ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੁੱਲਾਂਪੁਰ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਲੁਧਿਆਣਾ ਪਹੁੰਚੇ ਇਸ ਮੌਕੇ ਕਾਂਗਰਸ ਦੀ ਲੀਡਰਸ਼ਿਪ ਵੀ ਮੌਜੂਦ ਰਹੀ। ਉੱਧਰ ਮਹੇਸ਼ ਇੰਦਰ ਗਰੇਵਾਲ ਨੇ ਕੈਪਟਨ ਦੀ ਆਮਦ ਨੂੰ ਕਿਹਾ ਕਿ ਇਹ ਅਫ਼ਸਰਾਂ ਲਈ ਤਾੜਨਾ ਹੈ ਕਿ ਚੋਣਾਂ ਦੌਰਾਨ ਉਹ ਪਾਰਟੀ ਦਾ ਸਾਥ ਦੇਣ।
ਕੇਂਦਰੀ ਸਰਕਾਰ ਦੁਆਰਾ ਬੰਦੀ ਸਿੰਘਾਂ ਦੀ ਰਿਹਾਈ ਦੇ ਲਏ ਗਏ ਫ਼ੈਸਲੇ ਦੀ ਕੈਪਟਨ ਸ਼ਲਾਘਾ ਕੀਤੀ ਹੈ, ਪਰ ਉੱਥੇ ਹੀ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਵਿਰੋਧ ਕੀਤਾ ਕਿ ਉਹ ਕਿਸੇ ਵੀ ਕੀਮਤ ਉੱਤੇ ਰਾਜੋਆਣਾ ਨੂੰ ਜੇਲ੍ਹ ਤੋਂ ਬਾਹਰ ਨਹੀਂ ਆਉਣ ਦੇਣਗੇ।
ਇਸ ਨੇ ਲੈ ਕੇ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਬਿੱਟੂ ਗੰਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਨੂੰ ਇਸ ਤਰ੍ਹਾਂ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਜਦ ਕਿ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਕੇਂਦਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਰਾਜੋਆਣਾ ਇਕੱਲਾ ਹੀ ਦੋਸ਼ੀ ਨਹੀਂ ਹੈ, ਰਵਨੀਤ ਦਾ ਦਾਦਾ ਵੀ ਇਸ ਉਸ ਸਮੇਂ ਸਿੱਖਾਂ ਦੇ ਕਤਲ ਕਰਨ ਦਾ ਦੋਸ਼ੀ ਹੈ। ਇਸ ਲਈ ਰਵਨੀਤ ਨੂੰ ਇਸ ਤਰ੍ਹਾਂ ਦੀ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ।