ETV Bharat / state

weather update: ਆਉਂਦੇ ਦੋ ਦਿਨ ਤੱਕ ਪੰਜਾਬ ਵਿੱਚ ਬਾਰਿਸ਼ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ - ਤਾਪਮਾਨ ਚ ਕਾਫੀ ਗਿਰਾਵਟ

ਸੂਬੇ ਭਰ ’ਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਨਾਲ ਤਾਪਮਾਨ ਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦੋ ਦਿਨ ਤੱਕ ਪੰਜਾਬ ਭਰ ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕਿਸਾਨਾਂ ਲਈ ਮੀਂਹ ਕਾਫੀ ਲਾਹੇਵੰਦ ਹੈ।

weather change: ਪੰਜਾਬ ’ਚ ਮੌਸਮ ਵਿਭਾਗ ਵੱਲੋਂ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ

author img

By

Published : Jun 11, 2021, 2:09 PM IST

ਲੁਧਿਆਣਾ: ਜ਼ਿਲ੍ਹੇ ’ਚ ਬੀਤੇ ਦਿਨੀਂ ਦੇਰ ਸ਼ਾਮ ਤੋਂ ਬਾਅਦ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਅਤੇ ਤੇਜ਼ ਹਵਾਵਾਂ ਦੇ ਨਾਲ ਨਾਲ ਬਾਰਿਸ਼ ਪੈਣ ਲੱਗੀ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ। ਦੂਜੇ ਪਾਸੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਆਉਂਦੇ ਦੋ ਦਿਨ ਤੱਕ ਪੰਜਾਬ ’ਚ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਹੇਗਾ। ਬਾਰਿਸ਼ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜਿਸ ਨਾਲ ਤਾਪਮਾਨ ਚ ਕਾਫੀ ਗਿਰਾਵਟ ਦੇਖਣ ਨੂੰ ਮਿਲੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੀਤੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਪਾਰਾ ਵਧਦਾ ਜਾ ਰਿਹਾ ਸੀ ਲੁਧਿਆਣਾ ਵਿੱਚ ਬੀਤੇ ਦਿਨੀਂ ਤਾਪਮਾਨ 43 ਡਿਗਰੀ ਤੋਂ ਵੀ ਉੱਤੇ ਚਲੇ ਗਿਆ ਸੀ ਪਰ ਹੁਣ ਮੀਂਹ ਪੈਣ ਨਾਲ ਆਮ ਲੋਕਾਂ ਨੂੰ ਕੁਝ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਬਾਰਿਸ਼ ਪੈਣ ਨਾਲ 4 ਤੋਂ 5 ਡਿਗਰੀ ਤਾਪਮਾਨ ਚ ਗਿਰਾਵਟ ਦੇਖਣ ਨੂੰ ਮਿਲੀ ਹੈ।

weather change: ਪੰਜਾਬ ’ਚ ਮੌਸਮ ਵਿਭਾਗ ਵੱਲੋਂ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ

ਇਸ ਸਬੰਧ ’ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਇੱਕ ਫਰੈੱਸ਼ ਸਿਸਟਮ ਉੱਤਰ ਭਾਰਤ ਵਿੱਚ ਦਾਖ਼ਲ ਹੋ ਰਿਹਾ ਹੈ, ਜਿਸ ਨਾਲ ਪੰਜਾਬ ’ਚ ਵੀ ਚੰਗੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਤਾਪਮਾਨ ’ਚ ਵੀ ਕੁਝ ਗਿਰਾਵਟ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਜੋ ਗਰਮੀ ਵਾਲਾ ਮੌਸਮ ਬਣਿਆ ਹੋਇਆ ਸੀ, ਉਸ ਤੋਂ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਚ ਲਗਾਤਾਰ ਤਾਪਮਾਨ ਚ ਵਾਧਾ ਹੋ ਰਿਹਾ ਸੀ ਜਿਸ ਕਰਕੇ ਲੋਕਾਂ ਨੂੰ ਗਰਮੀ ਜ਼ਿਆਦਾ ਮਹਿਸੂਸ ਹੋ ਰਹੀ ਸੀ ਅਤੇ ਹੁਣ ਮੀਂਹ ਪੈਣ ਨਾਲ ਇਸ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ।

ਕਿਸਾਨਾਂ ਲਈ ਲਾਹੇਵੰਦ ਮੀਂਹ

ਡਾ. ਪ੍ਰਭਜੋਤ ਕੌਰ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਲਈ ਇਹ ਮੀਂਹ ਨੁਕਸਾਨਦੇਹ ਨਹੀਂ ਹੈ ਕਿਉਂਕਿ ਝੋਨੇ ਦੀ ਫਸਲ ਲਾਉਣੀ ਹੈ ਅਤੇ ਕਿਸਾਨ ਟਿਊਬਵੈੱਲਾਂ ਦਾ ਪਾਣੀ ਇਸਤੇਮਾਲ ਕਰ ਰਹੇ ਹਨ, ਜੇਕਰ ਮੀਂਹ ਪੈਂਦਾ ਹੈ ਤਾਂ ਤਾਂ ਇਸ ਨਾਲ ਖੇਤਾਂ ਨੂੰ ਕਾਫੀ ਮਦਦ ਮਿਲੇਗੀ ਅਤੇ ਜ਼ਿਆਦਾ ਟਿਊਬਵੈੱਲ ਚਲਾਉਣ ਦੀ ਲੋੜ ਵੀ ਨਹੀਂ ਪਵੇਗੀ।

ਇਹ ਵੀ ਪੜੋ: ਤੇਜ਼ ਹਵਾਵਾਂ ਅਤੇ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ

ETV Bharat Logo

Copyright © 2024 Ushodaya Enterprises Pvt. Ltd., All Rights Reserved.