ਲੁਧਿਆਣਾ: ਇੱਥੇ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਚਲਾਏ ਗਏ ਸਰਚ ਅਭਿਆਨ ਦੌਰਾਨ ਥਾਣਾ ਡਵੀਜ਼ਨ ਨੰਬਰ-7 ਦੀ ਪੁਲਿਸ ਨੇ E.W.S. ਕਾਲੋਨੀ ਚੋਂ 2 ਮੁਲਜ਼ਮਾਂ ਨੂੰ ਡੇਢ ਕਿੱਲੋ ਗਾਂਜੇ ਅਤੇ 100 ਗ੍ਰਾਮ ਨਸ਼ੀਲੇ ਪਾਉਡਰ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਜਿੰਦਰ ਭੱਟੀ ਨੇ ਕਿਹਾ ਕਿ ਅਫ਼ਸਰਾਂ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੇ ਸਰਚ ਅਭਿਆਨ 'ਚ ਚੈਕਿੰਗ ਦੌਰਾਨ ਦੋ ਮੁਲਜ਼ਮਾਂ ਕੋਲੋਂ ਡੇਢ ਕਿੱਲੋ ਗਾਂਜਾ ਅਤੇ 100 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਫੜੇ ਗਏ ਇਨ੍ਹਾਂ ਦੋਹਾਂ ਮੁਲਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਪੁਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।