ਲੁਧਿਆਣਾ: ਉੱਤਰ ਭਾਰਤ ‘ਚ ਲਗਾਤਾਰ ਗਰਮੀ ਦਾ ਪ੍ਰਕੋਪ ਜਾਰੀ ਹੈ ਤਾਂ ਇਸੇ ਦੇ ਚੱਲਦਿਆਂ ਆਉਣ ਵਾਲੇ ਦਿਨਾਂ ਵਿਚ ਮੌਸਮ ‘ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ 18 ਤੋਂ 20 ਤਰੀਕ ਤੱਕ ਮੀਂਹ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਹ ਸਿਸਟਮ ਕਾਫੀ ਸਟਰਾਂਗ ਹੈ ਅਤੇ ਹੋ ਸਕਦਾ ਹੈ ਕਿ ਇਹ 22 ਜੁਲਾਈ ਤੱਕ ਚੱਲਦਾ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਦਰਮਿਆਨੀ ਤੋਂ ਤੇਜ਼ ਮੀਂਹ ਦੀ ਚਿਤਾਵਨੀ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਬਦਲਣ ਨਾਲ ਲੋਕਾਂ ਨੂੰ ਚਿੱਪ-ਚਿੱਪ ਗਰਮੀਂ ਤੋਂ ਵੀ ਰਾਹਤ ਮਿਲੇਗੀ। ਇਸ ਦੌਰਾਨ ਮੌਸਮ ਵਿਗਿਆਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੌਸਮ ‘ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ ਅਤੇ ਕਿਹਾ ਕਿ ਯੂਪੀ, ਦਿੱਲੀ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ 18 ਤੋਂ 20 ਜੁਲਾਈ ਤੱਕ ਮੀਂਹ ਪੈ ਸਕਦਾ ਹੈ, ਜਿਸ ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਕਾਫੀ ਪਾਣੀ ਦੇਖਣ ਨੂੰ ਮਿਲ ਸਕਦਾ ਹੈ ਜਿਸ ਨੂੰ ਲੈ ਕੇ ਉਨ੍ਹਾਂ ਅਲਰਟ ਵੀ ਜਾਰੀ ਕੀਤਾ ਹੈ ਕਿ ਦਰਿਆਈ ਪੱਧਰ ਤੋਂ ਇਲਾਵਾ ਨੀਵੇਂ ਇਲਾਕੇ ਸਾਵਧਾਨੀ ਵਰਤਣ।
ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਲਈ ਇਹ ਮੀਂਹ ਲਾਹੇਵੰਦ ਹੈ ਅਤੇ ਮੱਕੀ ਦੀ ਫਸਲ ਲਈ ਨਿਕਾਸੀ ਜ਼ਰੂਰੀ ਹੈ। ਕਿਸਾਨ ਆਪਣੀ ਮੱਕੀ ਆਦਿ ਦੀ ਫਸਲ ‘ਚ ਬਹੁਤ ਪਾਣੀ ਨਾ ਜਮਾਂ ਹੋਣ ਦੇਣ।
ਇਹ ਵੀ ਪੜ੍ਹੋ: Kisan Mahapanchayat: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤਾ ਵੱਡਾ ਐਲਾਨ