ਲੁਧਿਆਣਾ: ਆਮ ਆਦਮੀ ਪਾਰਟੀ ਉਨ੍ਹਾਂ ਪਾਰਟੀਆਂ ਦੇ ਆਗੂਆਂ ਲਈ ਇੱਕ ਵੱਡਾ ਪਲੇਟਫਾਰਮ ਬਣਦੀ ਜਾ ਰਹੀ ਹੈ। ਜਿਨ੍ਹਾਂ ਨੂੰ ਆਪਣੀ ਰਵਾਇਤੀ ਪਾਰਟੀ ਤੋਂ ਟਿਕਟ ਮਿਲਣ ਦੀ ਜਾਂ ਤਾਂ ਨਾ ਉਮੀਦ ਹੈ, ਜਾਂ ਫਿਰ ਟਿਕਟ ਕੱਟੇ ਜਾਣ ਦਾ ਡਰ ਹੈ। ਇਸ ਦੀ ਤਾਜ਼ਾ ਉਦਾਹਰਣ ਲੁਧਿਆਣਾ ਵਿੱਚ ਵੇਖਣ ਨੂੰ ਮਿਲਦੀ ਹੈ। ਲੁਧਿਆਣਾ ਦੇ ਵਿੱਚ ਤਿੰਨ ਲੀਡਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਜਿਨ੍ਹਾਂ ਨੂੰ ਇਹ ਡਰ ਸੀ, ਕਿ ਉਨ੍ਹਾਂ ਨੂੰ ਇਸ ਵਾਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਤੋਂ ਟਿਕਟ ਨਹੀਂ ਮਿਲੇਗੀ।
ਜਿਸ ਕਰਕੇ ਉਨ੍ਹਾਂ ਨੇ ਵਿਧਾਇਕ ਦੀ ਚੋਣ ਲੜਨ ਦਾ ਸੁਪਨਾ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਲੁਧਿਆਣਾ ਤੋਂ ਕਾਂਗਰਸ ਦੇ ਕੁਲਵੰਤ ਸਿੱਧੂ, ਭੋਲਾ ਗਰੇਵਾਲ ਕਾਂਗਰਸ ਤੋਂ ਅਤੇ ਮਦਨ ਲਾਲ ਬੱਗਾ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਕਿਉਂਕਿ ਇਨ੍ਹਾਂ ਪਾਰਟੀਆਂ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਨਾ ਮਿਲਣ ਦੀ ਉਮੀਦ ਸੀ।
ਉਨ੍ਹਾਂ ਕਿਹਾ, ਕਿ ਇਹ ਬੜਾ ਹਾਸੋਹੀਣਾ ਹੈ, ਕਿ ਆਮ ਆਦਮੀ ਪਾਰਟੀ ਉਨ੍ਹਾਂ ਉਮੀਦਵਾਰਾਂ ਲਈ ਇੱਕ ਪਲੈਟਫਾਰਮ ਬਣ ਗਈ ਹੈ। ਜਿਨ੍ਹਾਂ ਨੂੰ ਲੱਗਦਾ ਹੈ, ਕਿ ਉਨ੍ਹਾਂ ਨੂੰ ਟਿਕਟਾਂ ਨਹੀਂ ਮਿਲਣਗੀਆਂ, ਉਧਰ ਦੂਜੇ ਪਾਸੇ ਕਾਂਗਰਸ ਦੇ ਆਤਮਨਗਰ ਤੋਂ ਹਲਕਾ ਇੰਚਾਰਜ ਕੰਵਲਜੀਤ ਕੜਵਲ ਨੇ ਕਿਹਾ, ਕਿ ਆਮ ਆਦਮੀ ਪਾਰਟੀ ਆਪਣੀ ਆਈਡਿਓਲੋਜੀ ਤੋਂ ਹੁਣ ਮੁੱਕਰ ਦੀ ਵਿਖਾਈ ਦੇ ਰਹੀ ਹੈ। ਜੋ ਪਾਰਟੀ ਸੱਚੀ-ਸੁੱਚੀ ਹੋਣ ਦੇ ਦਾਅਵੇ ਕਰ ਰਹੀ ਸੀ। ਅੱਜ ਉਹ ਉਨ੍ਹਾਂ ਲੀਡਰਾਂ ਨੂੰ ਪਾਰਟੀ ‘ਚ ਸ਼ਾਮਿਲ ਕਰ ਰਹੀ ਹੈ। ਜਿਨ੍ਹਾਂ ਦਾ ਸਿਆਸੀ ਰਿਕਾਰਡ ਮਾੜਾ ਹੈ।
ਉਧਰ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ, ਕਿ ਜਿਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਟਿਕਟਾਂ ਦੇਣ ਦੀ ਕੋਈ ਕਮਿਟਮੈਂਟ ਨਹੀਂ ਹੋਈ।
ਉਨ੍ਹਾਂ ਕਿਹਾ, ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਇਸ ਸਬੰਧੀ ਫ਼ੈਸਲਾ ਲਵੇਗੀ, ਪਰ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।
ਇਹ ਵੀ ਪੜ੍ਹੋ:ਕੈਪਟਨ ਦੀ ਨਸੀਹਤ ਤੋਂ ਬਾਅਦ ਵੀ ਨਹੀਂ ਟਲੇ ਸਿੱਧੂ ਦੇ ਸਲਾਹਕਾਰ !