ETV Bharat / state

Ludhiana Theft Case: ਭਾਜਪਾ ਆਗੂ ਦੇ ਘਰ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਤਿੰਨ ਮਾਮਲਿਆਂ ਦੇ ਵਿੱਚ ਸੀ ਭਗੌੜਾ

author img

By

Published : Jun 3, 2023, 7:33 PM IST

ਭਾਜਪਾ ਆਗੂ ਜੀਵਨ ਗੁਪਤਾ ਦੇ ਘਰ ਵਿੱਚ ਦਾਖਲ ਹੋ ਕੇ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਸ਼ਨਾਖਤ ਰਮੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਸਬੰਧਿਤ ਦੱਸਿਆ ਜਾ ਰਿਹਾ ਹੈ।

Ludhiana Theft Case:  Accused of stealing BJP leader's house arrested
ਭਾਜਪਾ ਆਗੂ ਦੇ ਘਰ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ: ਲੁਧਿਆਣਾ ਪੁਲਿਸ ਵੱਲੋਂ ਬੀਤੇ ਦਿਨੀਂ ਭਾਜਪਾ ਆਗੂ ਜੀਵਨ ਗੁਪਤਾ ਦੇ ਘਰ ਵਿੱਚ ਦਾਖਲ ਹੋ ਕੇ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਸ਼ਨਾਖਤ ਰਮੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਤੋਂ ਸਬੰਧਿਤ ਦੱਸਿਆ ਜਾ ਰਿਹਾ ਹੈ। ਲੁਧਿਆਣਾ ਦੇ ਸਾਹਨੇਵਾਲ ਹਲਕੇ ਵਿੱਚ ਮੁਲਜ਼ਮ ਰਹਿ ਰਿਹਾ ਸੀ ਅਤੇ ਹੁਣ ਤੱਕ 8 ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਅਦਾਲਤ ਵੱਲੋਂ ਤਿੰਨ ਮਾਮਲਿਆਂ ਅੰਦਰ ਉਸ ਨੂੰ ਪੀਓ ਐਲਾਨਿਆ ਗਿਆ ਸੀ ਅਤੇ ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਲੱਭ ਰਹੀ ਸੀ। ਪੁਲਿਸ ਵੱਲੋਂ ਭਾਜਪਾ ਆਗੂ ਦੇ ਘਰ ਵਿੱਚੋਂ ਚੋਰੀ ਕੀਤਾ ਗਿਆ ਸਮਾਨ ਵੀ ਬਰਾਮਦ ਕੀਤਾ ਗਿਆ ਹੈ ਅਤੇ ਨਾਲ ਕੁਝ ਹੋਰ ਸਮਾਨ ਜੋ ਕਿ ਮੁਲਜ਼ਮ ਨੇ ਪਹਿਲਾਂ ਚੋਰੀ ਕੀਤਾ ਸੀ ਉਸ ਦੀ ਵੀ ਬਰਾਮਦ ਕਰ ਲਈ ਹੈ।

ਤਿੰਨ ਮਾਮਲਿਆਂ ਵਿੱਚ ਪਹਿਲਾਂ ਵੀ ਭਗੌੜਾ ਮੁਲਜ਼ਮ : ਇਸ ਸਬੰਧੀ ਥਾਣਾ ਸਦਰ ਵਿਚ ਲੁਧਿਆਣਾ ਦੇ ਏਡੀਸੀਪੀ ਸਮੀਰ ਵਰਮਾ ਵੱਲੋਂ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਮੁਲਜ਼ਮ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਸ ਵੇਲੇ ਭਾਜਪਾ ਆਗੂ ਦੇ ਮਾਤਾ ਤੜਕਸਾਰ ਮੰਦਰ ਜਾਂਦੀ ਹੈ ਅਤੇ ਜਦੋਂ ਮੁਲਜ਼ਮ ਉਥੋਂ ਲੰਘ ਰਿਹਾ ਸੀ ਤਾਂ ਉਸਨੇ ਮੌਕਾ ਵੇਖ ਕੇ ਘਰ ਦਾ ਦਰਵਾਜ਼ਾ ਖੁੱਲ੍ਹਾ ਵੇਖਿਆ ਅਤੇ ਅੰਦਰ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਲਜ਼ਮ ਵੱਲੋਂ ਪਹਿਲਾਂ ਵੀ ਇਸ ਢੰਗ ਦੇ ਨਾਲ ਹੀ ਹੋਰ ਚੋਰੀ ਦੀਆ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਏਡੀਸੀਪੀ ਨੇ ਕਿਹਾ ਕਿ ਮੁਲਜ਼ਮ ਤਿੰਨ ਮਾਮਲਿਆਂ ਦੇ ਵਿਚ ਪਹਿਲਾਂ ਵੀ ਭਗੌੜਾ ਕੋਰਾਰ ਹੈ ਇਸ ਕਰਕੇ ਇਸ ਨੂੰ ਗ੍ਰਿਫਤਾਰ ਕਰਨਾ ਕਾਫੀ ਅਹਿਮ ਸੀ।

ਮੁਲਜ਼ਮ ਦਾ ਰਿਮਾਂਡ ਲੈ ਕੇ ਕੀਤੀ ਜਾਵੇਗੀ ਪੁੱਛਗਿੱਛ : ਭਾਜਪਾ ਦੇ ਆਗੂ ਜੀਵਨ ਗੁਪਤਾ ਨੂੰ ਮਿਲੀ ਹੋਈ ਸੁਰੱਖਿਆ ਦੇ ਮਾਮਲੇ ਦੇ ਵਿੱਚ ਵੀ ਏਡੀਸੀਪੀ ਨੇ ਕਿਹਾ ਕਿ ਜਿਸ ਵੇਲੇ ਚੋਰ ਵੱਲੋਂ ਘਰ ਵਿੱਚ ਦਾਖਲ ਹੋ ਕੇ ਚੋਰੀ ਕੀਤੀ ਗਈ ਉਸ ਵੇਲੇ ਕਾਫ਼ੀ ਸਵੇਰ ਦਾ ਸਮਾਂ ਸੀ ਅਤੇ ਜੀਵਨ ਗੁਪਤਾ ਦੀ ਸੁਰੱਖਿਆ ਦੇ ਵਿਚ ਤਾਇਨਾਤ ਮੁਲਾਜ਼ਮ 2 ਘਰ ਛੱਡ ਕੇ ਇੱਕ ਕੋਠੀ ਦੇ ਵਿਚ ਰਹਿੰਦੇ ਹਨ। ਇਸ ਕਰਕੇ ਜਿਸ ਵੇਲੇ ਇਹ ਚੋਰ ਘਰ ਵਿੱਚ ਦਾਖਲ ਹੋਇਆ ਉਸ ਵੇਲੇ ਉਹ ਮੌਜੂਦ ਨਹੀਂ ਸਨ। ਜਦੋਂ ਜੀਵਨ ਗੁਪਤਾ ਨੇ ਡਿਊਟੀ ਉਤੇ ਜਾਣਾ ਹੁੰਦਾ ਹੈ ਉਸ ਵੇਲੇ ਹੀ ਉਹ ਉਨ੍ਹਾਂ ਦੇ ਨਾਲ ਹੁੰਦੇ ਹਨ। ਏਡੀਸੀਪੀ ਨੇ ਕਿਹਾ ਕਿ ਮੁਲਜ਼ਮ ਰਮੇਸ਼ ਦਾ ਰਿਮਾਂਡ ਹਾਸਲ ਕਰ ਕੇ ਉਸ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਮੁਲਜ਼ਮ ਕੋਲੋਂ ਹੋਰ ਵੀ ਕਈ ਅਹਿਮ ਚੋਰੀਆਂ ਦੇ ਖੁਲਾਸੇ ਹੋ ਸਕਦੇ ਹਨ। ਉਹ ਇਕੱਲਾ ਚੋਰੀ ਕਰਦਾ ਸੀ ਜਾਂ ਫਿਰ ਉਸ ਦੇ ਨਾਲ ਕੋਈ ਹੋਰ ਵੀ ਸ਼ਾਮਿਲ ਸੀ ਇਸ ਦੀ ਵੀ ਜਾਂਚ ਚੱਲ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.