ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਰੋਕਣ ਦੀ ਪਾਲਿਸੀ ਤਹਿਤ ਪੰਜਾਬ ਦੇ ਵੱਖ-ਵੱਖ ਸੂਬਿਆਂ ਵਿਚ ਵੱਡੀ ਗਿਣਤੀ ਵਿੱਚ ਦੇ ਲਾਇਸੈਂਸ ਕੀਤੇ ਜਾ ਰਹੇ ਹਨ ਅਤੇ ਹੁਣ ਲੁਧਿਆਣਾ ਪੁਲਿਸ Ludhiana Police ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਵੱਖ-ਵੱਖ ਥਾਣਿਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ, ਕਿ ਇਹ ਹਥਿਆਰ ਰੱਖਣ ਵਾਲਿਆਂ ਲਈ ਮੁੜ ਤੋਂ ਵੈਰੀਫਿਕੇਸ਼ਨ ਕੀਤੀ ਜਾਵੇ ਅਤੇ ਜਿਨ੍ਹਾਂ ਲੋਕਾਂ ਵੱਲੋਂ ਗਲਤ ਜਾਣਕਾਰੀ ਦਿੱਤੀ ਗਈ ਹੈ, ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ। Ludhiana Police will re verify the licensed weapon
ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ ਸਮੀਰ ਵਰਮਾ ਨੇ ਦੱਸਿਆ ਕਿ ਲੁਧਿਆਣਾ ਵਿੱਚ 16 ਹਜ਼ਾਰ ਤੋਂ ਜ਼ਿਆਦਾ ਲਾਇਸੈਂਸੀ ਹਥਿਆਰ ਹਨ। ਪਰ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ ਅਰੰਭੀ ਜਾ ਰਹੀ ਹੈ। ਜਿਸ ਤਹਿਤ ਵੱਖ-ਵੱਖ ਥਾਣਿਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਗਲਤ ਜਾਣਕਾਰੀ ਦੇਣ ਵਾਲਿਆਂ ਦੇ ਲਾਇਸੈਂਸ ਰੱਦ ਕੀਤੇ ਜਾਣ। ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਜਾਣਕਾਰੀ ਗਲਤ ਹੈ, ਉਹ ਜਾਣਕਾਰੀ ਸਹੀ ਕਰਵਾਉਣ ਨਹੀਂ ਤਾਂ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਵੱਲੋਂ ਗੰਨ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਆਦੇਸ਼:- ਪੰਜਾਬ ਸੀਐਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗੰਨ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ ਜਾਰੀ ਕੀਤੇ ਸਾਰੇ ਅਸਲਾ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਵਿੱਚ ਪੂਰੀ ਸਮੀਖਿਆ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਨਵੇਂ ਅਸਲਾ ਲਾਇਸੈਂਸ ਬਣਾਉਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਜਦੋਂ ਤੱਕ ਡੀਸੀ ਨਿੱਜੀ ਤੌਰ 'ਤੇ ਸੰਤੁਸ਼ਟ ਨਹੀਂ ਹੁੰਦੇ ਉਦੋਂ ਤੱਕ ਨਵਾਂ ਅਸਲ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਇੰਨਾ ਹੀ ਨਹੀਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਨੂੰ ਸੂਬੇ ਵਿੱਚ ਅਚਨਚੇਤ ਚੈਕਿੰਗ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜੋ:- ਅੱਤਵਾਦੀ ਮੁਲਤਾਨੀ ਕੇਸ ਵਿੱਚ ਆਇਆ ਗੈਂਗਸਟਰ ਜੱਗੂ ਦਾ ਨਾਂਅ, ਅਦਾਲਤ ਨੇ ਭੇਜਿਆ ਰਿਮਾਂਡ ਉੱਤੇ