ਲੁਧਿਆਣਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਤੇ ਲੋਕ ਇਨਸਾਫ ਪਾਰਟੀ ਦੇ ਕੁੱਝ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ, ਕਿ ਪੰਜਾਗਬ ਦੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ‘ਤੇ ਵੀ ਸ਼ਬਦੀ ਹਮਲੇ ਕਰਦਿਆਂ ਕਿਹਾ, ਕਿ ਸਿੰਧੂ ਦੋਵਾਂ ਪਾਰਟੀਆਂ ਦੇ ਵਿੱਚ ਸੱਤਾ ਦਾ ਆਨੰਦ ਮਾਣਦੇ ਰਹੇ ਅਤੇ ਉਨ੍ਹਾਂ ਨੇ ਪਹਿਲਾਂ ਹੀ ਕਾਂਗਰਸ ਤੋਂ ਆਗਾਜ਼ ਕਰ ਦਿੱਤਾ ਸੀ।
ਉਨ੍ਹਾਂ ਨੇ ਕਿਹਾ, ਕਿ ਸਿੱਧੂ ਆਪਣੇ ਭਾਪੇ ਬਦਲਣ ਵਿੱਚ ਟਾਈਮ ਨਹੀਂ ਲਾਉਂਦਾ ਅਤੇ ਸਿੱਧੂ ਨੇ ਉਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਦੀ ਪੂਰੀ ਤਿਆਰੀ ਹੈ। ਅਤੇ ਆਮ ਆਦਮੀ ਪਾਰਟੀ ਨੂੰ ਲੈ ਕੇ ਕਿਹਾ, ਕਿ ਉਹ ਜੋ ਦਿੱਲੀ ਮਾਡਲ ਦੀ ਗੱਲ ਕਰਦੇ ਨੇ ਦਿੱਲੀ ਵਿੱਚ ਹੀ ਕੋਰੋਨਾ ਦਾ ਸਭ ਤੋਂ ਬੁਰਾ ਹਾਲ ਮਰੀਜ਼ਾਂ ਦਾ ਹੋਇਆ ਸੀ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੇ ਗੈਂਗਸਟਰਵਾਦ ਨੂੰ ਵਧਾਵਾ ਦਿੱਤਾ ਹੈ। ਲਗਾਤਾਰ ਜੇਲ੍ਹਾਂ ਦੇ ਵਿੱਚ ਗੈਂਗਸਟਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ।
ਉਨ੍ਹਾਂ ਨੇ ਕਿਹਾ, ਕਿ ਜੋ ਮੈਨੀਫੈਸਟੋ ਹੈ ਉਸ ਨੂੰ ਲੀਗਲ ਡਾਕੂਮੈਂਟ ਬਣਾਉਣਾ ਚਾਹੀਦਾ ਹੈ। ਇਸ ਦੌਰਾਨ ਲੁਧਿਆਣਾ ਤੋਂ ਵਿਧਾਇਕ ਅਤੇ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਅਨਾਜ ਘੁਟਾਲੇ ਮਾਮਲੇ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਇਸ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ।