ਲੁਧਿਆਣਾ : ਲੁਧਿਆਣਾ ਪੁਲਿਸ ਵੱਲੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਇੱਕ ਅੰਤਰਰਾਜੀ ਰੈਕੇਟ ਦਾ ਪਰਦਾਫ਼ਾਸ਼ ਕਰ ਕਰੋੜਾਂ ਰੁਪਏ ਦੀ ਕੀਮਤ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ। ਲੁਧਿਆਣਾ ਪੁਲਿਸ ਨੇ ਮੇਰਠ 'ਚ ਛਾਪੇਮਾਰੀ ਕਰਦਿਆਂ ਨਸ਼ੀਲੀ ਗੋਲੀਆਂ ਦਾ ਜ਼ਖੀਰਾ ਬਰਾਮਦ ਕੀਤਾ ਹੈ ਜਿਸ ਵਿਚ ਡਾਕਟਰ ਵੱਲੋਂ ਸਲਾਹ ਦੇਣ 'ਤੇ ਹੀ ਵਰਤੀ ਜਾਣ ਵਾਲੀਆਂ ਨਸ਼ੀਲੀਆਂ ਗੋਲੀਆਂ ਸ਼ਾਮਲ ਜਿਨ੍ਹਾਂ ਦੀ ਗਿਣਤੀ ਲਗਪਗ 67 ਲੱਖ ਦੇ ਕਰੀਬ ਹੈ ਅਤੇ ਇਨ੍ਹਾਂ ਦੀ ਮਾਰਕੀਟ ਕੀਮਤ 54 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਦੱਸਿਆ ਹੈ ਕਿ ਇਸ ਮਾਮਲੇ ਦੇ ਵਿੱਚ ਅਨੂਪ ਨਾਂ ਦਾ ਮੁਲਜ਼ਮ ਜਿਸ ਨੂੰ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਵੱਲੋਂ ਹੀ ਦਿੱਤੀ ਜਾ ਰਹੀ ਲਗਾਤਾਰ ਨਿਸ਼ਾਨਦੇਹੀ 'ਤੇ ਛਾਪੇਮਾਰੀ ਕਰਨ ਤੋਂ ਬਾਅਦ ਇਹ ਰਿਕਵਰੀ ਹੋ ਰਹੀ ਹੈ।
ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਵਿਚ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਨਸ਼ੇ ਦੀ ਰਿਕਵਰੀ ਹੈ ਜਿਸ ਦੀ ਕੀਮਤ ਬਾਜ਼ਾਰ ਵਿੱਚ ਲਗਭਗ 54 ਕਰੋੜਾਂ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ 15 ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਚੁੱਕੇ ਹਨ ਜਦਕਿ ਇਸ ਮਾਮਲੇ ਵਿੱਚ ਹਾਲੇ ਵੀ ਪੁੱਛਗਿੱਛ ਜਾਰੀ ਹੈ ਅਤੇ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।