ETV Bharat / state

Ludhiana news: ਬਿਜਲੀ ਮਹਿਕਮੇ 'ਚ ਨੌਕਰੀਆਂ ਨਾ ਮਿਲਣ ਤੋਂ ਪਰੇਸ਼ਾਨ ਵਿਆਹੁਤਾ ਨੇ ਦਿੱਤਾ ਕੈਬਨਿਟ ਮੰਤਰੀ ਜੋੜੇਮਾਜਰਾ ਨੂੰ ਮੰਗ ਪੱਤਰ...

ਲੁਧਿਆਣਾ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਜਿੱਥੇ ਮ੍ਰਿਤਕ ਆਸਰਾ ਕਮੇਟੀ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੂੰ ਮੰਗ ਪੱਤਰ ਦਿੱਤਾ।ਕਮੇਟੀ ਦੇ ਮੈਂਬਰ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸੀ ਪਰ ਉਨ੍ਹਾਂ ਨੂੰ ਮਿਲਣ ਦਾ ਮੌਕਾ ਨਹੀਂ ਮਿਲਿਆ।

ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ
ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ
author img

By

Published : Apr 28, 2023, 6:00 PM IST

ਮ੍ਰਿਤਕ ਆਸਰਾ ਕਮੇਟੀ ਦੇ ਮੈਬਰਾਂ ਨੇ ਮੰਤਰੀ ਚੇਤਨ ਸਿੰਘ ਜੋੜੇ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ: ਲੁਧਿਆਣਾ ਦੇ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਤੋਂ ਬਾਅਦ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਧਿਰਾਂ ਵੱਲੋਂ ਸਰਕਾਰ ਨੂੰ ਘੇਰਿਆ ਗਿਆ। ਮ੍ਰਿਤਕ ਆਸਰਾ ਕਮੇਟੀ ਵੱਲੋਂ ਸ਼ੁੱਕਰਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮਿਲਣ ਦਾ ਸਮਾਂ ਮੰਗਿਆ ਸੀ ਪਰ ਉਹਨਾਂ ਨੂੰ ਸਮਾਂ ਨਹੀਂ ਮਿਲਿਆ। ਜਿਸ ਤੋਂ ਬਾਅਦ ਉਹ ਸੜਕ 'ਤੇ ਹੀ ਆਪਣਾ ਮੰਗ ਪੱਤਰ ਲੈ ਕੇ ਖੜੇ ਹੋ ਗਏ। ਜਿਸ ਤੋਂ ਬਾਅਦ ਮੌਕੇ 'ਤੇ ਮੁੱਖ ਮੰਤਰੀ ਤਾਂ ਨਹੀਂ ਮਿਲੇ ਪਰ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਕਮੇਟੀ ਨੂੰ ਭਰੋਸਾ ਦਿੱਤਾ ਗਿਆ ਕਿ ਸਬੰਧਤ ਮਹਿਕਮੇ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਸਲਾ ਜਰੂਰ ਹੱਲ ਕੀਤਾ ਜਾਵੇਗਾ।

ਮੰਗ ਪੱਤਰ ਲੈ ਦਿਵਾਇਆ ਭਰੋਸਾ: ਇਸ ਦੌਰਾਨ ਕਮੇਟੀ ਦੇ ਆਗੂਆਂ ਅਤੇ ਲੜਕੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਹ ਫੈਸਲਾ ਕੀਤਾ ਗਿਆ ਸੀ ਕਿ ਜਿਨ੍ਹਾਂ ਦਾ ਕੋਈ ਵੀ ਮੈਂਬਰ ਬਿਜਲੀ ਮਹਿਕਮੇ ਵਿੱਚ ਮਰ ਜਾਂਦਾ ਹੈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਂਦੀ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਹਨਾਂ ਨਿਯਮਾਂ ਦੇ ਵਿੱਚ ਤਬਦੀਲੀ ਕਰ ਦਿੱਤੀ ਗਈ। ਇਹ ਫੈਸਲਾ ਲਿਆ ਗਿਆ ਕਿ ਸਿਰਫ਼ ਅਣਵਿਆਹੀਆਂ ਲੜਕੀਆਂ ਨੂੰ ਹੀ ਨੌਕਰੀ ਦਿੱਤੀ ਜਾਵੇਗੀ। ਵਿਆਹੁਤਾ ਨੂੰ ਨੌਕਰੀ ਦੇਣ ਦੀ ਤਜਵੀਜ਼ ਨਹੀਂ ਰੱਖੀ ਗਈ। ਜਿਸ ਕਰਕੇ ਉਨ੍ਹਾਂ ਨੂੰ ਨੌਕਰੀ ਨਹੀਂ ਦਿੱਤੀ ਜਾ ਰਹੀ ਹੈ, ਜਿਸ ਦਾ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ ਅਤੇ ਇਸ ਸਬੰਧੀ ਹੀ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਸਨ।

ਕਿਹਾ ਕੋਈ ਧਰਨਾ ਪ੍ਰਦਰਸ਼ਨ ਨਹੀਂ: ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਕਮੇਟੀ ਤੋਂ ਮੰਗ ਪੱਤਰ ਹਾਸਲ ਕੀਤਾ। ਇਸ ਦੇ ਨਾਲ ਹੀ ਕਮੇਟੀ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦਾ ਮਸਲਾ ਜ਼ਰੂਰ ਸਬੰਧਤ ਮਹਿਕਮੇ ਦੇ ਕੋਲ ਚੁੱਕਣਗੇ। ਹਾਲਾਂਕਿ ਜਦੋਂ ਉਨ੍ਹਾਂ ਨੂੰ ਵਿਰੋਧ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕੋਈ ਵਿਰੋਧ ਨਹੀਂ ਹੈ ਇਹ ਸਿਰਫ ਉਹਨਾਂ ਦੀਆਂ ਮੰਗਾਂ ਹਨ ਜਿਸ ਸਬੰਧੀ ਸਰਕਾਰ ਧਿਆਨ ਦੇਵੇਗੀ। ਹਾਲਾਂ ਕਿ ਅੱਜ ਸਫ਼ਾਈ ਕਰਮਚਾਰੀਆਂ ਵੱਲੋਂ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਤਾਂ ਉਨਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ:- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ETV Bharat Logo

Copyright © 2024 Ushodaya Enterprises Pvt. Ltd., All Rights Reserved.