ਖੰਨਾ: ਬੀਤੀ 24 ਤਾਰੀਖ਼ ਨੂੰ ਸਮਰਾਲਾ ਦੇ ਪਿੰਡ ਸੇਹ ਦੇ ਰਹਿਣ ਵਾਲੇ ਯੂਥ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਦੇ ਕਤਲ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੀਰਵਾਰ ਨੂੰ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਇਸ ਮੌਕੇ ਮਜੀਠੀਆ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਕਤਲ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਮਜੀਠੀਆ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਹਨ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਨ।
ਇਸ ਤੋਂ ਇਲਾਵਾ ਸੂਬਾ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਮਜੀਠੀਆ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਤੇ ਕਿਹਾ ਕਿ ਇਹ ਕਤਲ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਹੋਇਆ ਹੈ। ਦੂਜੇ ਪਾਸੇ, ਮ੍ਰਿਤਕ ਨੌਜਵਾਨ ਗੁਰਪ੍ਰੀਤ ਦੇ ਭਰਾ ਨੇ ਵੀ ਕਾਗਰਸੀ ਆਗੂਆਂ ਦੇ ਨਜ਼ਦੀਕੀਆਂ ਨੂੰ ਇਸ ਕਤਲ ਲਈ ਜ਼ਿੰਮੇਵਾਰ ਠਹਿਰਾਇਆ।