ਲੁਧਿਆਣਾ : ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ, ਜਿੱਥੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਲੁਧਿਆਣਾ ਦਾ ਬੁੱਢਾ ਨਾਲਾ ਵੀ ਓਵਰਫਲੋ ਹੋ ਗਿਆ ਹੈ, ਜਿਸ ਕਰਕੇ ਲੁਧਿਆਣਾ ਦੇ ਹੇਠਲੇ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚ ਗਿਆ, ਜਿਸ ਕਰਕੇ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਵੱਲੋਂ ਲਗਾਤਾਰ ਜ਼ਮੀਨੀ ਪੱਧਰ ਉਤੇ ਜਾ ਕੇ ਜਾਇਜ਼ਾ ਲਿਆ ਜਾ ਰਿਹਾ ਹੈ।
ਰਾਹਤ ਕਾਰਜ ਜਾਰੀ : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਯਤਨ ਜਾਰੀ ਹਨ, ਜਿਨ੍ਹਾਂ ਹਲਕਿਆਂ ਵਿੱਚ ਬੁੱਢਾ ਹੈ ਉਸ ਹਲਕੇ ਦੇ ਵਿਧਾਇਕ ਖੁਦ ਆਪਣੇ ਨੰਬਰ ਜਾਰੀ ਕਰ ਕੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਦੀ ਵਚਨਬੱਧਤਾ ਦੌਰਾਨ ਰਹੇ ਹਨ। ਪਹਾੜਾਂ ਵਿੱਚ ਲਗਾਤਾਰ ਮੀਂਹ ਪੈਣ ਕਰ ਕੇ ਸਤਲੁਜ ਵਿਚ ਵੀ ਪਾਣੀ ਛੱਡਿਆ ਜਾ ਰਿਹਾ ਹੈ ਸਤਲੁਜ ਦੇ ਕੰਢੇ ਕਈ ਪਿੰਡਾਂ ਦੇ ਲੋਕ ਅਲਰਟ ਉਤੇ ਹਨ ਅਤੇ ਇਲਾਕਿਆਂ ਨੂੰ ਖਾਲੀ ਵੀ ਕਰਵਾਏ ਜਾ ਰਹੇ ਹਨ।
ਬਾਰਿਸ਼ ਬੰਦ ਹੋਣ ਕਾਰਨ ਕੁਝ ਹੇਠਲੇ ਇਲਾਕਿਆਂ ਨੂੰ ਰਾਹਤ : ਹਾਲਾਂਕਿ ਬੀਤੇ 24 ਘੰਟਿਆਂ ਤੋਂ ਬਾਰਿਸ਼ ਬੰਦ ਹੈ। ਇਸ ਕਰਕੇ ਕੁਝ ਹੇਠਲੇ ਇਲਾਕਿਆਂ ਨੂੰ ਰਾਹਤ ਜ਼ਰੂਰ ਮਿਲੀ ਹੈ, ਲੁਧਿਆਣਾ ਪੁਲਿਸ ਵੱਲੋਂ ਬੀਤੀ ਰਾਤ ਲੋਕਾਂ ਨੂੰ ਐਡਵਾਇਜ਼ਰੀ ਜਾਰੀ ਕਰ ਕੇ ਬੁੱਢੇ ਨਾਲੇ ਦੇ ਨਾਲ ਲਗਦੀ ਸੜਕ ਤੋਂ ਜਲੰਧਰ ਬਾਈਪਾਸ ਜਾਣ ਤੋਂ ਰੋਕਿਆ ਗਿਆ ਸੀ, ਪਰ ਹੁਣ ਫਿਲਹਾਲ ਉਹ ਸੜਕ ਆਵਾਜਾਈ ਦੇ ਲਈ ਖੋਲ੍ਹ ਗਈ ਹੈ।
- Punjab in critical condition: 35 ਸਾਲ ਬਾਅਦ ਮੁੜ ਹੜ੍ਹਾਂ ਦੀ ਸਥਿਤੀ ਨਾਲ ਜੂਝ ਰਿਹਾ ਪੰਜਾਬ ! ਖਾਸ ਰਿਪੋਰਟ
- Jalandhar PPA Academy : ਸਤਲੁਜ ਦਰਿਆ ਦੇ ਬੰਨ੍ਹ 'ਚ ਪਿਆ ਪਾੜ, ਫਿਲੌਰ ਸ਼ਹਿਰ ਦੀ ਪੀਪੀਏ ਅਕੈਡਮੀ 'ਚ ਭਰਿਆ ਪਾਣੀ
- Heavy Rain In Himachal: ਹਿਮਾਚਲ 'ਚ ਮੀਂਹ ਦਾ ਤਾਂਡਵ ! ਕਾਗਜ਼ ਵਾਂਗ ਰੁੜ੍ਹਿਆ 100 ਸਾਲ ਪੁਰਾਣਾ ਪੁਲ, ਦੇਖੋ ਵੀਡੀਓ
ਇਸ ਦੌਰਾਨ ਵਿਧਾਇਕ ਉੱਤਰੀ ਮਦਨ ਲਾਲ ਬੱਗਾ ਨੇ ਕਿਹਾ ਨਗਰ ਨਿਗਮ ਦੇ ਅਫਸਰਾਂ ਦੇ ਨਾਲ ਉਹ ਖੁਦ ਇਲਾਕਿਆਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪਹਿਲਾਂ ਹੀ ਆਪੋ ਆਪਣੇ ਇਲਾਕਿਆਂ ਦੀ ਸਫ਼ਾਈ ਕਰਵਾ ਲਈ ਗਈ ਸੀ ਇਹੀ ਕਾਰਨ ਹੈ ਕਿ ਅੱਜ ਬਹੁਤ ਘੱਟ ਪਾਣੀ ਹੋਇਆ ਹੈ ਅਤੇ ਕੁੱਝ ਕੁ ਗਲੀਆਂ ਵਿੱਚ ਹੀ ਪਾਣੀ ਦੀ ਮਾਰ ਪਈ ਹੈ ਪੰਪ ਲਗਾ ਕੇ ਪਾਣੀ ਕੱਢ ਰਹੇ ਹਨ।
ਪੁਲਿਸ ਦੇ ਸੀਨੀਅਰ ਅਧਿਕਾਰੀ ਲੈ ਰਹੇ ਮੌਕੇ ਦਾ ਜਾਇਜ਼ਾ : ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੀ ਤਾਇਨਾਤ ਹੈ, ਪੁਲਿਸ ਦੇ ਸੀਨੀਅਰ ਅਫ਼ਸਰ ਖੁਦ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੇ ਹਨ। ਏਸੀਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੇ ਸੀਨੀਅਰ ਅਫ਼ਸਰਾਂ ਵੱਲੋਂ ਸਾਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੌਕੇ ਉਤੇ ਜਾ ਕੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਪ੍ਰਸ਼ਾਸਨ ਵੱਲੋਂ ਜੋ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜੇਕਰ ਉਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਫੋਨ ਆਉਂਦਾ ਹੈ ਤਾਂ ਤੁਰੰਤ ਉਸ ਦੀ ਮਦਦ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਘਬਰਾਉਣ ਨਾ, ਲੋਕਾਂ ਦੀ ਮਦਦ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ।
ਸਤਲੁਜ ਕੰਢੇ ਵਸੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ : ਸਤਲੁਜ ਕੰਢੇ ਨਾਲ ਲਗਦੇ ਕਈ ਪਿੰਡਾਂ ਦੇ ਵਿੱਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ, ਆਰਜ਼ੀ ਤੌਰ ਉਤੇ ਲਗਾਏ ਗਏ ਬੰਨ੍ਹ ਕਈ ਥਾਂ ਤੋਂ ਟੁੱਟ ਗਏ ਹਨ, ਜਿਨ੍ਹਾਂ ਦੀ ਪੂਰਤੀ ਲਈ ਪ੍ਰਸ਼ਾਸਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਅੱਜ ਲੁਧਿਆਣਾ ਦੇ ਵਿੱਚ ਸਾਰੇ ਹੀ ਵਿੱਦਿਅਕ ਅਦਾਰੇ ਬੰਦ ਕਰਨ ਦਾ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤਾ ਗਿਆ ਸੀ।