ETV Bharat / state

ਨਸ਼ਾ ਛੁਡਾਊ ਕੇਂਦਰ ਤੋਂ ਨਸ਼ੀਲੀਆਂ ਗੋਲੀਆਂ ਚੋਰੀ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਕਾਬੂ

ਮਾਛੀਵਾੜਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸ਼ਨੀਵਾਰ ਨੂੰ ਸਮਰਾਲਾ ਰੋਡ 'ਤੇ ਸਥਿਤ ਨਵਕਿਰਨ ਨਸ਼ਾ ਛੁਡਾਊ ਕੇਂਦਰ ਵਿੱਚ ਚੋਰੀ ਹੋਈ ਸੀ।

ਫ਼ੋਟੋ
ਫ਼ੋਟੋ
author img

By

Published : Aug 23, 2020, 10:55 AM IST

Updated : Aug 23, 2020, 3:27 PM IST

ਮਾਛੀਵਾੜਾ: ਸ਼ਨੀਵਾਰ ਨੂੰ ਸਮਰਾਲਾ ਰੋਡ ਉੱਤੇ ਸਥਿਤ ਨਵਕਿਰਨ ਨਸ਼ਾ ਛੁਡਾਊ ਕੇਂਦਰ ਵਿੱਚ ਚੋਰੀ ਦੀ ਵਾਰਦਾਤ ਨੂੰ 24 ਘੰਟਿਆਂ ਦੇ ਅੰਦਰ ਸੁਲਝਾ ਲਿਆ ਗਿਆ ਹੈ। ਇਸ ਦੇ ਨਾਲ ਹੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਉਸ ਕੋਲੋਂ ਚੋਰੀ ਕੀਤੇ ਸਮਾਨ ਨੂੰ ਬਰਾਮਦ ਕਰ ਲਿਆ ਹੈ।

ਨਸ਼ਾ ਛੁਡਾਊ ਕੇਂਦਰ ਦੀ ਚੋਰੀ ਦਾ ਮਾਮਲਾ

ਐਸਐਚਓ ਵਰਿੰਦਰ ਸਿੰਘ ਨੇ ਕਿਹਾ ਕਿ ਸਮਰਾਲਾ ਰੋਡ ਉੱਤੇ ਸਥਿਤ ਨਵਕਿਰਨ ਨਸ਼ਾ ਛੁਡਾਊ ਕੇਂਦਰ ਵਿੱਚ ਜਿਹੜੀ ਚੋਰੀ ਹੋਈ ਹੈ ਉਹ ਨਸ਼ਾ ਛੁਡਾਊ ਕੇਂਦਰ ਦੇ ਹੀ ਪੁਰਾਣੇ ਮੁਲਾਜ਼ਮ ਨੇ ਹੀ ਕੀਤੀ ਹੈ। ਨਸ਼ਾ ਛੁਡਾਊ ਕੇਂਦਰ ਦੇ ਪੁਰਾਣੇ ਮੁਲਾਜ਼ਮ ਨੇ ਲੱਖਾਂ ਦੀ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕੀਤੀਆਂ ਸਨ ਜਿਸ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਉਨ੍ਹਾਂ ਨੇ ਮੁਲਜ਼ਮ ਦੀ ਸ਼ਨਾਖ਼ਤ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਦਾ ਨਾਂਅ ਜਗਦੀਪ ਸਿੰਘ ਹੈ ਤੇ ਰਾਜਪੁਰਾ ਦਾ ਵਸਨੀਕ ਹੈ।

ਉਨ੍ਹਾਂ ਨੇ ਕਿਹਾ ਕਿ ਜਗਦੀਪ ਸਿੰਘ ਪਹਿਲਾਂ ਇੱਥੇ ਹੀ ਨੌਕਰੀ ਕਰਦਾ ਸੀ ਪਰ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਕ ਨੇ ਉਸ ਨੂੰ ਕਿਸੇ ਕਾਰਨ ਕਰਕੇ ਨੌਕਰੀ ਤੋਂ ਕੱਢ ਦਿੱਤਾ ਸੀ ਜਿਸ ਕਰਕੇ ਉਸ ਨੇ ਇਹ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁਲਜ਼ਮ ਦੀ ਰਿਮਾਂਡ ਹਾਸਲ ਕਰਕੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਤਰਨ ਤਾਰਨ: 3 ਕਿਲੋ 616 ਗ੍ਰਾਮ ਹੈਰੋਇਨ ਤੇ 30 ਗ੍ਰਾਮ ਅਫੀਮ ਸਣੇ 5 ਮੁਲਜ਼ਮ ਕਾਬੂ

Last Updated : Aug 23, 2020, 3:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.