ਲੁਧਿਆਣਾ: ਬੀਤੇ ਦਿਨੀਂ ਲੁਧਿਆਣਾ ਦੇ ਜਵਾਹਰ ਨਗਰ ਵਿੱਚ ਹਰਜਿੰਦਰ ਸਿੰਘ ਉਰਫ ਜਿੰਦੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਸੁਖਵਿੰਦਰ ਸਿੰਘ ਮੋਨੀ ਸਣੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਜਦਕਿ ਤਿੰਨ ਮੁਲਜ਼ਮ ਹਾਲੇ ਵੀ ਫ਼ਰਾਰ ਦੱਸੇ ਜਾ ਰਹੇ ਹਨ।
ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਇਸ ਪੂਰੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਯੋਜਨਾ ਬਣਾਈ ਸੀ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਕਾਰ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਅੰਬਾਲਾ ਦੇ ਇੱਕ ਹੋਟਲ ਮਾਲਕ ਉੱਤੇ ਵੀ ਗੋਲੀਆਂ ਚਲਾਉਣ ਦੇ ਦੋਸ਼ ਹਨ। ਜੋ ਕਾਰ ਵਾਰਦਾਤ ਲਈ ਵਰਤੀ ਗਈ ਸੀ ਉਸ ਦੀ ਨੰਬਰ ਪਲੇਟ ਵੀ ਬਦਲੀ ਗਈ ਸੀ ਅਤੇ ਉਸ ਨੂੰ ਹਰਿਦੁਆਰ ਤੋਂ ਲਿਆਂਦਾ ਗਿਆ ਸੀ।
ਇਸ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਹਰਿਦਵਾਰ ਪੁਲਿਸ ਦੇ ਨਾਲ ਸੰਪਰਕ ਕੀਤਾ ਗਿਆ ਅਤੇ ਹਰਿਦਵਾਰ ਦੀ ਪੁਲਿਸ ਵੱਲੋਂ ਮੋਨੀ ਸਣੇ ਬਾਕੀ ਹੋਰ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।