ETV Bharat / state

ਪੁਲਿਸ ਨੇ ਪੰਜਾਬ ਦੀ ਸਭ ਤੋਂ ਵੱਡੀ ਆਨਲਾਈਨ ਠੱਗੀ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀਆਂ ਗੱਡੀਆਂ, ਨਕਦੀ ਅਤੇ ਸੰਪੱਤੀ ਕੀਤੀ ਜ਼ਬਤ - ਲੁਧਿਆਣਾ ਵਿੱਚ ਆਨਲਾਈਨ ਠੱਗੀ

ਲੁਧਿਆਣਾ ਪੁਲਿਸ ਨੇ ਪੰਜਾਬ ਦੇ ਸਭ ਤੋਂ ਵੱਡੇ ਆਨਲਾਈਨ ਘੋਟਾਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਡਿਜੀਟਲ ਠੱਗੀ ਦਾ ਪਰਦਾਫਸ਼ ਕਰਦਿਆਂ 71 ਲੱਖ ਰੁਪਏ ਵੀ ਜ਼ਬਤ ਕੀਤੇ ਹਨ । ਮਾਮਲੇ ਵਿੱਚ ਪੁਲਿਸ ਨੇ ਇੱਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ।

Ludhiana Police has claimed to have busted Punjab's biggest online scam
ਇਸ ਜ਼ਿਲ੍ਹੇ ਦੀ ਪੁਲਿਸ ਨੇ ਪੰਜਾਬ ਦੀ ਸਭ ਤੋਂ ਵੱਡੀ ਡਿਜ਼ੀਟਲ ਠੱਗੀ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀਆਂ ਗੱਡੀਆਂ, ਨਕਦੀ ਅਤੇ ਸੰਪੱਤੀ ਕੀਤੀ ਜ਼ਬਤ
author img

By

Published : May 16, 2023, 9:20 PM IST

ਪੁਲਿਸ ਨੇ ਪੰਜਾਬ ਦੀ ਸਭ ਤੋਂ ਵੱਡੀ ਆਨਲਾਈਨ ਠੱਗੀ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀਆਂ ਗੱਡੀਆਂ, ਨਕਦੀ ਅਤੇ ਸੰਪੱਤੀ ਕੀਤੀ ਜ਼ਬਤ

ਲੁਧਿਆਣਾ: ਪੁਲਿਸ ਨੇ ਪੰਜਾਬ ਸੂਬੇ ਦੇ ਸਭ ਤੋਂ ਵੱਡੇ ਸਾਈਬਰ ਘੋਟਾਲੇ ਦੇ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਲੁਧਿਆਣਾ ਦੇ ਬਹੁਚਰਚਿਤ ਫਿਰੋਜ਼ ਗਾਂਧੀ ਮਾਰਕੀਟ ਵਿੱਚ ਦਫ਼ਤਰ ਲੈ ਕੇ ਕੁੱਝ ਲੋਕਾਂ ਵੱਲੋਂ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ' ਵੀ ਟਰੇਡ' ਐਪ ਰਾਹੀਂ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ। ਲੋਕਾਂ ਨੂੰ ਉਨ੍ਹਾਂ ਦਾ ਪੈਸਾ ਦੁਗਣਾ ਕਰਨ ਦਾ ਲਾਲਚ ਦਿੱਤਾ ਜਾਂਦਾ ਸੀ । ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ । ਉਹਨਾਂ ਨੇ ਦੱਸਿਆ ਕਿ 71 ਲੱਖ ਦੇ ਕਰੀਬ ਕੈਸ਼, ਪੰਜ ਕਰੋੜ ਤੋਂ ਜ਼ਿਆਦਾ ਪ੍ਰਾਪਰਟੀ ਦੇ ਡਾਕੂਮੈਂਟ ਅਤੇ ਕਰੋੜਾਂ ਰੁਪਏ ਦੀਆਂ ਗੱਡੀਆਂ ਬਰਾਮਦ ਹੋਈਆਂ ਹਨ ।

ਸਭ ਤੋਂ ਵੱਡਾ ਘੁਟਾਲਾ: ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਪੰਜਾਬ ਰਾਜ ਦੇ ਸਭ ਤੋਂ ਵੱਡਾ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ । ਜਿਸ ਵਿੱਚ ਪੁਲਿਸ ਨੇ ਇੱਕ ਮਹਿਲਾ ਸਮੇਤ ਤਿੰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੋਲੋਂ 71 ਲੱਖ ਰੁਪਏ ਨਗਦ ਅਤੇ ਸਾਢੇ ਪੰਜ ਕਰੋੜ ਰੁਪਏ ਦੀ ਪ੍ਰਾਪਰਟੀ ਦੇ ਕਾਗ਼ਜ਼ , ਅਤੇ ਮਹਿੰਗੀਆਂ ਗੱਡੀਆਂ ਤੋਂ ਇਲਾਵਾ ਸੋਨੇ ਅਤੇ ਡਾਇਮੰਡ ਦੇ ਗਹਿਣੇ ਵੀ ਬਰਾਮਦ ਹੋਏ ਹਨ। ਇਸ ਮਾਮਲੇ ਵਿੱਚ 2 ਆਰੋਪੀ ਫਰਾਰ ਦੱਸੇ ਜਾ ਰਹੇ ਹਨ। ਲੁਧਿਆਣਾ ਪੁਲਿਸ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਹੈ।

  1. ਫ਼ਿਲਹਾਲ ਬੰਦ ਨਹੀਂ ਹੋਵੇਗੀ ਜ਼ੀਰਾ ਸ਼ਰਾਬ ਫੈਕਟਰੀ ! ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਕਟਰੀ ਦਾ ਪੱਖ ਸੁਣਨ ਦੇ ਦਿੱਤੇ ਨਿਰਦੇਸ਼, ਜਾਣੋ ਪੂਰਾ ਮਾਮਲਾ
  2. ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਕੀਤਾ ਗ੍ਰਿਫ਼ਤਾਰ
  3. ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ, ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ 'ਚ ਭਰੇ ਪ੍ਰੋਫਾਰਮੇ ਸੌਂਪੇ ਜਾਣਗੇ ਗਵਰਨਰ ਹੱਥ

ਸਾਰੀ ਠੱਗੀ ਦਾ ਪਰਦਾਫਾਸ਼: ਪੁਲਿਸ ਨੇ ਕਾਫੀ ਲੰਮੇ ਸਮੇਂ ਤੋਂ ਮੁਲਜ਼ਮਾਂ ਉੱਤੇ ਨਜ਼ਰ ਰੱਖੀ ਹੋਈ ਸੀ। ਪੁਲਿਸ ਨੂੰ ਲੁਧਿਆਣਾ ਦੇ ਹੀ ਇੱਕ ਕਾਰੋਬਾਰੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਹਨਾਂ ਦਾ ਸਾਰਾ ਆਨਲਾਈਨ ਡਾਟਾ ਕੱਢਿਆ ਅਤੇ ਫਿਰ ਇਹ ਪਤਾ ਕੀਤਾ ਕਿ ਕਿਸ ਤਰ੍ਹਾਂ ਇਹ ਲੋਕ ਠੱਗੀ ਮਾਰਦੇ ਸਨ। ਪੁਲਿਸ ਨੇ ਫੁਰਤੀ ਨਾਲ ਇਸ ਸਾਰੀ ਠੱਗੀ ਦਾ ਪਰਦਾਫਾਸ਼ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਣੀ ਹਾਲੇ ਬਾਕੀ ਹੈ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਹ ਜ਼ਿਆਦਾਤਰ ਕਾਰੋਬਾਰੀਆਂ ਨੂੰ ਆਪਣਾ ਨਿਸ਼ਾਨਾਂ ਬਣਾਉਂਦੇ ਸਨ ਜੋ ਆਪਣੇ ਪੈਸੇ ਕਿਸੇ ਵਪਾਰ ਵਿੱਚ ਇਨਵੈਸਟ ਕਰਨਾ ਚਾਹੁੰਦੇ ਸਨ। ਉਨ੍ਹਾਂ ਨੂੰ ਇਹ ਆਪਣੇ ਜਾਲ ਵਿੱਚ ਫਸਾ ਕੇ ਲੁੱਟਦੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.