ETV Bharat / state

ਜ਼ਮੀਨੀ ਝਗੜੇ ਦੇ ਚਲਦਿਆਂ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਮ੍ਰਿਤਕਾਂ ਨੇ ਮਰਨ ਤੋਂ ਪਹਿਲਾਂ ਬਣਾਈ ਵੀਡੀਓ - ਵਿਧਾਨ ਸਭਾ ਹਲਕਾ ਸਾਹਨੇਵਾਲ

ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਦੀ ਵਿਆਹੁਤਾ ਵਿਜੈ ਕੌਰ ਨੇ ਸੋਮਵਾਰ ਨੂੰ ਖੁਦਕੁਸ਼ੀ ਕਰ ਲਈ ਸੀ ਅਤੇ ਅੱਜ ਉਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ।

ਫ਼ੋਟੋ
ਫ਼ੋਟੋ
author img

By

Published : Nov 4, 2020, 3:52 PM IST

ਲੁਧਿਆਣਾ: ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਬਲੀਏਵਾਲ ਵਿੱਚ ਵਿਆਹੁਤਾ ਵਿਜੈ ਕੌਰ ਨੇ ਸੋਮਵਾਰ ਨੂੰ ਖੁਦਕੁਸ਼ੀ ਕਰ ਲਈ ਸੀ ਅਤੇ ਅੱਜ ਉਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਮ੍ਰਿਤਕਾ ਨੇ ਮਰਨ ਤੋਂ ਪਹਿਲਾਂ ਬਣਾਈ ਸੀ ਜਿਸ ਵਿੱਚ ਮ੍ਰਿਤਕਾ ਵਿਜੈ ਕੌਰ ਆਪਣੇ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਦੇ ਨਾਂਅ ਲੈ ਰਹੀ ਹੈ। ਇਸ ਦੇ ਨਾਲ ਹੀ ਉਹ ਵੀਡੀਓ ਵਿੱਚ ਕਹਿ ਰਹੀ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਮੰਦਰ ਦੀ ਜ਼ਮੀਨ ਲੈਣ ਮੌਕੇ ਮੇਰੇ ਬਾਰੇ ਕਾਫ਼ੀ ਗੱਲਾਂ ਕੀਤੀਆਂ ਸੀ ਜਿਸ ਕਾਰਨ ਇਹ ਸਾਰੇ ਹੀ ਲੋਕ ਮੇਰੀ ਮੌਤ ਲਈ ਜ਼ਿੰਮੇਵਾਰ ਹਨ।

ਵੀਡੀਓ

ਮ੍ਰਿਤਕਾ ਦੇ ਪਤੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਘਰ ਨੇੜ੍ਹੇ 5 ਮਰਲੇ ਪੰਚਾਇਤੀ ਜ਼ਮੀਨ ’ਤੇ ਉਨ੍ਹਾਂ ਦਾ ਕਬਜ਼ਾ ਹੈ ਜਿੱਥੇ ਉਹ ਪਸ਼ੂ ਆਦਿ ਬੰਨ੍ਹਦੇ ਸਨ। ਕੁਝ ਲੋਕਾਂ ਵੱਲੋਂ ਇੱਥੇ ਮੰਦਰ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਕਾਰਨ ਉਨ੍ਹਾਂ ਨੇ 5 ਮਰਲੇ ਜਗ੍ਹਾ ’ਤੇ ਚਾਰ ਦੀਵਾਰੀ ਕਰਨੀ ਸ਼ੁਰੂ ਕਰ ਦਿੱਤੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੰਦਰ ਬਣਾਉਣ ਦੇ ਫੈਸਲੇ ਉੱਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਜਿਸ ’ਤੇ ਪੰਚਾਇਤ ਸਕੱਤਰ, ਸਰਪੰਚ ਅਤੇ ਪੰਚਾਇਤ ਮੈਂਬਰ ਉਨ੍ਹਾਂ ਨੂੰ ਧਮਕੀਆਂ ਦੇ ਕੇ ਚਲੇ ਗਏ ਅਤੇ ਉਨ੍ਹਾਂ ਖ਼ਿਲਾਫ਼ ਕੂੰਮਕਲਾਂ ਥਾਣਾ ’ਚ ਆ ਕੇ ਸ਼ਿਕਾਇਤ ਦਰਜ ਕਰਵਾ ਦਿੱਤੀ।

ਗੁਰਪ੍ਰੀਤ ਸਿੰਘ ਅਨੁਸਾਰ ਥਾਣੇ ’ਚ ਉਸ ਦੀ ਪਤਨੀ ਤੋਂ ਮੁਆਫ਼ੀ ਮੰਗਵਾਈ ਗਈ ਅਤੇ ਜਦੋਂ ਉਹ ਘਰ ਵਾਪਸ ਆਈ ਤਾਂ ਗਲੀ ’ਚ ਰਹਿੰਦੇ ਵਿਅਕਤੀ ਪੋਲਾ, ਭੋਲਾ, ਨਿੰਮਾ, ਪੀਤ, ਭੋਲੇ ਦੀ ਪਤਨੀ, ਬਿੰਦਾ ਸਾਰੀਆਂ ਨੇ ਮੇਰੀ ਪਤਨੀ ਨੂੰ ਤਾਹਨੇ ਮਾਰੇ ਜਿਸ ਕਾਰਨ ਉਸ ਦੀ ਪਤਨੀ ਵਿਜੈ ਕੌਰ ਇਹ ਬੇਇਜ਼ਤੀ ਸਹਾਰ ਨਾ ਸਕੀ ਅਤੇ ਉਸ ਨੇ ਘਰ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਦੂਜੇ ਪਾਸੇ ਅੱਜ ਪੀੜਤ ਦੇ ਪਰਿਵਾਰ ਨੇ ਮ੍ਰਿਤਕਾ ਵਿਜੈ ਕੌਰ ਦੇ ਇਨਸਾਫ ਲਈ ਬਲੀਏਵਾਲ ਵਿਖੇ ਸੜਕ ’ਤੇ ਧਰਨਾ ਲਗਾ ਚੱਕਾ ਜਾਮ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਜੈ ਕੌਰ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.