ਲੁਧਿਆਣਾ: ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 'ਚ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਪਹੁੰਚੇ ਸਨ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 3 ਜੂਨ ਨੂੰ ਹੋਵੇਗੀ। ਇਸ ਮੌਕੇ ਸੰਜੇ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਇਆ ਕਿਹਾ ਕਿ ਜਦੋਂ ਤੱਕ ਪਾਰਟੀਆਂ ਲੋਕਾਂ ਦੇ ਮੂੜ ਨੂੰ ਨਹੀਂ ਸਮਝਦੀਆਂ ਉਦੋਂ ਤੱਕ ਨਰਿੰਦਰ ਮੋਦੀ ਤੇ ਭਾਜਪਾ ਨੂੰ ਹਰਾਉਣਾ ਕਾਫ਼ੀ ਮੁਸ਼ਕਿਲ ਹੋ ਸਕਦਾ ਹੈ।
ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੇ ਦੌਰਾਨ ਹੋਰ ਕਈ ਮੁੱਦਿਆਂ ਨੂੰ ਛੱਡ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ਤੇ ਲਿਆ ਗਿਆ, ਇਸ ਕਰਕੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਵੋਟ ਨਹੀਂ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਨੂੰ ਲੈ ਕੇ ਚਿੰਤਨ ਕੀਤਾ ਜਾਵੇਗਾ ਅਤੇ ਪਾਰਟੀ ਨੂੰ ਮੁੜ ਤੋਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਪ੍ਰੋਫ਼ੌਸਰ ਤੇਜਪਾਲ ਸਿੰਘ ਦੀ ਹੋਈ ਹਾਰ ਨੂੰ ਲੈ ਕੇ ਤੇਜਪਾਲ ਵੱਲੋਂ ਫੂਲਕਾ ਤੇ ਦਿੱਤੇ ਬਿਆਨ ਨੂੰ ਲੈ ਕੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ, ਸੰਜੇ ਸਿੰਘ ਨੇ ਸਾਧਵੀ ਪ੍ਰਗਿਆ ਅਤੇ ਗਿਰੀਰਾਜ ਸਿੰਘ ਦੀ ਜਿੱਤ 'ਤੇ ਵੀ ਅਫ਼ਸੋਸ ਪ੍ਰਗਟ ਕੀਤਾ।