ETV Bharat / state

ਲੁਧਿਆਣਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, 2 ਕਾਬੂ - ਲੁਧਿਆਣਾ ਪੁਲਿਸ

ਲੁਧਿਆਣਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਬੜੀ ਸੂਝ-ਬੂਝ ਨਾਲ ਸੁਲਝਾ ਲਿਆ ਹੈ। ਮ੍ਰਿਤਕ ਦਾ ਕਤਲ ਉਸ ਦੇ ਦੋ ਸਾਥੀਆਂ ਵੱਲੋਂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਕਤਲ ਪੈਸੇ ਮੰਗਣ ਕਾਰਨ ਕੀਤਾ ਗਿਆ।

ਫ਼ੋੋਟੋ
author img

By

Published : Sep 23, 2019, 8:05 PM IST

ਲੁਧਿਆਣਾ: ਪੁਲਿਸ ਨੇ ਬਿਤੇ ਦਿਨੀਂ ਹੋਏ ਕਤਲ ਦੇ ਕੇਸ ਨੂੰ ਸੁਲਝਾ ਲਿਆ ਹੈ। ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਲਈ ਪੁਲਿਸ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਦਾਅਵਾ ਕੀਤਾ ਹੈ ਕਿ ਥਾਣਾ ਮੇਹਰਬਾਨ ਅਧੀਨ 19 ਸਤੰਬਰ 2019 ਨੂੰ ਪਿੰਡ ਕਡਿਆਣਾ ਕੋਲ ਬਿਜਲੀ ਦੇ ਖੰਭੇ ਕੋਲ ਇੱਕ ਲਾਸ਼ ਬਰਾਮਦ ਕੀਤੀ ਗਈ ਸੀ, ਜਿਸ ਦੀ ਤਫਤੀਸ਼ ਸਰਵੇਸ਼ ਕੁਮਾਰ ਵਜੋਂ ਹੋਈ ਹੈ। ਸਰਵੇਸ਼ ਦੀ ਉਮਰ ਲੱਗਭੱਗ 28 ਸਾਲ ਦੱਸੀ ਜਾ ਰਹੀ ਹੈ।

ਪੈਸੇ ਦੇ ਲੇਣ ਦੇਣ ਨੇ ਕਰਵਾਇਆ ਕਤਲ: ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਉਹ ਉੱਤਰ ਪ੍ਰਦੇਸ਼ ਦੇ ਹਰਦੋਈ ਦਾ ਰਹਿਣ ਵਾਲਾ ਹੈ। ਮ੍ਰਿਤਕ ਲੁਧਿਆਣਾ ਦੀ ਇੱਕ ਨਿੱਜੀ ਫੈਕਟਰੀ ਵਿੱਚ ਲੇਬਰ ਦਾ ਕੰਮ ਕਰਦਾ ਸੀ ਜਿਸ ਦੇ ਕਤਲ ਦਾ ਕਾਰਨ ਸਾਥੀਆਂ ਤੋਂ ਉਧਾਰ ਪੈਸੇ ਮੰਗਣਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਵਿੱਚ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਬੜੀ ਮੁਸ਼ਕਲ ਨਾਲ ਹੋਈ ਹੈ ਕਿਉਂਕਿ ਦੋਨਾਂ ਕਾਤਲਾਂ ਨੇ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਬੜੀ ਸੂਝ-ਬੂਝ ਨਾਲ ਸੁਲਝਾਇਆ ਹੈ। ਕਮਿਸ਼ਨਰ ਦਾ ਕਹਿਣਾ ਹੈ ਕਿ ਸਰਵੇਸ਼ ਤੋਂ ਉਸ ਦੇ ਦੋ ਸਾਥੀਆਂ ਨੇ 20 ਹਜ਼ਾਰ ਰੁਪਏ ਉਧਾਰ ਲਏ ਸਨ ਅਤੇ ਜਦੋਂ ਸਰਵੇਸ਼ ਵੱਲੋਂ ਆਪਣੇ ਪੈਸੇ ਵਾਪਸ ਮੰਗੇ ਗਏ ਤਾਂ ਦੋਵਾਂ ਨੇ ਉਸ ਨੂੰ ਸ਼ਰਾਬ ਪਿਲਾਉਣ ਦੇ ਬਹਾਨੇ ਬੁਲਾਇਆ ਅਤੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਦੀ ਸ਼ਨਾਖ਼ਤ ਰਾਜੀਵ ਕੁਮਾਰ ਅਤੇ ਸੰਦੀਪ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਜ਼ਿਮਨੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਤੋਂ ਉਮੀਦਵਾਰ ਦਾ ਕੀਤਾ ਐਲਾਨ

ਪੁਲਿਸ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਬੜੀ ਹੀ ਚਲਾਕੀ ਦੇ ਨਾਲ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਮ੍ਰਿਤਕ ਦੀ ਪਛਾਣ ਨਾ ਹੋ ਸਕੇ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Intro:hl....ਪੁਲਿਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਸਾਥੀ ਕੀਤੇ ਗ੍ਰਿਫ਼ਤਾਰ

Anchor..ਲੁਧਿਆਣਾ ਪੁਲੀਸ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਹੈ ਕਿ ਥਾਣਾ ਮੇਹਰਬਾਨ ਅਧੀਨ 19 ਸਾਲ ਸਤੰਬਰ 2019 ਨੂੰ ਪਿੰਡ ਕਡਿਆਣਾ ਕੋਲ ਬਿਜਲੀ ਦੇ ਖੰਭੇ ਨਾਲ ਇੱਕ ਲਾਸ਼ ਪਈ ਮਿਲੀ ਸੀ ਜਿਸ ਦੀ ਤਫਤੀਸ਼ ਤੋਂ ਬਾਅਦ ਪੁਲਿਸ ਨੂੰ ਪਤਾ ਲੱਗਾ ਕਿ ਇਹ ਮ੍ਰਿਤਕ ਸਰਵੇਸ਼ ਕੁਮਾਰ ਦੀ ਲਾਸ਼ ਹੈ ਜੋ ਲੱਗਭੱਗ 28 ਸਾਲ ਦਾ ਸੀ ਅਤੇ ਲੁਧਿਆਣਾ ਦੇ ਨਿੱਜੀ ਫੈਕਟਰੀ ਚ ਲੇਬਰ ਦਾ ਕੰਮ ਕਰਦਾ ਸੀ..ਅਤੇ ਉਸ ਦੇ ਦੋ ਸਾਥੀਆਂ ਨੇ ਉਸ ਦਾ ਕੁਝ ਉਧਾਰ ਨੂੰ ਲੈ ਕੇ ਕਤਲ ਕਰ ਦਿੱਤਾ..

Body:Vo..1 ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਕਰਨੀ ਕਾਫੀ ਔਖੀ ਸੀ ਕਿਉਂਕਿ ਦੋਵਾਂ ਕਾਤਲਾਂ ਨੇ ਉਸ ਦਾ ਬੜੀ ਹੀ ਬੇਰਹਿਮੀ ਨਾਲ ਕਤਲ ਕੀਤਾ ਸੀ...ਉਨ੍ਹਾਂ ਕਿਹਾ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਬੜੀ ਸੂਝ ਬੂਝ ਨਾਲ ਸੁਲਝਾਇਆ..ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਸਰਵੇਸ਼ ਦੇ ਹੀ ਦੋ ਸਾਥੀਆਂ ਨੇ ਉਸ ਤੋਂ 20 ਹਜ਼ਾਰ ਰੁਪਏ ਉਧਾਰ ਲਏ ਸੀ ਅਤੇ ਸਰਵੇਸ਼ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਦੋਵਾਂ ਨੇ ਉਸ ਨੂੰ ਸ਼ਰਾਬ ਪਿਲਾਉਣ ਦਾ ਬਹਾਨਾ ਬਣਾ ਕੇ ਪਿੰਡ ਕਡਿਆਣਾ ਕੋਲ ਗੱਡੀ ਦੇ ਪਾਣੀ ਨਾਲ ਉਸ ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ...ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਸ਼ਨਾਖ਼ਤ ਰਾਜੀਵ ਕੁਮਾਰ ਅਤੇ ਸੰਦੀਪ ਵਜੋਂ ਹੋਈ ਹੈ..

Byte..ਰਾਕੇਸ਼ ਅਗਰਵਾਲ ਪੁਲਿਸ ਕਮਿਸ਼ਨਰ ਲੁਧਿਆਣਾ

Conclusion:Clozing...ਜ਼ਿਕਰ ਏ ਖਾਸ ਹੈ ਕਿ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਕਤਲ ਦੀ ਗੁੱਥੀ ਨੂੰ ਕਾਫ਼ੀ ਸੂਝਬੂਝ ਨਾਲ ਸੁਝਾਇਆ ਗਿਆ ਹੈ ਕਿਉਂਕਿ ਦੋਵੇਂ ਮੁਲਜ਼ਮਾਂ ਨੇ ਬੜੀ ਹੀ ਚਲਾਕੀ ਦੇ ਨਾਲ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ...ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦਾਅਵਾ ਕੀਤਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ...

ETV Bharat Logo

Copyright © 2025 Ushodaya Enterprises Pvt. Ltd., All Rights Reserved.