ETV Bharat / state

ਹੁਣ ਡਰੋਨ ਦਾ ਸਹਾਰਾ ਲੈ ਨਿਯਮ ਤੋੜਨ ਵਾਲਿਆਂ 'ਤੇ ਨਜ਼ਰ ਰੱਖੇਗੀ ਲੁਧਿਆਣਾ ਪੁਲਿਸ - ludhiana police

ਜ਼ਿਲ੍ਹੇ 'ਚ ਲਗਾਤਾਰ ਵੱਧਦੇ ਕੋਰੋਨਾ ਮਾਮਲਿਆਂ ਨੂੰ ਧਿਆਨ 'ਚ ਰੱਖਦਿਆਂ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਪੁਲਿਸ ਹੁਣ ਡਰੋਨਾਂ ਦਾ ਸਹਾਰਾ ਲੈ ਕੰਟੇਨਮੈਂਟ ਜ਼ੋਨਾਂ ਅਤੇ ਲੋਕਾਂ ਤੇ ਨਜ਼ਰ ਰੱਖੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ 'ਤੇ ਪੁਲਿਸ ਐਫਆਈਆਰ ਦਰਜ ਕਰ ਸਖ਼ਤ ਕਾਰਵਾਈ ਕਰੇਗੀ।

http://10.10.5Ludhiana Police monitor containment zone through done. 0.70:6060///finalout1/punjab-nle/finalout/22-June-2020/7720377_lll.mp4
Ludhiana Police monitor containment zone through done.
author img

By

Published : Jun 22, 2020, 4:44 PM IST

ਲੁਧਿਆਣਾ: ਜ਼ਿਲ੍ਹੇ 'ਚ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੁਲਿਸ ਨੇ ਸਖ਼ਤੀ ਵਧਾ ਦਿੱਤੀ ਹੈ। ਲੋਕਾਂ 'ਤੇ ਨਿਗਰਾਨੀ ਰੱਖਣ ਲਈ ਪੁਲਿਸ ਹੁਣ ਡਰੋਨ ਦਾ ਸਹਾਰਾ ਲੈਂਦੀ ਵਿਖਾਈ ਦੇ ਰਹੀ ਹੈ। ਦੱਸਣਯੋਗ ਹੈ ਜ਼ਿਲ੍ਹੇ 'ਚ ਬੀਤੇ ਦਿਨ ਕੋਰੋਨਾ ਦੇ 61 ਮਰੀਜ਼ ਸਾਹਮਣੇ ਆਏ ਸਨ ਜਿਸ ਤੋਂ ਬਾਅਦ ਪੁਲਿਸ ਵਧੇਰੇ ਸਰਗਰਮ ਹੁੰਦੀ ਵਿਖਾਈ ਦੇ ਰਹੀ ਹੈ।

Ludhiana Police monitor containment zone through done.

ਜਾਣਕਾਰੀ ਦਿੰਦਿਆਂ ਐਸਆਈ ਰਣਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਿਸ ਨੇ ਕੰਟੇਨਮੈਂਟ ਜ਼ੋਨਾਂ 'ਚ ਸਖ਼ਤੀ ਵਧਾਉਣ ਦਾ ਫ਼ੈਸਲਾ ਲਿਆ ਹੈ ਜਿਸ ਕਰਕੇ ਡਰੋਨ ਟੀਮਾਂ ਦੀ ਕੰਟੇਨਮੈਂਟ ਜ਼ੋਨਾਂ ਦੇ ਵਿੱਚ ਤੈਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਡਰੋਨ ਦੀ ਮਦਦ ਰਾਹੀਂ ਨਜ਼ਰ ਰੱਖਈ ਜਾਵੇਗੀ ਅਤੇ ਜੇ ਕਰ ਕੋਈ ਵਾਧੂ ਘੁੰਮਦਾ ਨਜ਼ਰ ਆਇਆ ਤਾਂ ਉਸ ਐਫਆਈਆਰ ਦਰਜ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਜ਼ਿਲ਼੍ਹਾ ਲੁਧਿਆਣਾ 'ਚ ਹੁਣ ਤਕ ਕੋਰੋਨਾ ਦੇ 561 ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਹਬੀਬਗੰਜ ਇਸਲਾਮਗੰਜ, ਅਮਰਪੁਰਾ ਅਤੇ ਪ੍ਰੇਮ ਨਗਰ ਛਾਉਣੀ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਸੂਬੇ 'ਚ ਕੋਰੋਨਾ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ ਜਿਸ ਕਾਰਨ ਸਰਕਾਰ ਨੇ ਲੌਕਡਾਊਨ ਦੇ ਨਾਲ ਨਾਲ ਕਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਪਰ ਲੋਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਦਿਨੋਂ ਦਿਨ ਉਲੰਘਣਾ ਕੀਤੀ ਜਾ ਰਹੀ ਹੈ ਜਿਸ ਕਾਰਨ ਪੁਲਿਸ ਨੂੰ ਸਖ਼ਤ ਰੁਖ ਅਖ਼ਤਿਆਰ ਕਰਨਾ ਪੈ ਰਿਹਾ ਹੈ।

ਲੋੜ ਹੈ ਲੋਕ ਕੋਰੋਨਾ ਮਹਾਂਮਾਰੀ ਨੂੰ ਗੰਭੀਰਤਾ ਨਾਲ ਲੈਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ 'ਚ ਸਰਕਾਰ ਦਾ ਸਹਿਯੋਗ ਕਰਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.