ਲੁਧਿਆਣਾ: ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਲੁਧਿਆਣਾ ਦੇ ਵਿੱਚ ਪਟਾਕਿਆਂ (Firecrackers Store in Ludhiana) ਦਾ ਇੱਕ ਵੱਡਾ ਜਖੀਰਾ ਬਰਾਮਦ ਕੀਤਾ ਗਿਆ ਹੈ ਜੋ ਕਿ ਲੁਹਾਰਾ ਦੇ ਨੇੜੇ ਇੱਕ ਗੋਦਾਮ ਦੇ ਵਿੱਚ ਰੱਖੇ ਗਏ ਸਨ, ਲਗਭਗ ਪਟਾਕਿਆਂ ਦੇ ਇਹ 300 ਦੇ ਕਰੀਬ ਡੱਬੇ ਬਰਾਮਦ ਹੋਏ ਹਨ, ਜਿਨ੍ਹਾਂ ਦੀ ਬਾਜ਼ਾਰ ਵਿੱਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਬਾਜ਼ਾਰ ਦੇ ਵਿੱਚ ਘੱਟੋ-ਘੱਟ ਇਹ ਪਟਾਕੇ 50 ਲੱਖ ਰੁਪਏ ਦੇ ਵਿਕਣੇ ਸਨ। ਉਹਨਾਂ ਨੇ ਲੁਧਿਆਣਾ ਦੇ ਬਾਕੀ ਵਪਾਰੀਆਂ ਨੂੰ ਵੀ ਕਿਹਾ ਕਿ ਇਸ ਤਰ੍ਹਾਂ ਗੈਰ ਕਾਨੂੰਨੀ ਢੰਗ ਦੇ ਨਾਲ ਪਟਾਕਿਆਂ ਨੂੰ ਸਟੋਰ ਨਾ ਕੀਤਾ ਜਾਵੇ ਕਿਉਂਕਿ ਅਕਸਰ ਹੀ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ। ਉਹਨਾਂ ਨੇ ਕਿਹਾ ਕਿ ਪੁਲਿਸ ਦਾ ਮਕਸਦ ਵਪਾਰੀਆਂ ਨੂੰ ਤੰਗ ਕਰਨਾ ਨਹੀਂ ਹੈ ਪਰ ਗੈਰ ਕਾਨੂੰਨੀ ਢੰਗ ਦੇ ਨਾਲ ਕਿਸੇ ਨੂੰ ਵੀ ਕੋਈ ਕੰਮ ਨਹੀਂ ਕਰਨ ਦਿੱਤਾ ਜਾਵੇਗਾ।
ਗੁਪਤ ਸੂਚਨਾ ਦੇ ਅਧਾਰ 'ਤੇ ਰੇਡ: ਪਟਾਕਿਆਂ ਦੇ ਗੋਦਾਮ ਦੇ ਬਾਹਰ ਇੱਕ ਸਿਆਸੀ ਆਗੂ ਦਾ ਪੋਸਟਰ ਵੀ ਲੱਗਿਆ ਹੋਇਆ ਹੈ ਜਿਸ ਨੂੰ ਲੈ ਕੇ ਜਦੋਂ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਪੁਲਿਸ ਕਮਿਸ਼ਨਰ ਲੁਧਿਆਣਾ (Commissioner of Police Ludhiana) ਨੇ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਇਹ ਪੋਸਟਰ ਤੁਸੀਂ ਵੀ ਵੇਖਿਆ ਹੈ ਅਤੇ ਅਸੀਂ ਵੀ ਵੇਖਿਆ ਹੈ, ਤੁਸੀਂ ਵੀ ਇਸ ਦੀ ਜਾਂਚ ਕਰੋ ਅਤੇ ਅਸੀਂ ਵੀ ਕਰ ਰਹੇ ਹਾਂ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਫਿਲਹਾਲ ਸਟੋਰ ਦੇ ਵਿੱਚ ਮੌਜੂਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਉਸ ਤੋਂ ਕਈ ਹੋਰ ਖੁਲਾਸੇ ਵੀ ਹੋ ਸਕਦੇ ਹਨ। ਉਹਨਾਂ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ ਉੱਤੇ ਇਹ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਗਈ ਹੈ।
- Simranjit Mann Political journey : ਸਾਂਸਦ ਸਿਮਰਨਜੀਤ ਮਾਨ ਕਰਦੇ ਨੇ ਵੱਖਰੇ ਦੇਸ਼ ‘ਖਾਲਿਸਤਾਨ’ ਦੀ ਮੰਗ, ਜਾਣੋ ਜੇਲ੍ਹ ਤੋਂ ਸ਼ੁਰੂ ਹੋਏ ਮਾਨ ਦੇ ਸਿਆਸੀ ਸਫ਼ਰ ਦੀ ਕਹਾਣੀ
- Bikram Majithia on Illegal Mining: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਰਾਜਪਾਲ ਨੂੰ ਵੀ ਕੀਤੀ ਸ਼ਿਕਾਇਤ
- DAP fertilizer Black Market: ਡੀਏਪੀ ਖਾਦ ਦੀ ਕਾਲ਼ਾ ਬਜ਼ਾਰੀ ਨੂੰ ਰੋਕਣ ਲਈ ਸਰਕਾਰ ਦਾ ਸਖ਼ਤ ਫੈਸਲਾ, ਹੁਣ 80 ਫੀਸਦ ਸਹਿਕਾਰੀ ਸਭਾ ਵੇਚੇਗੀ ਖਾਦ, ਕਿਸਾਨਾਂ ਨੇ ਦੱਸਿਆ ਡਰਾਮੇਬਾਜ਼ੀ
ਸਰਕਾਰ ਵੱਲੋਂ ਵਿਸ਼ੇਸ਼ ਤੌਰ ਉੱਤੇ ਗੋਦਾਮ ਤਿਆਰ: ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਬਟਾਲਾ ਅਤੇ ਸੰਗਰੂਰ ਦੇ ਵਿੱਚ ਵੀ ਵੱਡੇ ਹਾਦਸੇ ਹੋ ਚੁੱਕੇ ਨੇ ਜਿਸ ਵਿੱਚ ਲੋਕਾਂ ਦੀ (Ludhiana police raided) ਜਾਨ ਚਲੀ ਗਈ ਸੀ। ਇਸ ਕਰਕੇ ਪਟਾਕਿਆਂ ਨੂੰ ਕਿਸੇ ਵੀ ਥਾਂ ਉੱਤੇ ਗੋਦਾਮਾਂ ਵਿੱਚ ਇਸ ਤਰ੍ਹਾਂ ਰੱਖਣਾ ਕਾਫੀ ਖਤਰਨਾਕ ਹੁੰਦਾ ਹੈ। ਸਰਕਾਰ ਵੱਲੋਂ ਵਿਸ਼ੇਸ਼ ਤੌਰ ਉੱਤੇ ਗੋਦਾਮ ਤਿਆਰ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਪਟਾਕੇ ਸਟੋਰ ਕੀਤੇ ਜਾਂਦੇ ਹਨ ਪਰ ਰਿਹਾਇਸ਼ੀ ਇਲਾਕਿਆਂ ਦੇ ਵਿੱਚ ਇਹ ਅਕਸਰ ਹੀ ਲੋਕਾਂ ਦੀ ਜਾਨ ਮਾਲ ਦਾ ਖਤਰਾ ਬਣੇ ਰਹਿੰਦੇ ਹਨ। ਪੁਲਿਸ ਕਮਿਸ਼ਨਰ ਨੇ ਬਾਕੀਆਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਇਸ ਤਰ੍ਹਾਂ ਗੈਰ ਕਾਨੂੰਨੀ ਕੰਮ ਨਾ ਕਰੇ ਨਹੀਂ ਤਾਂ ਸਾਰੇ ਹੀ ਫੜ੍ਹੇ ਜਾਣਗੇ।