ਲੁਧਿਆਣਾ: ਸਿੱਧੂ ਮੂਸੇਵਾਲਾ ਕਤਲ (Sidhu Moosewala murder case) ਮਾਮਲੇ ਵਿੱਚ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਬਲਦੇਵ ਚੌਧਰੀ ਅਤੇ ਉਸ ਦੇ ਸਾਥੀਆਂ ਨੂੰ ਬੀਤੇ ਦਿਨੀ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਦੀ ਨਿਸ਼ਾਨਦੇਹੀ ਉੱਤੇ ਪੁੱਛਗਿੱਛ ਤੋਂ ਬਾਅਦ ਗੈਂਗਸਟਰ ਜੱਗੂ (Gangster Jaggu ) ਭਗਵਾਨਪੁਰੀਆ ਦਾ ਨਾਮ ਵੀ ਸਾਹਮਣੇ ਆਇਆ ਸੀ।
ਇਸ ਮਾਮਲੇ ਦੇ ਵਿੱਚ ਡੂੰਘਾਈ ਨਾਲ ਜਾਂਚ ਕਰਨ ਨੂੰ ਲੈ ਕੇ ਹੁਣ ਲੁਧਿਆਣਾ ਦੀ ਪੁਲਿਸ ਵੱਲੋਂ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਏ ਨੂੰ ਪ੍ਰੋਡਕਸ਼ਨ ਵਰੰਟ (Production warrant) ਉੱਤੇ ਲਿਆ ਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਰਿਮਾਂਡ ਉੱਤੇ ਭੇਜ (Sent on remand for 7 days) ਦਿੱਤਾ ਹੈ।
ਦੱਸ ਦਈਏ ਕਿ ਲੁਧਿਆਣਾ ਵਿੱਚ ਇਕ ਕਤਲ ਮਾਮਲੇ ਵਿੱਚ ਬੀਤੇ ਦਿਨੀਂ ਲਾਰੇਂਸ ਬਿਸ਼ਨੋਈ (Lawrence Bishnoi) ਨੂੰ ਵੀ ਸੀ ਆਈ ਏ ਸਟਾਫ ਵੱਲੋਂ ਪ੍ਰੋਡਕਸ਼ਨ ਵਰੰਟ (Production warrant) ਉੱਤੇ ਲਿਆ ਕੇ 14 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ ਅਤੇ ਹੁਣ ਇਕ ਹੋਰ ਮਾਮਲੇ ਦੇ ਅੰਦਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੀ ਰਿਮਾਂਡ ਉੱਤੇ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਜੱਗੂ ਭਗਵਾਨਪੁਰੀਏ (Gangster Jaggu) ਨੂੰ ਕੁਝ ਦਿਨ ਪਹਿਲਾਂ ਹੀ ਤਰਨਤਾਰਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੋਂ ਉਸ ਨੂੰ 5 ਦਿਨ ਦੇ ਲਈ ਬਟਾਲਾ ਪੁਲਿਸ ਨੇ ਰਿਮਾਂਡ ਉੱਤੇ ਲਿਆ ਸੀ। ਲਾਰੈਂਸ ਪਹਿਲਾਂ ਹੀ ਲੁਧਿਆਣਾ ਪੁਲਿਸ ਦੀ ਰਿਮਾਂਡ ਉੱਤੇ ਹੈ ਅਤੇ ਪੁਲਿਸ ਦੋਵਾਂ ਦੀ ਹੁਣ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: STF ਨੇ 400 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਕੀਤੇ, ਜੇਲ੍ਹ 'ਚ ਕਰਦੇ ਸੀ ਨਸ਼ਾ ਸਪਲਾਈ