਼ਨ ਨੰਬਰ 5 ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ, ਜੋ ਕਿ ਜ਼ਮਾਨਤ ਉਤੇ ਬਾਹਰ ਆਇਆ ਹੋਇਆ ਸੀ। ਗੈਂਗਸਟਰ ਨਿਊਟਰਨ ਵੱਲੋਂ ਕਿਸੇ ਵਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਹ ਹਥਿਆਰ ਵਰਤਣੇ ਸੀ।