ਲੁਧਿਆਣਾ: ਅੱਜ ਦੇਸ਼ ਭਰ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਲੁਧਿਆਣਾ ਪੁਲਿਸ ਨੇ ਜਿਥੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ, ਉਥੇ ਸ਼ਾਮ 8 ਵਜੇ ਤੋਂ ਲੈਕੇ 10 ਵਜੇ ਤੱਕ ਹੀ ਪਟਾਕੇ ਚਲਾਉਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ ਦੀਵਾਲੀ ਹੀ ਨਹੀਂ ਸਗੋਂ ਕ੍ਰਿਸਮਸ, ਪ੍ਰਕਾਸ਼ ਪੁਰਬ ਤੇ ਵੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਤ 10 ਵਜੇ ਤੋਂ ਬਾਅਦ ਕੋਈ ਵੀ ਪਟਾਕੇ ਚਲਾਉਂਦਾ ਜਾਂ ਕਿਸੇ ਕਿਸਮ ਦਾ ਸ਼ੋਰ ਪਾਉਂਦਾ ਵਿਖਾਈ ਦਿੱਤਾ ਤਾਂ ਉਸ ਖਿਲਾਫ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮਾਣਯੋਗ ਸੁਪਰੀਮ ਕੋਰਟ ਦੇ ਹੁਕਮ ਹਨ ਉਨ੍ਹਾਂ ਨੂੰ ਲਾਗੂ ਕਰਨਾ ਸਾਡਾ ਫ਼ਰਜ਼ ਹੈ।
ਪੁਲਿਸ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਲੁਧਿਆਣਾ 'ਚ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਈ ਟੁਕੜੀਆਂ ਸ਼ਹਿਰ 'ਚ ਤੈਨਾਤ ਕੀਤੀਆਂ ਗਾਇਆ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ 'ਚ ਲੱਖਾਂ ਦੀ ਤਦਾਦ 'ਚ ਪ੍ਰਵਾਸੀ ਰਹਿੰਦੇ ਹਨ, ਉਨ੍ਹਾਂ ਨੂੰ ਲੈਕੇ ਵੀ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਚੰਗੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਜਿਆਦਾ ਭੀੜ ਨਾ ਹੋ ਸਕੇ ਅਤੇ ਟਰੈਫਿਕ ਵੀ ਸੁਚਾਰੂ ਢੰਗ ਨਾਲ ਚਲਦਾ ਰਹੇ।
ਉਨ੍ਹਾਂ ਕਿਹਾ ਕਿ ਬਜ਼ਾਰਾਂ 'ਚ ਵੀ ਟਰੈਫਿਕ ਸਹੀ ਚਲਦਾ ਰਹੇ, ਇਸ ਕਰਕੇ ਫੋਰਸ ਲਾਈ ਹੈ। ਇਸ ਦੇ ਨਾਲ ਹੀ ਜੇਕਰ ਕਾਰਪੋਰੇਸ਼ਨ ਸਾਨੂੰ ਕੀਤੇ ਕਬਜ਼ੇ ਛੁਡਵਾਉਣ ਲਈ ਕਹੇਗਾ ਤਾਂ ਸਾਡੀ ਟੀਮਾਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵਲੋਂ ਵਿਸ਼ੇਸ਼ ਫੋਰਸ ਵੀ ਤੈਨਾਤ ਕੀਤੀ ਗਈ ਹੈ, ਮੋਟਰ ਸਾਇਕਲ 'ਤੇ ਪੀ.ਸੀ.ਆਰ ਵੀ ਤੈਨਾਤ ਹੈ। ਉਨ੍ਹਾਂ ਕਿਹਾ ਕਿ ਬਜ਼ਾਰਾਂ 'ਚ ਅਨਾਊਸਮੈਂਟ ਆਦਿ ਵੀ ਅਸੀਂ ਕਰਵਾ ਰਹੇ ਹਾਂ।
ਇਹ ਵੀ ਪੜ੍ਹੋ: ਸਰਹੱਦ 'ਤੇ ਜਵਾਨਾਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ