ਲੁਧਿਆਣਾ: ਧੁੰਦ ਕਾਰਨ ਲਗਾਤਾਰ ਵਧ ਰਹੇ ਸੜਕੀ ਹਾਦਸਿਆਂ 'ਤੇ ਠੱਲ੍ਹ ਪਾਉਣ ਲਈ ਈਟੀਵੀ ਭਾਰਤ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਗੱਡੀਆਂ 'ਤੇ ਰਿਫਲੈਕਟਰ ਲਾਏ ਜਾ ਰਹੇ ਹਨ, ਇਸ ਮੁਹਿੰਮ ਦੇ ਤਹਿਤ ਅੱਜ ਮਾਲਵਾ ਸੱਭਿਆਚਾਰਕ ਮੰਚ ਵੀ ਈਟੀਵੀ ਭਾਰਤ ਦੀ ਇਸ ਮੁਹਿੰਮ ਦੇ ਨਾਲ ਜੁੜਿਆ ਜਦੋਂ ਗੱਡੀਆਂ 'ਤੇ ਰਿਫਲੈਕਟਰ ਲਾਏ ਗਏ, ਇਸ ਦੌਰਾਨ ਸੰਸਥਾ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਅਤੇ ਐਨ ਆਰ ਆਈ ਨਿਰਮਲ ਸਿੰਘ ਨੇ ਈਟੀਵੀ ਭਾਰਤ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ।
ਇਹ ਵੀ ਪੜੋ: ਸ਼ਹੀਦੀ ਜੋੜ ਮੇਲ: ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ 'ਚ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ
ਮਾਲਵਾ ਸੱਭਿਆਚਾਰਕ ਮੰਚ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਈਟੀਵੀ ਭਾਰਤ ਦੀ ਇਹ ਮੁਹਿੰਮ ਸ਼ਲਾਘਾਯੋਗ ਹੈ ਕਿਉਂਕਿ ਹੁਣ ਧੁੰਦ ਕਾਰਨ ਕਾਫੀ ਸੜਕੀ ਹਾਦਸੇ ਹੋ ਰਹੇ ਹਨ, ਇਸ ਕਰਕੇ ਕਈ ਵਾਰ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ ਇਸ ਕਰਕੇ ਗੱਡੀਆਂ 'ਤੇ ਰਿਫਲੈਕਟਰ ਲਾਉਣੇ ਬੇਹੱਦ ਜ਼ਰੂਰੀ ਹਨ, ਉਧਰ ਦੂਜੇ ਪਾਸੇ ਐਨਆਰਆਈ ਨਿਰਮਲ ਸਿੰਘ ਨੇ ਵੀ ਈਟੀਵੀ ਭਾਰਤ ਦੀ ਮਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਾਦਸਿਆਂ ਤੋਂ ਬਚਣ ਲਈ ਗੱਡੀਆਂ 'ਤੇ ਰਿਫਲੈਕਟਰ ਲਾਉਣੇ ਜ਼ਰੂਰੀ ਹਨ।