ਲੁਧਿਆਣਾ: ਸ਼ਨੀਵਾਰ ਨੂੂੰ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਕੌਮ ਦੇ ਵਿੱਚ ਜਿੱਥੇ ਰੋਸ ਦੀ ਲਹਿਰ ਹੈ, ਉਥੇ ਹੀ ਦੂਜੇ ਪਾਸੇ ਸਿਆਸਤਦਾਨ ਵੀ ਇਸ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰ ਰਹੇ ਹਨ। ਉਥੇ ਹੀ ਲੁਧਿਆਣਾ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਇਹ ਸਭ ਸਾਜ਼ਿਸ਼ ਦੇ ਤਹਿਤ ਹੋਇਆ ਹੈ।
ਇਸ ਪੂਰੇ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਇਸ ਸਾਜ਼ਿਸ਼ ਲਈ ਕੌਣ ਜ਼ਿੰਮੇਵਾਰ ਹੈ, ਉਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਖੁਲਾਸਾ ਨਹੀਂ ਹੁੰਦਾ ਤਾਂ ਕੇਂਦਰ ਅਤੇ ਪੰਜਾਬ ਸਰਕਾਰ ਇਸ ਲਈ ਜ਼ਿੰਮੇਵਾਰ ਹੋਣਗੇ।
ਮਹੇਸ਼ਇੰਦਰ ਗਰੇਵਾਲ ਨੇ ਇਹ ਵੀ ਕਿਹਾ ਕਿ ਜੋ ਸ਼ਖ਼ਸ ਨੇ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ, ਉਸ ਦੀ ਸਾਰੀ ਫੁਟੇਜ ਐੱਸਜੀਪੀਸੀ ਦੇ ਕੋਲ ਹੈ, ਉਹ ਕਦੋਂ ਆਇਆ ਕਿਵੇਂ ਆਇਆ ਤੇ ਕਿਉਂ ਆਇਆ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਮਹੇਸ਼ਇੰਦਰ ਗਰੇਵਾਲ ਨੇ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਬੇਅਦਬੀਆਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਗੁਰੂ ਸਾਹਿਬ ਦੇ ਨਾਂ 'ਤੇ ਰਾਜਨੀਤੀ ਕਿਤੇ ਵੀ ਨਹੀਂ ਹੋਣੀ ਚਾਹੀਦੀ।
ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੂੰ ਅਜਿਹੇ ਲੋਕਾਂ ਤੋਂ ਹੁਣ ਏਜੰਸੀਆਂ ਤੋਂ ਸੁਚੇਤ ਹੋਣ ਦੀ ਲੋੜ ਹੈ, ਕਿਉਂਕਿ ਗੁਰਦੁਆਰਾ ਸਾਹਿਬਾਨਾਂ ਦੀ ਸਾਂਭ ਸੰਭਾਲ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਨਹੀਂ ਹੋਣੀ ਚਾਹੀਦੀ, ਕਿਉਂਕਿ ਇਸ ਪਿੱਛੇ ਜਿਨ੍ਹਾਂ ਏਜੰਸੀਆਂ ਵੱਲੋਂ ਹੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੇ ਮਨਸੂਬੇ ਠੀਕ ਨਹੀਂ ਨੇ ਸਿੱਖ ਕੌਮ ਨੂੰ ਹੁਣ ਪੂਰੀ ਤਰ੍ਹਾਂ ਚੌਕਸ ਰਹਿਣਾ ਚਾਹੀਦਾ ਹੈ।
ਇਹ ਵੀ ਪੜੋ:- ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ 'ਚ ਵੀ ਬੇਅਦਬੀ ਦੀ ਕੋਸ਼ਿਸ਼