ਲੁਧਿਆਣਾ: ਸ਼ਹਿਰ ਦੇ ਗੁਰਦੇਵ ਨਗਰ ਦੀ 25 ਮਾਰਚ ਨੂੰ ਹੋਈ ਗੋਲੀਬਾਰੀ ਦੀ ਸੀਸੀਟੀਵੀ ਵੀਡੀਓ ਵਾਇਰਲ ਹੋ ਰਹੀ ਹੈ। ਸੀਸੀਟੀਵੀ ਫੁਟੇਜ ਮੁਤਾਬਿਕ ਇੱਕ ਵਿਅਕਤੀ ਤਾਬੜਤੋੜ ਗੋਲੀਆਂ ਚਲਾ ਰਿਹਾ ਹੈ। ਦੱਸ ਦਈਏ ਕਿ ਇਸ ਮਾਮਲੇ ਚ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਨਾਲ ਹੀ 8 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਬਾਕੀ ਲੋਕਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜੋ: ਬਲੱਡ ਕੈਂਸਰ ਨਾਲ ਜੂਝ ਰਹੀ ਕਿਰਨ ਖੇਰ, ਮੁੰਬਈ 'ਚ ਚੱਲ ਰਿਹੈ ਇਲਾਜ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਇੱਕ ਐੱਨਆਰਆਈ ਦੀ ਕੋਠੀ ਦੀ ਕੋਈ ਸਾਂਭ ਸੰਭਾਲ ਕਰ ਰਿਹਾ ਸੀ ਅਤੇ 25 ਮਾਰਚ ਦੀ ਸ਼ਾਮ ਕੁਝ ਅਣਪਛਾਤੇ ਲੋਕਾਂ ਵੱਲੋਂ ਉਨ੍ਹਾਂ ’ਤੇ ਫਾਇਰਿੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਕੋਠੀ ਦੇ ਕਬਜ਼ੇ ਨੂੰ ਲੈ ਕੇ ਇਹ ਹਮਲਾ ਹੋਇਆ ਹੈ ਜਿਸ ਦੀ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।