ਲੁਧਿਆਣਾ: ਪੰਜਾਬ ਸਰਕਾਰ ਦੀ ਅਪੀਲ ਤੋਂ ਬਾਅਦ ਹੁਣ ਲੁਧਿਆਣਾ ਦੇ ਮਠਿਆਈ ਵਿਕਰੇਤਾ ਲੋਕਾਂ ਨੂੰ ਮਠਿਆਈਆਂ ਨਾਲ ਮਾਸਕ ਵੀ ਮੁਹੱਈਆ ਕਰਵਾ ਰਹੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਮਠਿਆਈ ਵੇਚਣ ਵਾਲਿਆਂ ਨੂੰ ਅਪੀਲ ਕੀਤੀ ਸੀ ਕਿ ਉਹ ਦੁਕਾਨ ‘ਤੇ ਮਠਿਆਈਆਂ ਲੈਣ ਆਉਣ ਵਾਲੇ ਗਾਹਕਾਂ ਨੂੰ ਮਠਿਆਈਆਂ ਦੇ ਨਾਲ-ਨਾਲ ਮਾਸਕ ਵੀ ਮੁਹੱਈਆ ਕਰਵਾਉਣਾ ਲਾਜ਼ਮੀ ਕਰੇ, ਜਿਸ ਤੋਂ ਬਾਅਦ ਲੁਧਿਆਣਾ ਦੇ ਸਾਰੇ ਮਠਿਆਈ ਵਿਕਰੇਤਾ ਆਪਣੇ ਗਾਹਕਾਂ ਨੂੰ ਮਠਿਆਈਆਂ ਦੇ ਨਾਲ-ਨਾਲ ਮਾਸਕ ਵੀ ਪ੍ਰਦਾਨ ਕਰ ਰਹੇ ਹਨ।
ਇਸ ਪਹਿਲ ਕਦਮੀ ਦੀ ਲੋਕ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ। ਲੋਕ ਦਾ ਕਹਿਣਾ ਹੈ ਕਿ ਇਹ ਇੱਕ ਚੰਗਾ ਕਦਮ ਹੈ। ਕੋਰੋਨਾ ਵਾਇਰਸ ਦੀ ਰੋਕਥਾਮ ਵਿੱਚ ਇਹ ਤਰੀਕਾ ਮਦਦਗਾਰ ਸਾਬਿਤ ਹੋ ਸਕਦਾ ਹੈ। ਲੋਕ ਸਰਕਾਰ ਅਤੇ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਦੁਆਰਾ ਕੀਤੀ ਗਈ ਪਹਿਲ ਦੀ ਸ਼ਲਾਘਾ ਕਰ ਰਹੇ ਹਨ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਰੱਖੜੀ ਦੇ ਤਿਉਹਾਰ ਹੋਣ ਕਾਰਨ ਐਤਵਾਰ ਨੂੰ ਦੁਕਾਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ ਤੇ ਸਰਕਾਰ ਨੇ ਮਨਜ਼ੂਰ ਕਰ ਲਈ। ਸਰਕਾਰ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਦੇ ਨਾਲ ਗਾਹਕਾਂ ਨੂੰ ਮਾਸਕ ਦਿੱਤਾ ਜਾਵੇ ਤੇ ਸਰਕਾਰ ਦੀ ਇਸ ਅਪੀਲ ਨੂੰ ਹੁਕਮ ਮੰਨਦਿਆਂ ਉਨ੍ਹਾਂ ਨੇ ਆਪਣੇ ਗਾਹਕਾਂ ਨੂੰ ਮਠਿਆਈਆਂ ਨਾਲ ਵੀਰਵਾਰ ਤੋਂ ਮਾਸਕ ਬਿਲਕੁਲ ਮੁਫਤ ਦੇਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਲੁਧਿਆਣਾ ਵਿੱਚ ਹੀ ਨਹੀਂ ਬਲਕਿ ਪੂਰੇ ਪੰਜਾਬ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਹਲਵਾਈ ਐਸੋਸੀਏਸ਼ਨ ਦੇ ਪ੍ਰਧਾਨ ਹੋਣ ਦੇ ਨਾਤੇ ਪੰਜਾਬ ਦੇ ਸਾਰੇ ਮਿਠਾਈਆਂ ਵਿਕਰੇਤਾ ਭਰਾਵਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਗਾਹਕਾਂ ਨੂੰ ਮਠਿਆਈ ਦੇ ਨਾਲ ਮਾਸਕ ਜਰੂਰ ਦੇਣ।